
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੇ ਅਧਿਕਾਰ ਖੇਤਰ ਵਿਚ ਆਉਂਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਖਿੱਤੇ ਵਿਚ 7 ਨਵੰਬਰ ਨੂੰ ਦੀਵਾਲੀ ਅਤੇ 23...
ਚੰਡੀਗੜ੍ਹ, 17 ਅਕਤੂਬਰ, (ਨੀਲ ਭਲਿੰਦਰ ਸਿੰਘ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੇ ਅਧਿਕਾਰ ਖੇਤਰ ਵਿਚ ਆਉਂਦੇ ਪੰਜਾਬ, ਹਰਿਆਣਾ ਅਤੇ
High Court Order
ਚੰਡੀਗੜ੍ਹ ਖਿੱਤੇ ਵਿਚ 7 ਨਵੰਬਰ ਨੂੰ ਦੀਵਾਲੀ ਅਤੇ 23 ਨਵੰਬਰ ਨੂੰ ਗੁਰੂਪੁਰਬ ਮੌਕੇ ਪਟਾਕੇ ਚਲਾਉਣ ਲਈ ਸ਼ਾਮ 6.30 ਵਜੇ ਤੋਂ ਰਾਤ 9.30 ਵਜੇ ਤੱਕ ਦਾ ਸਮਾਂ ਤੈਅ ਕੀਤਾ ਹੈ ਜਦਕਿ 19 ਅਕਤੂਬਰ ਨੂੰ ਦੁਸ਼ਹਿਰੇ ਮੌਕੇ ਇਹ ਸਮਾਂ ਸੀਮਾ ਸ਼ਾਮ 5 ਵਜੇ ਤੋਂ ਰਾਤੀਂ 8 ਵਜੇ ਤੱਕ ਹੋਵੇਗੀ।
High Court Order
ਇਸ ਦੌਰਾਨ ਪੁਲਿਸ ਦੀ ਪੀਸੀਆਰ ਸਾਰੇ ਖੇਤਰਾਂ ਵਿੱਚ ਜਾਂਚ ਕਰੇਗੀ ਕਿ ਕੋਈ ਇਸ ਤੈਅ ਸਮਾਂ ਸੀਮਾ ਮਗਰੋਂ ਪਟਾਕੇ ਨਾ ਚਲਾਵੇ। ਹਾਈਕੋਰਟ ਬੈਂਚ ਤਿਓਹਾਰਾਂ ਮੌਕੇ ਪਟਾਕਿਆਂ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ ਦੇ ਮੱਦੇਨਜਰ ਇਸਦੇ ਲਈ ਸਮਾਂ ਤੈਅ ਕੀਤਾ ਗਿਆ ਹੈ। ਇਹ ਆਦੇਸ਼ 24 ਨਵੰਬਰ ਤੱਕ ਲਾਗੂ ਰਹੇਗਾ।
High Court Order
ਬੈਂਚ ਨੇ ਕਿਹਾ ਕਿ ਦਿਵਾਲੀ ਮੌਕੇ ਪਟਾਕਿਆਂ ਕਾਰਨ ਹਾਲਾਤ ਇਨ੍ਹੇ ਖ਼ਰਾਬ ਹੋ ਜਾਂਦੇ ਹਨ ਕਿ ਲੋਕਾਂ ਦਾ ਰਾਤ 10 ਵਜੇ ਤੋਂ ਬਾਅਦ ਘਰ ਤੋਂ ਬਾਹਰ ਨਿਕਲ ਕੇ ਸਾਂਹ ਲੈਣਾ ਤੱਕ ਮੁਸ਼ਕਲ ਹੋ ਜਾਂਦਾ ਹੈ। ਹੈਕੋਰਟੀ ਨੇ ਪਟਾਕਿਆਂ ਦੀ ਵਿਕਰੀ ਖਾਸਕਰ ਲਾਇਸੰਸ ਜਾਰੀ ਕਰਨ ਬਾਰੇ ਵੀ ਸਖਤ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।