'ਆਪਣੀ ਜ਼ਿੰਦਗੀ ਦੇ ਹਰੇਕ ਦਿਨ ਮੈਂ ਪੰਜਾਬ ਤੇ ਇਸ ਦੇ ਲੋਕਾਂ ਲਈ ਲੜਾਂਗਾ'-ਮੁੱਖ ਮੰਤਰੀ 
Published : Oct 17, 2020, 3:27 pm IST
Updated : Oct 17, 2020, 3:27 pm IST
SHARE ARTICLE
Captain Amarinder Singh and Others
Captain Amarinder Singh and Others

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ 'ਤੇ ਦਬਾਅ ਪਾਉਣ ਦਾ ਅਹਿਦ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਉਤੇ ਦਬਾਅ ਪਾਇਆ ਜਾਵੇਗਾ। ਇਹ ਕਾਨੂੰਨਾਂ ਉਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਡੂੰਘਾਈ ਵਿੱਚ ਬਹਿਸ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਕਾਨੂੰਨਾਂ ਦੇ ਕਿਸਾਨਾਂ ਉਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਦਾ ਠੋਸ ਰੂਪ ਵਿੱਚ ਟਾਕਰਾ ਕੀਤਾ ਜਾਵੇ।

Captain Amarinder Singh and Others Captain Amarinder Singh and Others

ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਦਾ ਮੁਕਾਬਲਾ ਕਰਨ ਅਤੇ ਪੰਜਾਬ ਦੀ ਕਿਸਾਨੀ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਉਨ੍ਹਾਂ ਦੀ ਬਾਕੀ ਰਹਿੰਦੀ ਜ਼ਿੰਦਗੀ ਦਾ ਹਰੇਕ ਦਿਨ ਪੰਜਾਬ ਦੀ ਮੁੜ ਸੁਰਜੀਤੀ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਐਲਾਨ ਕੀਤਾ, ''ਜਿੰਨਾ ਸਮਾਂ ਮੇਰੇ ਕੋਲ ਬਚਿਆ ਹੈ, ਮੈਂ ਕਿਸਾਨਾਂ ਅਤੇ ਸੂਬੇ ਦੇ ਹਰੇਕ ਹੋਰਨਾਂ ਵਰਗ ਦੇ ਲੋਕਾਂ ਲਈ ਲੜਦਾ ਰਹਾਂਗਾ।''

Captain Captain Amarinder Singh

ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੀ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਨੂੰ ਦੇਸ਼ ਦੇ ਹਰੇਕ ਕਿਸਾਨ ਦੀ ਆਤਮਾ ਅਤੇ ਪੰਜਾਬ ਦੇ ਭਵਿੱਖ ਉਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਆਪਣੀ ਸਰਕਾਰ ਵੱਲੋਂ ਇਹ ਐਲਾਨ ਵੀ ਕੀਤਾ ਕਿ ਲੰਬੇ ਸਮੇਂ ਤੋਂ ਲਾਲ ਡੋਰੇ ਦੀ ਜ਼ਮੀਨ ਵਿੱਚ ਰਹਿੰਦੇ ਆ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਮਕਸਦ ਲਈ ਛੇਤੀ ਹੀ ਮਿਸ਼ਨ 'ਲਾਲ ਲਕੀਰ' ਸ਼ੁਰੂ ਕੀਤਾ ਜਾਵੇਗਾ ਅਤੇ ਵਸਨੀਕਾਂ ਨੂੰ ਉਨ੍ਹਾਂ ਦੀ ਮਾਲਕੀ ਵਾਲੀਆਂ ਰਿਹਾਇਸ਼ੀ ਜਾਇਦਾਦਾਂ ਲਈ 'ਸਨਦ'/ਪ੍ਰਮਾਣ ਪੱਤਰ ਦਿੱਤੇ ਜਾਣਗੇ।

Captain Amarinder Singh and Others Captain Amarinder Singh and Others

ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਵਾਲੇ ਮੁੱਖ ਮੰਤਰੀ ਦੇ ਫੈਸਲੇ ਦਾ ਸਵਾਗਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿੱਚ ਕਿਸਾਨਾਂ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਸੀ ਪਰ ਹੁਣ ਇਹ ਆਵਾਜ਼ ਪੰਜਾਬ ਵਿਧਾਨ ਸਭਾ ਅਤੇ ਮੁਲਕ ਦੇ ਹਰੇਕ ਹਿੱਸੇ ਵਿੱਚ ਉਦੋਂ ਤੱਕ ਗੂੰਜੇਗੀ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਨਹੀਂ ਹੋ ਜਾਂਦੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਸਨ ਤਾਂ ਫੇਰ ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਲੋਕ ਸਭਾ ਤੇ ਰਾਜ ਸਭਾ ਵਿੱਚ ਇਨ੍ਹਾਂ ਉਤੇ ਬਹਿਸ ਦੀ ਇਜ਼ਾਜਤ ਕਿਉਂ ਨਹੀਂ ਦਿੱਤੀ?

Rahul GandhiRahul Gandhi

ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਵਰਚੁਅਲ ਆਗਾਜ਼ ਕਰਦਿਆਂ ਕਾਂਗਰਸੀ ਸੰਸਦ ਮੈਂਬਰ ਨੇ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ ਪੰਚਾਇਤਾਂ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਇਨ੍ਹਾਂ ਨਵੇਂ ਕਾਨੂੰਨਾਂ ਖਿਲਾਫ ਜੰਗ ਵਿੱਚ ਹਮਾਇਤ ਕਰੇਗੀ। ਇਸ ਮੌਕੇ ਪੰਜਾਬ ਦੇ ਪਿੰਡਾਂ ਦੀਆਂ ਸਮੁੱਚੀਆਂ ਦੇ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ।

Captain Amarinder Singh and Others Captain Amarinder Singh and Others

ਖੇਤੀ ਕਾਨੂੰਨਾਂ ਨੂੰ ਭਾਜਪਾ ਵੱਲੋਂ ਦੇਸ਼ ਦੇ ਹਰੇਕ ਕਿਸਾਨ ਦੀ ਆਤਮਾ ਉਤੇ ਵਹਿਸ਼ੀਆਨਾ ਹਮਲਾ ਕਰਾਰ ਦਿੰਦੇ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਉਤੇ ਅਜਿਹੇ ਗੈਰ-ਸੰਵਿਧਾਨਕ ਅਤੇ ਬਿਨਾਂ ਕਿਸੇ ਯੋਜਨਾਬੰਦੀ ਦੇ ਤਿਆਰ ਕੀਤੇ ਬਿੱਲਾਂ ਰਾਹੀਂ ਹਮਲਾ ਕੀਤਾ ਗਿਆ ਗਿਆ ਹੈ ਅਤੇ ਇਸ ਦੀ ਪੀੜ ਹਰੇਕ ਕਿਸਾਨ ਅਤੇ ਮਜ਼ਦੂਰ ਹੰਢਾ ਰਿਹਾ ਹੈ।

FarmerFarmer

ਕੁੱਲ ਹਿੰਦ ਕਾਂਗਰਸ ਕਮੇਟੀ ਦੇ ਆਗੂ ਨੇ ਬਿਲਕੁਲ ਉਪਰਲੇ ਪੱਧਰ ਤੋਂ ਅਤੇ ਜ਼ਮੀਨੀ ਪੱਧਰ ਉਤੇ ਲੋਕਾਂ ਨੂੰ ਵਿਸ਼ਵਾਸ ਵਿੱਚ ਲਏ ਬਿਨਾਂ ਅਜਿਹੇ ਕਾਨੂੰਨ ਦੇਸ਼ ਉਤੇ ਥੋਪਣ ਲਈ ਭਾਜਪਾ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਦਰਮਿਆਨ ਫਰਕ ਇਹ ਹੈ ਕਿ ਭਾਜਪਾ ਵੱਲੋਂ ਸਿਰਫ ਇਮਾਰਤ ਉਸਾਰਨ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਜੜ੍ਹਾਂ ਨੂੰ ਵਿਸਾਰਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ ਵਾਲੀ ਜ਼ਮੀਨ ਹਰੇਕ ਪਿੰਡ ਦੀ ਜੜ੍ਹ ਹੈ ਅਤੇ ਇਹ ਐਲਾਨ ਕੀਤਾ ਕਿ ਕਾਂਗਰਸ ਕਦੇ ਵੀ ਅਜਿਹੇ ਢੰਗ ਨਾਲ ਭਾਰਤ ਦੀਆਂ ਜੜ੍ਹਾਂ ਨੂੰ ਖੋਰਾ ਲਾਇਆ ਜਾਣਾ ਬਰਦਾਸ਼ਤ ਨਹੀਂ ਕਰੇਗੀ ਅਤੇ ਇਨ੍ਹਾਂ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।

Punjab CongressPunjab Congress

ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੇ ਬੀਤੇ ਸਮੇਂ ਦੌਰਾਨ ਲਏ ਗਏ ਫੈਸਲਿਆਂ ਕਰਕੇ ਅਰਥਚਾਰੇ ਦੇ ਪੂਰਨ ਤੌਰ ਉਤੇ ਨਿਘਾਰ ਵਿੱਚ ਚਲੇ ਜਾਣ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਇਨ੍ਹਾਂ ਨਾਲ ਵੱਡੇ ਪੱਧਰ ਉਤੇ ਬੇਰੋਜ਼ਗਾਰੀ ਵਧੀ ਹੈ। ਕਾਂਗਰਸੀ ਆਗੂ ਨੇ ਇਸ ਗੱਲ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਕਿ ਉਨ੍ਹਾਂ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜੇ ਹਨ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਵੀ ਖੇਤੀ ਕਾਨੂੰਨਾਂ ਸਬੰਧੀ ਭਾਜਪਾ ਉਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਨੂੰ ਖਤਮ ਕਰਨ ਲਈ ਵਜੂਦ ਵਿੱਚ ਲਿਆਂਦੇ ਗਏ ਹਨ ਅਤੇ ਸੂਬਾ ਸਰਕਾਰ ਅਜਿਹਾ ਨਾ ਹੋਣ ਦੇਣ ਲਈ ਹਰ ਕਦਮ ਚੁੱਕੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement