ਸਕਿਓਰਟੀ ਗਾਰਡਾਂ ਵਲੋਂ ਫਿਰ ਤੋਂ 20 ਨੂੰ ਜੇਲ੍ਹਾਂ ਅੱਗੇ ਧਰਨੇ ਦੇਣ ਦਾ ਐਲਾਨ
Published : Oct 17, 2020, 3:30 pm IST
Updated : Oct 17, 2020, 3:30 pm IST
SHARE ARTICLE
protest
protest

ਹੁਣ ਜੇਲ੍ਹ ਦੇ ਪ੍ਰਸ਼ਾਸਨ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਗਾਰਡਾਂ ਨੂੰ ਡਿਊਟੀ 'ਤੇ ਰੱਖਣ ਤੋਂ ਮਨਾ ਕੀਤਾ ਜਾ ਰਿਹਾ ਹੈ

ਸੰਗਰੂਰ- ਪੰਜਾਬ ਐਕਸ ਸਰਵਿਸਮੈਨ ਸਕਿਓਰਟੀ ਗਾਰਡ ਯੂਨੀਅਨ ਦੀ ਅਗਵਾਈ ਹੇਠ ਅੱਜ ਪੈਸਕੋ ਅਧੀਨ ਸੇਵਾ ਕਰ ਰਹੇ ਗਾਰਡਾਂ ਵਲੋਂ ਸਥਾਨਕ ਬਨਾਸਰ ਬਾਗ਼ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਬਹੁਤ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਅਤੇ ਮਲਕੀਤ ਸਿੰਘ ਨੇ ਕਿਹਾ ਕਿ  ਬੀਤੇ ਕੱਲ੍ਹ ਯੂਨੀਅਨ ਦੀ ਅਗਵਾਈ ਹੇਠ ਸੰਗਰੂਰ ਜੇਲ੍ਹ ਦੇ ਗਾਰਡਾਂ ਵਲੋਂ ਤਨਖ਼ਾਹ ਸਮੇਂ ਸਿਰ ਨਾ ਮਿਲਣ, ਤਨਖ਼ਾਹ ਕਟੌਤੀ ਬਹੁਤ ਸਾਰੀਆਂ ਮੁਸ਼ਕਲਾਂ ਨੂੰ ਲੈ ਕੇ ਸੰਗਰੂਰ ਜੇਲ੍ਹ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। 

jailjail

ਇਸ ਦੇ ਚਲਦੇ ਤਹਿਸੀਲਦਾਰ ਅਤੇ ਥਾਣਾ ਸਿਟੀ 1 ਦੇ ਐਸ. ਐਚ. ਓ. ਵਲੋਂ ਭਰੋਸਾ ਦਿਵਾ ਕੇ ਮੰਗ ਪੱਤਰ ਲਿਆ ਗਿਆ ਸੀ ਅਤੇ ਧਰਨੇ 'ਤੇ ਬੈਠੇ ਸਾਥੀਆਂ ਨੂੰ ਡਿਊਟੀ 'ਤੇ ਜੁਆਇਨ ਕਰਾਉਣ ਦੀ ਗੱਲ ਕਹੀ ਗਈ ਸੀ।  ਪਰ ਹੁਣ ਜੇਲ੍ਹ ਦੇ ਪ੍ਰਸ਼ਾਸਨ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਗਾਰਡਾਂ ਨੂੰ ਡਿਊਟੀ 'ਤੇ ਰੱਖਣ ਤੋਂ ਮਨਾ ਕੀਤਾ ਜਾ ਰਿਹਾ ਹੈ

ਉਨ੍ਹਾਂ ਕਿਹਾ ਕਿ ਇਹ ਸਰਾਸਰ ਧੱਕਾ ਹੈ ਅਤੇ ਵਾਅਦਾ ਖ਼ਿਲਾਫ਼ੀ ਹੈ। ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਖ਼ਿਲਾਫ਼ ਆਉਣ ਵਾਲੀ 20 ਅਕਤੂਬਰ ਨੂੰ ਯੂਨੀਅਨ ਵਲੋਂ ਸੰਗਰੂਰ ਜੇਲ੍ਹ ਦੇ ਬਾਹਰ ਧਰਨੇ ਦਾ ਸੱਦਾ ਦਿੱਤਾ ਗਿਆ ਹੈ, ਜਿਸ 'ਚ ਗਾਰਡਾਂ ਵਲੋਂ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ । 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement