
ਮਹਿਮਦਪੁਰ ਦੇ ਕਿਸਾਨ ਹਰਬੰਸ ਸਿੰਘ ਦੀ ਹੋਈ ਮੌਤ
ਪਟਿਆਲਾ: ਕੇਂਦਰ ਸਰਕਾਰ ਵਿਰੋਧੀ ਧਰਨਿਆਂ ਦੌਰਾਨ ਅੱਜ ਪਟਿਆਲਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਾਰੀ ਧਰਨੇ ਦੌਰਾਨ ਅੱਜ ਮਹਿਮਦਪੁਰ ਦੇ ਇਕ ਕਿਸਾਨ ਹਰਬੰਸ ਸਿੰਘ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।
Farmer Protest
ਦਰਅਸਲ ਬਹਾਦਰਗੜ੍ਹ-ਘਨੌਰ ਰੋਡ 'ਤੇ ਸਥਿਤ ਪਿੰਡ ਮਹਿਮਦਪੁਰ ਜੱਟਾਂ ਵਿਖੇ ਵੀ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇੱਥੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਵੀ ਫੂਕਿਆ। ਹਰਬੰਸ ਸਿੰਘ ਵੀ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਏ ਸਨ।
Farmer Protest
ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਦਾ ਰੋਸ ਦਿਨੋ-ਦਿਨ ਕਾਫ਼ੀ ਵਧ ਰਿਹਾ ਹੈ। ਕਿਸਾਨ ਵੱਖ-ਵੱਖ ਥਾਵਾਂ 'ਤੇ ਧਰਨੇ ਦੇ ਰਹੇ ਹਨ। ਇਸ ਦੌਰਾਨ ਅੱਜ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ।
Protest
ਬਰਨਾਲਾ 'ਚ ਸਾੜਿਆ ਪੀਐਮ ਮੋਦੀ ਦਾ ਪੁਤਲਾ
ਖੇਤੀ ਕਾਨੂੰਨਾਂ ਖਿਲਾਫ ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ ਤੇ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਔਰਤਾਂ ਵੀ ਸ਼ਾਮਿਲ ਸਨ।
PM Modi
ਟਾਂਗਰਾ 'ਚ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਮੋਦੀ ਦਾ ਸਾੜਿਆ ਪੁਤਲਾ
ਖੇਤੀ ਵਿਰੋਧੀ ਕਾਨੂੰਨਾਂ ਦੇ ਵਿਰੋਧ 'ਚ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਟਾਂਗਰਾ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ। ਕਿਸਾਨਾਂ ਵਲੋਂ ਟਾਂਗਰਾ ਬਾਜ਼ਾਰ ਵਿਖੇ ਰੋਸ ਮਾਰਚ ਕੱਢਦਿਆਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਉਨ੍ਹਾਂ ਨੇ ਕਿਸਾਨੀ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।