ਪੰਜਾਬ, ਹਰਿਅਣਾ ਤੇ ਯ.ੂਪੀ. 'ਚ ਪਰਾਲੀ ਦੀ ਨਿਗਰਾਨੀ ਲਈ ਸਾਬਕਾ ਜੱਜ ਲੋਕੁਰ ਦਾ ਇਕ ਮੈਂਬਰੀ ਪੈਨਲ ਕਾਇ
Published : Oct 17, 2020, 1:03 am IST
Updated : Oct 17, 2020, 1:03 am IST
SHARE ARTICLE
image
image

ਪੰਜਾਬ, ਹਰਿਅਣਾ ਤੇ ਯ.ੂਪੀ. 'ਚ ਪਰਾਲੀ ਦੀ ਨਿਗਰਾਨੀ ਲਈ ਸਾਬਕਾ ਜੱਜ ਲੋਕੁਰ ਦਾ ਇਕ ਮੈਂਬਰੀ ਪੈਨਲ ਕਾਇਮ

ਨਵੀਂ ਦਿੱਲੀ, 16 ਅਕਤੂਬਰ : ਪੰਜਾਬ, ਹਰਿਅਣਾ ਤੇ ਉੱਤਰ ਪ੍ਰਦੇਸ਼ 'ਚ ਪਰਾਲੀ ਸਾੜਨ ਨੂੰ ਰੋਕਣ ਲਈ ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਮਦਨ ਬੀ. ਲੋਕੁਰ ਦਾ ਇਕ ਮੈਂਬਰੀ ਨਿਗਰਾਨ ਪੈਨਲ ਕਾਇਮ ਕਰ ਦਿਤਾ ਹੈ। ਇਹ ਪੈਨਲ ਰਾਜਾਂ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਚੁੱਕੇ ਕਦਮਾਂ 'ਤੇ ਨਜ਼ਰ ਰਖੇਗਾ। ਇਸ ਦੇ ਨਾਲ ਹੀ ਸਰਵਊੱਚ ਅਦਾਲਤ ਨੇ ਪੰਜਾਬ, ਹਰਿਆਣ ਤੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਪਰਾਲੀ ਸਾੜਨ ਤੋਂ ਰੋਕਣ ਲਈ ਜਸਟਿਸ ਲੋਕੁਰ ਪੈਨਲ ਦੀ ਮਦਦ ਕਰਨ। ਅਦਾਲਤ ਨੇ ਕਿਹਾ ਕਿ ਇਨ੍ਹਾਂ ਰਾਜਾਂ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਨਜ਼ਰ ਰੱਖਣ ਲਈ ਐੱਨਸੀਸੀ, ਐੱਨਐੱਸਐੱਸ ਤ ਭਾਰਤ ਸਕਾਊਟਸ ਦੀ ਤਾਇਨਤੀ ਕੀਤੀ ਜਾ ਸਕਦੀ ਹੈ। ਸਰਵਉੱਚ ਅਦਾਲਤ ਨੇ ਸਬੰਧਤ ਰਾਜਾਂ ਨੂੰ ਨਿਰਦੇਸ਼ ਦਿਤਾ ਹੈ ਕਿ ਉਹ ਲੋਕੁਰ ਪੈਨਲ ਨੂੰ ਅਪਣੀ ਕੰਮ ਸਹੀ ਢੰਗ ਨਾਲ ਕਰ ਲਈ ਢੁਕਵੀਂ ਸੁਰੱਖਿਆ, ਸਕੱਤਰੇਤ ਬੁਨਿਆਦੀ ਢਾਂਚਾ ਤੇ ਟਰਾਂਸਪੋਰਟ ਦਾ ਪ੍ਰਬੰਧ ਕਰਕੇ ਦੇਣ। ਪੈਨਲ ਵਲੋਂ ਪੰਦਰਾਂ ਦਿਨਾਂ ਬਾਅਦ ਅਪਣੀ ਰਿਪੋਰਟ ਸੁਪਰੀਮ ਕੋਰਟ 'ਚ ਪੇਸ਼ ਕੀਤੀ ਜਾਵੇਗੀ। ਸੋਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਇਕ ਮੈਂਬਰੀ ਪੈਨਲ ਦਾ ਵਿਰੋਧ ਕੀਤਾ ਪਰ ਸਰਵਉੱਚ ਅਦਾਲਤ ਨੇ ਉਨ੍ਹਾਂ ਦੀ ਇਕ ਨਾ ਸੁਣੀ। (ਪੀਟੀਆਈ)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement