ਕਿਸਾਨਾਂ, ਨੌਜਵਾਨਾਂ, ਮੁਲਾਜ਼ਮਾਂ ਦੀਆਂ ਮੁਸ਼ਕਲਾਂ ਦਾ ਹੱਲ ਕਰੋ : ਚੀਮਾ
Published : Oct 17, 2018, 12:36 am IST
Updated : Oct 17, 2018, 12:36 am IST
SHARE ARTICLE
Resolve the problems of farmers, youth and employees: Cheema
Resolve the problems of farmers, youth and employees: Cheema

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਦਿੜਬਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ.........

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਦਿੜਬਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ 15 ਮੈਂਬਰੀ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ, ਖ਼ਾਸਕਰ ਅਧਿਆਪਕ ਵਰਗ ਨਾਲ ਹੋ ਰਹੀ ਬੇਇਨਸਾਫ਼ੀ ਦੀ ਚਰਚਾ  ਕੀਤੀ ਅਤੇ ਕਾਂਗਰਸ ਸਰਕਾਰ 'ਤੇ ਦੋਸ਼ ਲਾਇਆ ਕਿ ਗ਼ੈਰ-ਕਾਨੂੰਨੀ ਢੰਗ ਨਾਲ ਕਰਮਚਾਰੀਆਂ ਦੀ ਤਨਖ਼ਾਹ 40, 000 ਰੁਪਏ ਤੋਂ ਘਟਾ ਕੇ 15000 ਰੁਪਏ ਮਾਸਕ ਕਰ ਦਿਤੀ ਗਈ ਹੈ। ਰਾਜ ਭਵਨ ਤੋਂ ਬਾਹਰ ਆ ਕੇ ਵਫ਼ਦ ਦੇ ਨੇਤਾ ਚੀਮਾ ਨੇ ਮੀਡੀਆ ਨੂੰ ਦਸਿਆ

ਕਿ ਬਣਦੀ ਤਨਖ਼ਾਹ ਤੋਂ ਤੀਜਾ ਹਿੱਸਾ ਕਰਨਾ ਸਿਖਿਆ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ, ਪਟਿਆਲਾ 'ਚ ਪਿਛਲੇ 10 ਦਿਨ ਤੋਂ ਧਰਨੇ 'ਤੇ ਬੈਠੇ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਵਾਰਾਂ ਨਾਲ ਬੇ-ਇਨਸਾਫ਼ੀ ਹੈ। ਚੀਮਾ ਨੇ ਕਿਹਾ ਕਿ ਖ਼ਜ਼ਾਨਾ ਖ਼ਾਲੀ ਹੋਣ ਦਾ ਝੂਠਾ ਰੌਲਾ ਪਿਛਲੇ ਪੌਣੇ ਦੋ ਸਾਲਾਂ ਤੋਂ ਪਾਇਆ ਜਾ ਰਿਹਾ ਹੈ ਅਤੇ ਕਾਂਗਰਸ ਸਰਕਾਰ ਨੇ ਆਮਦਨੀ ਦੇ ਸ੍ਰੋਤ ਵਧਾਉਣ ਲਈ ਕੁੱਝ ਨਹੀਂ ਕੀਤਾ।

ਵਫ਼ਦ ਨੇ ਦੋਸ਼ ਲਾਇਆ ਕਿ ਦੋ ਤਿਹਾਈ ਬਹੁਮਤ ਨਾਲ ਬਣੀ ਕਾਂਗਰਸ ਸਰਕਾਰ ਆਮ ਲੋਕਾਂ ਅਤੇ ਕਰਮਚਾਰੀਆਂ ਨਾਲ ਧੋਖਾ ਕਰ ਰਹੀ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ। ਵਫ਼ਦ 'ਚ ਹਰਪਾਲ ਚੀਮਾ ਤੋਂ ਇਲਾਵਾ, 11 ਹੋਰ ਵਿਧਾਇਕ, ਅਮਨ ਅਰੋੜਾ, ਪ੍ਰਿੰਸੀਪਲ ਬੁੱਧ ਰਾਮ, ਕੁਲਤਾਰ ਸੰਧਵਾ, ਸਰਬਜੀਤ ਕੌਰ ਮਾਣੂੰਕੇ, ਗੁਰਮੀਤ ਸਿੰਘ, ਰੁਪਿੰਦਰ ਕੌਰ ਰੂਬੀ, ਅਮਰਜੀਤ ਸੰਦੋਆ, ਮਨਜੀਤ ਸਿੰਘ ਬਿਲਾਸਪੁਰ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement