ਪਰਾਲੀ ਦੀ ਸਮੱਸਿਆ ਲਈ ਕਿਸਾਨ ਨਹੀਂ ਸਰਕਾਰਾਂ ਜ਼ਿੰਮੇਵਾਰ- ਹਰਪਾਲ ਸਿੰਘ ਚੀਮਾ
Published : Oct 17, 2020, 4:21 pm IST
Updated : Oct 17, 2020, 4:21 pm IST
SHARE ARTICLE
Harpal Cheema
Harpal Cheema

ਬਾਦਲਾਂ ਨਾਲੋਂ ਵੀ ਵੱਧ ਨਿਕੰਮੀ ਸਾਬਤ ਹੋਈ ਹੈ ਕਾਂਗਰਸ ਸਰਕਾਰ- 'ਆਪ'

ਚੰਡੀਗੜ੍ਹ:  ਆਮ ਆਦਮੀ ਪਾਰਟੀ  ਪੰਜਾਬ ਨੇ ਪਰਾਲੀ ਦੀ ਸਮੱਸਿਆ ਲਈ ਸੂਬਾ ਅਤੇ ਕੇਂਦਰ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਦੀਆਂ ਨਿਕੰਮੀਆਂ, ਮੌਕਾਪ੍ਰਸਤ ਅਤੇ ਦਿਸ਼ਾਹੀਣ ਸਰਕਾਰਾਂ ਕਿਸਾਨਾਂ ਨੂੰ ਹੀ ਹਰ ਪੱਖੋਂ ਮਾਰਨ 'ਤੇ ਤੁਲੀਆਂ ਹੋਈਆਂ ਹਨ।

StrawStraw

ਪਰਾਲੀ ਦੀ ਸਮੱਸਿਆ ਇਸ ਦੀ ਸਟੀਕ ਮਿਸਾਲ ਹੈ। ਸਾਢੇ ਤਿੰਨ ਦਹਾਕਿਆਂ 'ਚ ਕੇਂਦਰ ਅਤੇ ਪੰਜਾਬ ਦੀ ਕਿਸੇ ਵੀ ਸਰਕਾਰ ਨੇ ਪਰਾਲੀ ਦੇ ਲਾਹੇਵੰਦ ਨਿਪਟਾਰੇ ਲਈ ਕੋਈ ਕਾਰਗਰ ਕਦਮ ਨਹੀਂ ਚੁੱਕਿਆ। ਇਸ ਮਾਮਲੇ 'ਚ ਅਮਰਿੰਦਰ ਸਿੰਘ ਸਰਕਾਰ ਸਭ ਤੋਂ ਨਿਕੰਮੀ ਸਰਕਾਰ ਸਿੱਧ ਹੋਈ ਹੈ। ਜਿਸ ਨੇ ਕਿਸਾਨਾਂ, ਜਨਤਾ ਅਤੇ ਆਬੋ-ਹਵਾ ਨੂੰ ਲਾਭ ਪਹੁੰਚਾਉਣ ਵਾਲੀ ਦੂਰਅੰਦੇਸ਼ੀ ਨੀਤੀ ਤਾਂ ਕੀ ਬਣਾਉਣੀ ਸੀ, ਸਗੋਂ ਪਰਾਲੀ ਦੇ ਨਿਪਟਾਰੇ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਹੁਕਮਾਂ ਮੁਤਾਬਿਕ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਅਤੇ ਹੈਪੀਸੀਡਰ ਆਦਿ ਸੰਦ ਵੀ ਮੁਹੱਈਆ ਨਹੀਂ ਕਰਵਾਏ।

Supreme CourtSupreme Court

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 6 ਨਵੰਬਰ 2019 ਨੂੰ ਸੁਪਰੀਮ ਕੋਰਟ ਨੇ ਪਰਾਲੀ ਨਾ ਸਾੜਨ ਲਈ ਪ੍ਰਤੀ ਏਕੜ 2400 ਰੁਪਏ ਮੁਆਵਜ਼ਾ ਦੇਣ ਅਤੇ 2015 'ਚ ਐਨਜੀਟੀ ਨੇ ਸਪਸ਼ਟ ਨਿਰਦੇਸ਼ ਦਿੱਤਾ ਸੀ ਕਿ ਪਰਾਲੀ ਦੇ ਨਿਪਟਾਰੇ ਲਈ 2 ਏਕੜ ਤੋਂ ਘੱਟ ਜ਼ਮੀਨ ਦੇ ਮਾਲਕ ਕਿਸਾਨ ਨੂੰ ਹੈਪੀਸੀਡਰ ਅਤੇ ਹੋਰ ਲੋੜੀਂਦੇ ਸੰਦ ਸਰਕਾਰ ਮੁਫ਼ਤ ਮੁਹੱਈਆ ਕਰੇ।

Capt Amrinder Singh Capt Amrinder Singh

ਜਦਕਿ 2 ਤੋਂ 5 ਏਕੜ ਵਾਲੇ ਕਿਸਾਨਾਂ ਨੂੰ ਇਹ ਸੰਦ 5000 ਰੁਪਏ ਅਤੇ 5 ਏਕੜ ਵੱਧ ਮਾਲਕੀ ਵਾਲੇ ਕਿਸਾਨਾਂ ਨੂੰ 15000 ਰੁਪਏ 'ਚ ਦਿੱਤੇ ਜਾਣ, ਪਰ ਪੰਜਾਬ 'ਚ ਨਾ ਪਿਛਲੀ ਬਾਦਲ ਸਰਕਾਰ ਅਤੇ ਨਾ ਹੀ ਮੌਜੂਦਾ ਅਮਰਿੰਦਰ ਸਿੰਘ ਸਰਕਾਰ ਨੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ 'ਚ ਇਹ ਸੰਦ ਮੁਹੱਈਆ ਕਰਨ 'ਚ ਕੋਈ ਰੁਚੀ ਨਹੀਂ ਦਿਖਾਈ ਉਲਟਾ ਫ਼ਰਜ਼ੀ ਅੰਕੜਿਆਂ 'ਤੇ ਆਧਾਰਿਤ ਅਜਿਹੀ ਬਿਆਨਬਾਜ਼ੀ ਕੀਤੀ ਜਿਸ 'ਚੋਂ ਵੱਡੇ ਘੁਟਾਲੇ ਦੀ ਬੂ ਆ ਰਹੀ ਹੈ।

Captain Amarinder Singh and Sukhbir Singh BadalCaptain Amarinder Singh and Sukhbir Singh Badal

ਹਰਪਾਲ ਸਿੰਘ ਚੀਮਾ ਅਤੇ ਬੀਬੀ ਮਾਣੂੰਕੇ ਨੇ ਕੈਪਟਨ ਸਰਕਾਰ ਦੇ ਉਸ ਦਾਅਵੇ 'ਤੇ ਸਵਾਲ ਉਠਾਇਆ ਕਿ ਇਸ ਸਾਲ 75000 ਮਸ਼ੀਨਾਂ (ਜਿੰਨਾ 'ਚ ਲਗਭਗ 51000 ਪਿਛਲੀਆਂ ਹਨ) ਦਾ ਪ੍ਰਬੰਧ ਕੀਤਾ ਹੈ। ਜਿਸ ਨਾਲ ਇਸ ਸੀਜ਼ਨ 'ਚ ਅੱਗ ਲਗਾਉਣ ਦੀਆਂ ਘਟਨਾਵਾਂ 'ਚ 40 ਫ਼ੀਸਦੀ ਕਮੀ ਆਵੇਗੀ, ਪਰ ਅਸਲੀਅਤ ਇਹ ਹੈ ਕਿ ਇਸ ਸਾਲ ਪਰਾਲੀ ਪਿਛਲੇ ਸਾਲ ਮੁਕਾਬਲੇ ਪਰਾਲੀ ਸਾੜਨ 'ਚ ਤਿੰਨ ਗੁਣਾ ਵਾਧਾ ਹੋਇਆ ਹੈ, ਜਦਕਿ ਝੋਨੇ ਅਧੀਨ ਰਕਬਾ ਪਿਛਲੇ ਸਾਲ ਨਾਲੋਂ ਢਾਈ ਲੱਖ ਹੈਕਟੇਅਰ ਘਟਿਆ ਹੈ।

sarbjeet kaur ManukeSarbjeet kaur Manuke

ਚੀਮਾ ਨੇ ਕਿਹਾ ਕਿ ਫਾਰਮ ਹਾਊਸ 'ਚ ਬੈਠੇ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ 'ਰੱਬ ਆਸਰੇ' ਛੱਡ ਦਿੱਤਾ ਅਤੇ ਕੋਰੋਨਾ ਦੇ ਬਹਾਨੇ ਨਾਲ 2400 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਤੋਂ ਵੀ ਹੱਥ ਖੜੇ ਕਰ ਦਿੱਤੇ, ਜਦਕਿ ਇਹ ਮੁਆਵਜ਼ਾ ਪਿਛਲੇ ਸਾਲ ਦੇ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਣਾ ਸੀ, ਜਿੰਨਾ ਨੇ ਪਰਾਲੀ ਨਹੀਂ ਜਲਾਈ ਸੀ ਅਤੇ ਬਕਾਇਦਾ ਫਾਰਮ ਭਰੇ ਸਨ, ਜੋ ਅੱਜ ਵੀ ਸੰਬੰਧਿਤ ਸੁਸਾਇਟੀਆਂ 'ਚ ਰੁਲ ਰਹੇ ਹਨ। 'ਆਪ' ਆਗੂਆਂ ਨੇ ਸਵਾਲ ਕੀਤਾ ਕਿ ਕੀ ਪਿਛਲੇ ਸਾਲ ਵੀ ਕੋਰੋਨਾ ਸੀ? ਚੀਮਾ ਨੇ ਕਿਹਾ ਕਿ ਕਿਸਾਨ ਬੇਵੱਸ ਹੋ ਕੇ ਪਰਾਲੀ ਸਾੜਦਾ ਹੈ, ਜਿਸ ਦਾ ਸਭ ਤੋਂ ਵੱਧ ਅਸਰ ਕਿਸਾਨ ਅਤੇ ਉਸ ਦੇ ਬੱਚਿਆਂ 'ਤੇ ਹੁੰਦਾ ਹੈ। ਕੋਰੋਨਾ ਦੇ ਦੌਰ 'ਚ ਕਿਸਾਨਾਂ ਦੀ ਇਹ ਮਜਬੂਰੀ ਬੱਚਿਆਂ ਅਤੇ ਬਜ਼ੁਰਗਾਂ ਲਈ ਹੋਰ ਵੀ ਘਾਤਕ ਹੈ।

Harpal CheemaHarpal Cheema

ਹਰਚੰਦ ਸਿੰਘ ਬਰਸਟ ਅਤੇ ਬੀਬੀ ਮਾਣੂੰਕੇ ਨੇ ਮੰਗ ਕੀਤੀ ਕਿ ਪਰਾਲੀ ਦੇ ਨਿਪਟਾਰੇ ਲਈ 6000 ਤੋਂ 7000 ਪ੍ਰਤੀ ਏਕੜ ਖ਼ਰਚ ਆਉਂਦਾ ਹੈ। ਜਿਸ ਦੀ ਭਰਪਾਈ ਝੋਨੇ 'ਤੇ ਪ੍ਰਤੀ ਕਵਿੰਟਲ 200 ਰੁਪਏ ਮੁਆਵਜ਼ਾ ਦੇ ਕੇ ਕੀਤੀ ਜਾਵੇ। 'ਆਪ' ਆਗੂਆਂ ਮੁਤਾਬਿਕ ਜੇਕਰ ਸਰਕਾਰ ਦੀ ਨੀਅਤ ਸਹੀ ਹੁੰਦੀ ਤਾਂ ਬਠਿੰਡਾ ਥਰਮਲ ਪਲਾਂਟ ਨੂੰ ਪਰਾਲੀ 'ਤੇ ਚਲਾਉਣ ਦੀ ਤਜਵੀਜ਼ ਰੱਦ ਨਾ ਕਰਦੀ ਅਤੇ ਸੂਬੇ 'ਚ ਪਰਾਲੀ ਆਧਾਰਿਤ ਬਾਇਓ ਸੀਐਨਜੀ ਅਤੇ ਬਾਇਓ ਖਾਦ ਪਲਾਂਟ ਸਥਾਪਿਤ ਕਰਦੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement