ਖ਼ਬਰਾਂ |

ਤਾਜ਼ਾ |

ਸਰਕਾਰ ਦੀ ਸਰਕਾਰੀ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਉਤੇ ਹੋਈ ਨਜ਼ਰ ਸਵੱਲੀ
Published : Oct 17, 2020, 12:53 am IST
Updated : Oct 17, 2020, 12:53 am IST
SHARE ARTICLE
image
image

ਸਰਕਾਰ ਦੀ ਸਰਕਾਰੀ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਉਤੇ ਹੋਈ ਨਜ਼ਰ ਸਵੱਲੀ

30 ਨਵੰਬਰ ਤਕ ਸਾਫ਼ ਪੀਣ ਵਾਲਾ ਪਾਣੀ ਅਤੇ ਪਖ਼ਾਨਿਆਂ ਦਾ ਪ੍ਰਬੰਧ ਕਰਨ ਦੇ ਆਦੇਸ਼

ਚੰਡੀਗੜ੍ਹ, 16 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਬੱਚਿਆਂ ਦੀ ਸਿਹਤ ਨੂੰ ਮੱਦੇਨਜ਼ਰ ਰਖਦਿਆਂ ਖਾਸ ਕਰਕੇ ਮੌਜੂਦਾ ਸਮੇਂ ਕੋਵਿਡ ਦੀ ਸਥਿਤੀ ਦੌਰਾਨ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਨੂੰ 30 ਨਵੰਬਰ ਤਕ ਸਾਫ਼ ਪੀਣ ਵਾਲਾ ਪਾਣੀ ਅਤੇ ਪਖ਼ਾਨਿਆਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ।  ਮੁੱਖ ਮੰਤਰੀ ਨੇ ਇਸ ਸਬੰਧੀ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਅਤੇ ਸਵੱਛ ਤੇ ਸਿਹਤਮੰਦ ਪੰਜਾਬ ਪ੍ਰੋਗਰਾਮ ਤਹਿਤ ਵੱਡੇ ਪੱਧਰ 'ਤੇ ਮੁਹਿੰਮ ਵਿੱਢਣ ਦੇ ਆਦੇਸ਼ ਦਿਤੇ। ਇਹ ਮੁਹਿੰਮ ਸਬੰਧਤ ਸਕੂਲ ਪ੍ਰਬੰਧਕੀ ਕਮੇਟੀਆਂ, ਪੰਚਾਇਤਾਂ ਤੇ ਸਥਾਨਕ ਸਰਕਾਰਾਂ ਦੀ ਵੀ ਸਰਗਰਮ ਹਿੱਸੇਦਾਰੀ ਨਾਲ ਚਲਾਈ ਜਾਵੇਗੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਨੀ ਮਹਾਜਨ ਨੇ ਸਥਾਨਕ ਸਰਕਾਰਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਆਖਿਆ ਕਿ ਸਬੰਧਤ ਵਿਭਾਗਾਂ ਦੀ ਅਨੁਮਾਨਤ ਜ਼ਰੂਰਤ ਅਨੁਸਾਰ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਪਾਈਪ ਵਾਲਾ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਯਕੀਨੀ ਬਣਾਉਣ ਲਈ ਤੁਰਤ ਕਦਮ ਚੁੱਕੇ ਜਾਣ।
ਵਿਨੀ ਮਹਾਜਨ ਨੇ ਕਿਹਾ ਇਹ ਮੁਹਿੰਮ ਬੱਚਿਆਂ ਦੀ ਏਕੀਕ੍ਰਿਤ ਜੀਵਨ ਹੁਨਰ ਸਿਖਿਆ ਦੇ ਨਾਲ-ਨਾਲ ਸਾਫ਼ ਸਫ਼ਾਈ ਦੇ ਅਹਿਮ ਵਿਵਹਾਰਾਂ ਜਿਵੇਂ ਕਿ ਪਾਣੀ ਦੀ ਸੁਰੱਖਿਆ ਤੇ ਸੰਭਾਲ, ਪੀਣ ਵਾਲੇ ਪਾਣੀ ਦੇ ਸੁਰੱਖਿਅਤ ਭੰਡਾਰਨ, ਸਾਬਣ ਨਾਲ ਹੱਥ ਧੋਣੇ, ਨਿਜੀ ਅਤੇ ਕਮਿਊਨਿਟੀ ਸਾਫ਼-ਸਫ਼ਾਈ 'ਤੇ ਕੇਂਦਰਿਤ ਹੁੰਦੀ ਹੋਈ ਬੱਚਿਆਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਕਰੇਗੀ।

SHARE ARTICLE

ਏਜੰਸੀ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement