ਖ਼ਬਰਾਂ |

ਤਾਜ਼ਾ |

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੇਗੀ- ਤ੍ਰਿਪਤ ਰਾਜਿੰਦਰ ਸਿੰਘ ਬਾਜਵਾ 
Published : Oct 17, 2020, 12:11 pm IST
Updated : Oct 17, 2020, 12:19 pm IST
SHARE ARTICLE
Tript Rajinder Bajwa
Tript Rajinder Bajwa

ਤ੍ਰਿਪਤ ਬਾਜਵਾ ਨੇ ਕੀਤੀ 'ਸਮਾਰਟ ਵਿਲੇਜ' ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ 

ਲੁਧਿਆਣਾ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ 'ਸਮਾਰਟ ਵਿਲੇਜ' ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਇਸ ਮੌਕੇ ਕਈ ਕਾਂਗਰਸੀ ਵਰਕਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ। ਤ੍ਰਿਪਤ ਬਾਜਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ।

Tript Bajwa Tript Rajinder Bajwa

ਉਹਨਾਂ ਕਿਹਾ ਕਿ ਕੈਪਟਨ ਸਰਕਾਰ ਦੀ ਇਸ ਮੁਹਿੰਮ ਤਹਿਤ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ, ਪੱਕੀਆਂ ਗਲੀਆਂ ਅਤੇ ਨਾਲੀਆਂ, ਪਾਰਕਾਂ ਅਤੇ ਸਟਰੀਟ ਲਾਈਟਾਂ ਲਗਵਾਈਆਂ ਜਾਣਗੀਆਂ। ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਕੋਈ ਵੀ ਕਸਰ ਨਹੀਂ ਛੱਡੇਗੀ।

captain Amarinder Singh Captain Amarinder Singh

ਦੱਸ ਦਈਏ ਕਿ ਪੰਜਾਬ ਸਰਕਾਰ ਅਨੁਸਾਰ ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ 835 ਕਰੋੜ ਰੁਪਏ ਨਾਲ 19132 ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ। ਅੱਜ ਇਸ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਲਈ ਕੁੱਲ  2663 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ।

Rahul gandhiRahul gandhi

ਇਸ ਰਾਸ਼ੀ ਜ਼ਰੀਏ ਪੰਜਾਬ ਦੇ ਸਾਰੇ ਪਿੰਡਾਂ ਵਿਚ  50,000 ਵੱਖ-ਵੱਖ ਕੰਮ ਨੇਪਰੇ ਚਾੜ੍ਹੇ ਜਾਣਗੇ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ  ਵਲੋਂ ਵਰਚੂਅਲ ਤੌਰ 'ਤੇ 'ਸਮਾਰਟ ਵਿਲੇਜ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹੋਏ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement