
2002 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਾਇਰ ਪਟੀਸ਼ਨ ਦੇ ਚਲਦੇ ਅੱਜ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ: ਸ.ਸ.ਸ, 2002 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਾਇਰ ਪਟੀਸ਼ਨ ਦੇ ਚਲਦੇ ਅੱਜ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜੇ | ਬੁਧਵਾਰ ਨੂੰ ਹੋਈ ਸੁਣਵਾਈ ਦੇ ਮਾਮਲੇ ਵਿਚ ਹਾਈਕੋਰਟ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਨਾਲ ਸਬੰਧਿਤ ਜਾਣਕਾਰੀ ਮੰਗੀ। ਇਸ ਤੋਂ ਇਲਾਵਾ ਹਾਈਕੋਰਟ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਚੋਣਾਂ ਦੌਰਾਨ ਕੀਤੀਆਂ ਰੈਲੀਆਂ ਅਤੇ ਪ੍ਰੈੱਸ ਕਾਨਫਰੰਸਾਂ ਨਾਲ ਸਬੰਧਿਤ ਵੀ ਕਈ ਤਰ੍ਹਾਂ ਦੀਆਂ ਜਾਣਕਾਰੀਆਂ ਮੰਗੀਆਂ।
ਦੱਸ ਦੇਈਏ ਕਿ 2002 ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਜਿੱਤ ਹੋਈ ਸੀ ਅਤੇ ਇਨ੍ਹਾਂ ਚੋਣਾਂ ਤੋਂ ਬਾਅਦ ਕੈਪਟਨ ਦੀ ਜਿੱਤ ਦੇ ਖਿਲਾਫ ਹਰਕੀਰਤ ਸਿੰਘ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ | ਅੱਜ ਦੀ ਕਾਰਵਾਈ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਦਾਲਤ ਵਿਚ ਤਕਰੀਬਨ 15 ਮਿੰਟ ਤਕ ਰੁੱਕੇ ਅਤੇ ਇਸ ਕੇਸ ਦੀ ਅਗਲੀ ਸੁਣਵਾਈ 28 ਨਵੰਬਰ ਨੂੰ ਹੋਵੇਗੀ |