CBI ਦਾ ਵੱਡਾ ਖੁਲਾਸਾ, '84 ਦੇ ਦੰਗਿਆਂ 'ਚ ਸੱਜਣ ਕੁਮਾਰ ਦੀ ਸ਼ਮੂਲੀਅਤ ਦੀ ਜਾਂਚ ਨਾਲ ਹੋਈ ਛੇੜਛਾੜ
Published : Oct 17, 2018, 3:41 pm IST
Updated : Oct 17, 2018, 3:44 pm IST
SHARE ARTICLE
CBI disclosed matter, 1984 accused Sajjan Kumar
CBI disclosed matter, 1984 accused Sajjan Kumar

1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਦੌਰਾਨ ਸੀਬੀਆਈ ਨੇ ਬਹੁਤ  ਵੱਡਾ ਖੁਲਾਸਾ ਕੀਤਾ ਹੈ, ਜਿਸ ਵਿਚ ਇਹ ਸਪਸ਼ਟ ਕੀਤਾ ਗਿਆ ਹੈ

ਚੰਡੀਗੜ੍ਹ: ਸ.ਸ.ਸ, 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਦੌਰਾਨ ਸੀਬੀਆਈ ਨੇ ਬਹੁਤ  ਵੱਡਾ ਖੁਲਾਸਾ ਕੀਤਾ ਹੈ, ਜਿਸ ਵਿਚ ਇਹ ਸਪਸ਼ਟ ਕੀਤਾ ਗਿਆ ਹੈ ਕਿ ਦੰਗਿਆਂ ਵਿਚ ਸੱਜਣ ਕੁਮਾਰ ਦੀ ਸ਼ਮੂਲੀਅਤ ਨੂੰ ਲੈ ਕੇ ਹੋਈ ਜਾਂਚ ਨਾਲ ਛੇੜਛਾੜ ਕੀਤੀ ਗਈ | ਇਸ ਮਾਮਲੇ ਵਿਚ CBI ਦਾ ਕਹਿਣਾ ਹੈ 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸ਼ਮੂਲੀਅਤ ਸਬੰਧੀ ਹੋਈ ਜਾਂਚ ਨਾਲ ਛੇੜਛਾੜ ਕੀਤੀ ਗਈ ਸੀ। ਸੀਬੀਆਈ ਮੁਤਾਬਕ ਇਸ ਛੇੜਛਾੜ ਨੂੰ ਰਾਜਸੀ ਆਗੂ ਦੇ ਹਿਤ ’ਚ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

ਸੀਬੀਆਈ ਨੇ ਜਸਟਿਸ ਐੱਸ ਮੁਰਲੀਧਰ ਅਤੇ ਜਸਟਿਸ ਵਿਨੋਦ ਗੋਇਲ ਦੀ ਅਦਾਲਤ ਵਿੱਚ ਇਸ ਗੱਲ ਦਾ ਪ੍ਰਗਟਾਵਾ ਕੀਤਾ ਕਿ ਪੁਲੀਸ ਨੇ ਜਾਣ ਬੁੱਝ ਕੇ 1984 ਦੰਗਿਆਂ ਦੇ ਸਬੰਧ ਵਿੱਚ ਦਰਜ ਐੱਫਆਈਆਰਜ਼ ਉੱਤੇ ਕਾਰਵਾਈ ਨਹੀਂ ਕੀਤੀ ਅਤੇ ਆਰੋਪੀਆਂ ਨੂੰ ਸਮਾਂ ਦਿੱਤਾ ਕਿ ਉਹ ਪੀੜਤਾਂ ਤੱਕ ਪਹੁੰਚ ਕਰਕੇ ਮਾਮਲੇ ਨੂੰ ਆਪਣੇ ਪੱਧਰ ਉੱਤੇ ਨਜਿੱਠ ਸਕਣ। ਇਸ ਤਰੀਕੇ ਨਾਲ ਪੁਲੀਸ ਨੇ ਮੁਲਜ਼ਮਾਂ ਨੂੰ ਲਾਭ ਦੇਣ ਦੀ ਕੋਸ਼ਿਸ਼ ਕੀਤੀ ਹੈ |

ਦੱਸ ਦੇਈਏ ਕਿ ਨਵੰਬਰ 1984 ਦੇ ਦੰਗਿਆਂ ਨਾਲ ਸਬੰਧਤ ਕੇਸ ਵਿੱਚ ਅਦਾਲਤ ਨੇ ਦਿੱਲੀ ਕੰਨਟੋਨਮੈਂਟ ਦੇ ਰਾਜਨਗਰ ਇਲਾਕੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਦੇ ਲਈ ਜਲ ਸੈਨਾ ਦੇ ਸੇਵਾਮੁਕਤ ਕੈਪਟਨ ਭਾਗਮੱਲ, ਕਾਂਗਰਸ ਦੇ ਕੌਂਸਲਰ ਬਲਵਾਨ ਖੋਖਰ, ਗਿਰਧਾਰੀ ਲਾਲ ਅਤੇ ਦੋ ਹੋਰਨਾਂ ਨੂੰ ਦੋਸ਼ੀ ਐਲਾਨਿਆ ਸੀ ਤੇ ਇਸ ਕੇਸ ਵਿੱਚ ਹੀ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement