
ਕਿਸਾਨਾਂ ਦੇ ਗੱਲਬਾਤ ਰਾਹੀਂ ਕੀਤੇ ਜਾਣਗੇ ਸ਼ੰਕੇ ਦੂਰ
ਪਟਿਆਲਾ: ਪੰਜਾਬ ਦੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਵਲੋਂ ਜਲਦੀ ਹੀ ਗੱਲਬਾਤ ਦਾ ਸੱਦਾ ਦਿੱਤਾ ਜਾਵੇਗਾ ਤਾਂ ਕਿ ਉਨ੍ਹਾਂ ਦਾ ਹਰ ਤਰ੍ਹਾਂ ਦਾ ਸ਼ੰਕਾ ਦੂਰ ਕੀਤਾ ਜਾ ਸਕੇ । ਇਸ ਗੱਲ ਦਾ ਦਾਅਵਾ ਕੇਂਦਰੀ ਰਾਜ ਮੰਤਰੀ ਸੰਜੀਵ ਕੁਮਾਰ ਨੇ ਪਟਿਆਲਾ ਵਿਖੇ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਜਾ ਰਹੀ ਪ੍ਰੈੱਸ ਮਿਲਣੀ ਰਾਹੀਂ ਕੀਤਾ।
Captain amarinder singh
ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ 'ਚ ਮਤਾ ਪਾ ਕੇ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਪਾਸ ਕੀਤੇ ਜਾ ਚੁੱਕੇ ਕਾਨੂੰਨ ਇਸ ਸੈਸ਼ਨ ਦੌਰਾਨ ਰੱਦ ਕਰ ਦਿੱਤੇ ਜਾਣਗੇ ।
Farmers protest
ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਬਣਾਉਣਾ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ 'ਚ ਹੈ। ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਆਮ ਲੋਕਾਂ ਤੇ ਕਿਸਾਨਾਂ ਨੂੰ ਬਿਲਕੁਲ ਗੁੰਮਰਾਹ ਕਰ ਰਹੇ ਹਨ, ਜੋ ਉਨ੍ਹਾਂ ਨੂੰ ਸੋਭਦਾ ਨਹੀਂ ।