ਸਿਖਿਆ ਮੰਤਰੀ ਨੇ ਸਕੂਲ ਖੁਲ੍ਹਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ
Published : Oct 17, 2020, 12:50 am IST
Updated : Oct 17, 2020, 12:51 am IST
SHARE ARTICLE
image
image

ਸਿਖਿਆ ਮੰਤਰੀ ਨੇ ਸਕੂਲ ਖੁਲ੍ਹਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 16 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਸਿਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ 19 ਅਕਤੂਬਰ ਤੋਂ ਖੁਲ੍ਹ ਰਹੇ ਸਰਕਾਰੀ ਸਕੂਲਾਂ 'ਚ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਜਾਂਚ ਲਈ ਅੱਜ ਪਟਿਆਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ ਵਿਚ ਅਗਾਊਂ ਪ੍ਰਬੰਧਾਂ ਸਬੰਧੀ ਮੁਆਇਨਾ ਕੀਤਾ।  ਉਨ੍ਹਾਂ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਜਮਾਤਾਂ ਵਾਲੇ ਕਮਰਿਆਂ, ਪਖ਼ਾਨਿਆਂ, ਪੀਣ ਵਾਲੇ ਪਾਣੀ ਅਤੇ ਵਿਸ਼ਾਣੂ ਰਹਿਤ ਕਰਨ ਦੀ ਪ੍ਰਕਿਰਿਆ ਦਾ ਬਹੁਤ ਹੀ ਬਾਰੀਕੀ ਨਾਲ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿਖਿਆ ਅਫ਼ਸਰ (ਸੈ.) ਹਰਿੰਦਰ ਕੌਰ, ਪ੍ਰਿੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ , ਪ੍ਰਿੰ. ਵਰਿੰਦਰ ਬਾਤਿਸ਼, ਸੁਰਿੰਦਰ ਸਿੰਘ ਭਰੂਰ ਅਤੇ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ। ਸਿਖਿਆ ਮੰਤਰੀ ਨੇ ਕਿਹਾ ਕਿ ਰਾਜ ਦੇ ਸਕੂਲਾਂ ਵਲੋਂ 19 ਅਕਤੂਬਰ ਨੂੰ ਸਕੂਲ ਖੋਲ੍ਹਣ ਸਬੰਧੀ ਵਿਆਪਕ ਸਫ਼ਾਈ ਤੇ ਸੈਨੇਟਾਈਜੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ।

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement