ਖ਼ਬਰਾਂ |

ਤਾਜ਼ਾ |

ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ 9 ਸਕੂਲਾਂ ਦੇ ਐਨ.ਓ.
Published : Oct 17, 2020, 12:49 am IST
Updated : Oct 17, 2020, 12:49 am IST
SHARE ARTICLE
image
image

ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ 9 ਸਕੂਲਾਂ ਦੇ ਐਨ.ਓ.ਸੀਜ਼. ਰੱਦ

ਪ੍ਰਾਈਵੇਟ ਸਕੂਲ ਪ੍ਰਬੰਧਕਾਂ ਵਲੋਂ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਸਬੰਧੀ ਸ਼ਿਕਾਇਤਾਂ ਮਿਲਣ ਮਗਰੋਂ ਕੀਤੀ ਸਖ਼ਤ

ਚੰਡੀਗੜ੍ਹ, 16 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ-19 ਮਹਾਂਮਾਰੀ ਦੌਰਾਨ ਸੂਬਾ ਸਰਕਾਰ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ ਸਿਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਥਿਤ 9 ਸਕੂਲਾਂ ਨੂੰ ਜਾਰੀ ਕੀਤੇ ਗਏ 'ਕੋਈ ਇਤਰਾਜ਼ ਨਹੀਂ'ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿਤੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਦਸਿਆ ਕਿ ਸਕੂਲਾਂ ਵਲੋਂ ਕੀਤੀਆਂ ਜਾ ਰਹੀਆਂ ਮਨਮਾਨੀਆਂ ਦੇ ਮਾਮਲਿਆਂ ਵਿਚ ਮਿਲੀਆਂ ਸ਼ਿਕਾਇਤਾਂ ਨੂੰ ਉਨ੍ਹਾਂ ਵਲੋਂ ਨਿਜੀ ਤੌਰ 'ਤੇ ਵਾਚਿਆ ਜਾ ਰਿਹਾ ਹੈ ਅਤੇ 9 ਸਕੂਲਾਂ ਦੇ ਮਾਮਲਿਆਂ ਦੀ ਸਮੀਖਿਆ ਤੋਂ ਬਾਅਦ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਤੇ ਇਨ੍ਹਾਂ ਦੇ ਐਨ.ਓ.ਸੀਜ਼. ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਸਕੂਲ ਸਿਖਿਆ ਮੰਤਰੀ ਨੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀਆਂ ਵਧੀਕੀਆਂ ਵਿਰੁਧ ਅਜਿਹੀਆਂ ਸ਼ਿਕਾਇਤਾਂ ਦੇਣ ਲਈ ਅਪਣੀ ਨਿਜੀ ਈ-ਮੇਲ ਆਈ.ਡੀ.  ਜਾਰੀ ਕੀਤੀ ਹੋਈ ਹੈ।
ਸ੍ਰੀਸਿੰਗਲਾ ਨੇ ਦਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਦੇਣ ਜਾਂ ਘੱਟ ਤਨਖ਼ਾਹ ਦੇਣ ਦੀਆਂ ਹੀ ਪ੍ਰਾਪਤ ਹੋ ਰਹੀਆਂ ਹਨ। ਸ਼ਿਕਾਇਤਾਂ ਮਿਲਣ ਮਗਰੋਂ ਸਕੂਲ ਸਿਖਿਆ ਵਿਭਾਗ ਨੇ ਸਬੰਧਤ ਸਕੂਲਾਂ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤੇ ਅਤੇ ਜਵਾਬ ਤਸੱਲੀਬਖ਼ਸ਼ ਨਾ ਪਾਏ ਜਾਣ 'ਤੇ ਇਨ੍ਹਾਂ ਸਕੂਲਾਂ ਦੇ 'ਕੋਈ ਇਤਰਾਜ਼ ਨਹੀਂ' ਸਰਟੀਫ਼ਿਕੇਟ ਰੱਦ ਕਰ ਦਿਤੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਸਕੂਲ ਦੀ ਮੈਨੇਜਮੈਂਟ ਨੂੰ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਜਾਂ ਹੋਰ ਹਦਾਇਤਾਂ ਦੀ ਉਲੰਘਣਾ ਨਹੀਂ ਕਰਨ ਦੇਵੇਗੀ।
ਕੈਬਨਿਟ ਮੰਤਰੀ ਨੇ ਦਸਿਆ ਕਿ ਜਿਨ੍ਹਾਂ ਸਕੂਲਾਂ ਦੇ ਐਨ.ਓ.ਸੀਜ਼. ਰੱਦ ਕੀਤੇ ਗਏ ਹਨ, ਉਨ੍ਹਾਂ ਵਿਚ ਦੋ ਸਕੂਲ ਅੰਮ੍ਰਿਤਸਰ ਅਤੇ ਤਿੰਨ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਨ, ਜਦਕਿ ਇਕ-ਇਕ ਸਕੂਲ ਫ਼ਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਬਠਿੰਡਾ ਤੇ ਜਲੰਧਰ ਜ਼ਿਲ੍ਹਿਆਂ ਨਾਲ ਸਬੰਧਤ ਹੈ। ਇਨ੍ਹਾਂ ਵਿਚ ਅੰਮ੍ਰਿਤਸਰ ਦੇ ਦਿੱਲੀ ਪਬਲਿਕ ਸਕੂਲ ਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ ਸ਼ਾਮਲ ਹਨ, ਜਦਕਿ ਲੁਧਿਆਣਾ ਜ਼ਿਲ੍ਹੇ ਦੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ, ਡੀ.ਏ.ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਅਤੇ ਅੰਮ੍ਰਿਤ ਇੰਡੋ-ਕੈਨੇਡੀਅਨ ਅਕੈਡਮੀ ਲਾਡੀਆਂ ਖੁਰਦ ਸ਼ਾਮਲ ਹਨ। ਫ਼ਤਹਿਗੜ੍ਹ ਸਾਹਿਬ ਦੇ ਬਾਲਕ ਯਸ਼ੂ ਕਾਨਵੈਂਟ ਸਕੂਲ ਪਿੰਡ ਫਾਟਕ ਮਾਜਰਾ, ਹੁਸ਼ਿਆਰਪੁਰ ਦਾ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ, ਜਲੰਧਰ ਦਾ ਇੰਡੋ-ਸਵਿੱਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਠਿੰਡਾ ਦਾ ਵਿਬਗਿਓਰ ਸਕੂਲ ਰਾਮਗੜ੍ਹ ਭੂੰਦੜ ਰੋਡ ਦੇ ਵੀ ਐਨ.ਓ.ਸੀਜ਼. ਰੱਦ ਕੀਤੇ ਗਏ ਹਨ।

SHARE ARTICLE

ਏਜੰਸੀ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement