Sultanpur Lodhi Accident News: ਦਵਾਈ ਲੈਣ ਜਾ ਰਹੇ ਬਜ਼ੁਰਗ ਪਤੀ-ਪਤਨੀ ਦੀ ਹਾਦਸੇ ਵਿਚ ਮੌਤ
Published : Sep 17, 2025, 12:52 pm IST
Updated : Sep 17, 2025, 12:52 pm IST
SHARE ARTICLE
Sultanpur Lodhi Accident News
Sultanpur Lodhi Accident News

Sultanpur Lodhi Accident Newsਤੇਜ ਰਫ਼ਤਾਰ ਕਾਰ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ

Sultanpur Lodhi Accident News: ਸੁਲਤਾਨਪੁਰ ਲੋਧੀ-ਗੋਇੰਦਵਾਲ ਮਾਰਗ 'ਤੇ ਪਿੰਡ ਮੰਗੂਪੁਰ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਕਾਰ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਪਤੀ-ਪਤਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿੰਨਾ ਨੂੰ ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਜ਼ਖ਼ਮੀ ਪਤੀ-ਪਤਨੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ ਦਵਾਈ ਲੈਣ ਲਈ ਗੋਇੰਦਵਾਲ ਜਾ ਰਹੇ ਸਨ। ਇਸ ਦੌਰਾਨ ਉਹ ਤਲਵੰਡੀ ਚੌਧਰੀਆਂ ਤੋਂ ਅੱਗੇ ਪਿੰਡ ਮੰਗੂਪੁਰ ਨੇੜੇ ਸਥਿਤ ਇੱਕ ਪੈਟਰੋਲ ਪੰਪ ਤੋਂ ਤੇਲ ਪਵਾਉਣ ਲਈ ਮੋਟਰਸਾਈਕਲ PB 09 AF 2249 ਨੂੰ ਮੋੜਨ ਲੱਗੇ ਤਾਂ ਪਿੱਛੋਂ ਆ ਰਹੀ ਤੇਜ਼ ਰਫਤਾਰ ਬਰੀਜਾ ਗੱਡੀ PB 76 A 0028 ਦੇ ਚਾਲਕ ਨੇ ਉਹਨਾਂ ਨੂੰ ਪਿਛਲੇ ਪਾਸਿਓਂ ਜ਼ਬਰਦਸਤ ਟੱਕਰ ਮਾਰ ਦਿੱਤੀ।

ਜਿਸ ਤੋਂ ਬਾਅਦ ਹਾਦਸਾਗ੍ਰਸਤ ਪਤੀ-ਪਤਨੀ ਨੇ ਜ਼ਖ਼ਮਾਂ ਦਾ ਤਾਬ ਨਾ ਸਹਾਰਦਿਆਂ ਹੋਇਆਂ ਦਮ ਤੋੜ ਦਿੱਤਾ। ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਪਤੀ ਪਤਨੀ ਦੀ ਸ਼ਨਾਖਤ ਸੇਵਾ ਮੁਕਤ ਸੂਬੇਦਾਰ ਫ਼ਕੀਰ ਸਿੰਘ (73) ਪੁੱਤਰ ਉਜਾਗਰ ਸਿੰਘ ਅਤੇ ਬਲਵੀਰ ਕੌਰ (71) ਪਤਨੀ ਫਕੀਰ ਸਿੰਘ ਵਾਸੀ ਪਰਮਜੀਤਪੁਰ (ਆਲੂਪੁਰ) ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਦੇ ਰੂਪ ਵਿੱਚ ਹੋਈ। ਮਾਮਲੇ ਨੂੰ ਲੈ ਕੇ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਵੱਲੋਂ ਗੱਡੀ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਥਾਣਾ ਮੁਖੀ ਅਨੁਸਾਰ ਪਰਿਵਾਰ ਦੇ ਬਿਆਨ ਹਾਸਲ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

"(For more news apart from “Sultanpur Lodhi Accident News, ” stay tuned to Rozana Spokesman.

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement