CM ਚੰਨੀ ਵਲੋਂ ਹੁਸ਼ਿਆਰਪੁਰ ਦੇ ਸ਼ਹਿਰੀ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ
Published : Oct 17, 2021, 5:33 pm IST
Updated : Oct 17, 2021, 5:33 pm IST
SHARE ARTICLE
CM Charanjit Singh Channi
CM Charanjit Singh Channi

ਮੁੱਖ ਮੰਤਰੀ ਨੇ ਵਿਧਾਇਕਾਂ ਸੁੰਦਰ ਸ਼ਾਮ ਅਰੋੜਾ, ਅਰੁਣ ਡੋਗਰਾ, ਪਵਨ ਕੁਮਾਰ ਆਦੀਆ ਅਤੇ ਰਾਜ ਕੁਮਾਰ ਚੱਬੇਵਾਲ ਦੀਆਂ ਰਿਹਾਇਸ਼ਾਂ ਦਾ ਕੀਤਾ ਦੌਰਾ

ਵਕੀਲਾਂ ਲਈ ਵੀ 1 ਕਰੋੜ ਰੁਪਏ ਦਾ ਐਲਾਨ

ਮੁੱਖ ਮੰਤਰੀ ਵੱਲੋਂ ਘੱਟ ਸਮੇਂ ਦੇ ਬਾਵਜੂਦ ਹਰ ਕੀਮਤ ’ਤੇ ਲੋਕਾਂ ਦੀ ਇਛਾਵਾਂ ਪੂਰੀਆਂ ਕਰਨ ’ਤੇ ਦਿੱਤਾ ਜ਼ੋਰ

ਅਗਲੇ ਮਹੀਨੇ ਮੈਡੀਕਲ ਕਾਲਜ ਅਤੇ ਬਾਇਓਡਾਈਵਰਸਿਟੀ ਅਤੇ ਸਪੋਰਟਸ ਪਾਰਕ ਦਾ ਨੀਂਹ ਪੱਥਰ ਰੱਖਣ ਦਾ ਵੀ ਕੀਤਾ ਐਲਾਨ

ਮੁੱਖ ਮੰਤਰੀ ਨੇ ਵਿਧਾਇਕਾਂ ਸੁੰਦਰ ਸ਼ਾਮ ਅਰੋੜਾ, ਅਰੁਣ ਡੋਗਰਾ, ਪਵਨ ਕੁਮਾਰ ਆਦੀਆ ਅਤੇ ਰਾਜ ਕੁਮਾਰ ਚੱਬੇਵਾਲ ਦੀਆਂ ਰਿਹਾਇਸ਼ਾਂ ਦਾ ਕੀਤਾ ਦੌਰਾ

ਪੰਜਾਬ ਵਿੱਚ ਤੇਜ਼ੀ ਨਾਲ ਸਰਵ-ਪੱਖੀ ਵਿਕਾਸ ਕਰਨ ਦਾ ਲੋਕਾਂ ਨੂੰ ਦਿੱਤਾ ਭਰੋਸਾ

ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਘੱਟ ਸਮੇਂ ਦੇ ਬਾਵਜੂਦ, ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਮੇਂ ਦੀ ਸੁਚੱਜੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਸੂਬੇ ਦੀ ਬਿਹਤਰੀ ਦੇ ਟੀਚੇ ਪ੍ਰਾਪਤ ਕੀਤੇ ਜਾ ਸਕਣ ।
       

CM Charanjit Singh ChanniCM Charanjit Singh Channi

ਸਥਾਨਕ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕਰਵਾਏ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਚੱਲ ਰਹੇ ਬੁਨਿਆਦੀ ਢਾਂਚੇ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਮੱਦੇਨਜ਼ਰ ਰਾਜ ਸਰਕਾਰ ਨਿਰੰਤਰ ਕੰਮ ਕਰ ਰਹੀ ਹੈ ਕਿਉਂਕਿ ਸ਼ਹਿਰੀ ਵਿਕਾਸ ਸੰਪੂਰਨ ਵਿਕਾਸ ਦਾ ਅਹਿਮ ਹਿੱਸਾ ਹੁੰਦਾ ਹੈ। ਚੰਨੀ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਉਨਾਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਅਗਲੇ ਕੁਝ ਦਿਨਾਂ ਵਿੱਚ ਹੁਸ਼ਿਆਰਪੁਰ ਨੂੰ 10 ਕਰੋੜ ਰੁਪਏ ਦਿੱਤੇ ਜਾਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਉਪਲਬਧ ਸਮੇਂ ਦਾ ਪੂਰਾ ਢੁਕਵਾਂ ਤੇ ਸੁਚੱਜਾ ਇਸਤੇਮਾਲ ਕਰ ਰਹੀ ਹੈ ਤਾਂ ਜੋ ਲੋਕਾਂ ਦੀਆਂ ਇੱਛਾਵਾਂ  ਅਨੁਸਾਰ ਰਾਜ ਵਿੱਚ ਸਫਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹਿਆ ਜਾ ਸਕੇ। ਉਨ੍ਹਾਂ ਅੱਗੇ ਇਹ ਵੀ ਐਲਾਨ ਕੀਤਾ ਕਿ ਹੁਸ਼ਿਆਰਪੁਰ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਬਾਇਓਡਾਇਵਰਸਿਟੀ ਅਤੇ ਸਪੋਰਟਸ ਪਾਰਕ ਬਣਾਇਆ ਜਾਵੇਗਾ ਤਾਂ ਜੋ ਖੇਤਰ ਵਿੱਚ ਬਨਸਪਤੀ ਅਤੇ ਜੀਵਾਂ  ਨੂੰ ਹੋਰ ਵਿਕਸਤ  ਕੀਤਾ ਜਾ ਸਕੇ।

CM Charanjit Singh ChanniCM Charanjit Singh Channi

ਮੁੱਖ ਮੰਤਰੀ ਨੇ ਕਿਹਾ ਕਿ ਉਕਤ ਪਾਰਕ ਅਤੇ ਆਉਣ ਵਾਲੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਜਲਦੀ ਹੀ ਰੱਖਿਆ ਜਾਵੇਗਾ ਅਤੇ  ਇਸ ਮੈਡੀਕਲ ਕਾਲਜ ਦੀਆਂ ਕਲਾਸਾਂ ਅਗਲੇ ਵਿੱਦਿਅਕ ਸੈਸ਼ਨ ਤੋਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਟੈਂਡਰ ਕੱਢਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਸਾਰੇ ਲੋੜੀਂਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਇਸ ਦਾ ਨਿਰਮਾਣ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੂੰ ਵਕੀਲਾਂ ਦੇ ਚੈਂਬਰਾਂ ਦੇ ਨਿਰਮਾਣ ਲਈ 1 ਕਰੋੜ ਰੁਪਏ ਦੇ ਫੰਡ ਦੇਣ ਦਾ ਵੀ ਐਲਾਨ ਕੀਤਾ।    

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਲਈ 2 ਕਿਲੋਵਾਟ ਤੱਕ ਦੇ 52 ਲੱਖ ਤੋਂ ਵੱਧ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਮੁਆਫ ਕਰਨ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਹੈ।  ਇਸ ਲਈ 1200 ਕਰੋੜ ਰੁਪਏ ਵੱਖਰੇ ਰੱਖੇ ਗਏ ਸਨ, ਜਿਨਾਂ ਵਿੱਚੋਂ 11 ਕਰੋੜ ਸਿਰਫ ਹੁਸ਼ਿਆਰਪੁਰ ਦੇ ਖਪਤਕਾਰਾਂ ਲਈ ਹਨ।ਉਨ੍ਹਾਂ ਨੇ ਦੁਹਰਾਇਆ ਕਿ ਰਾਜ ਸਰਕਾਰ ਮਾਸਟਰ ਪਲਾਨ ਅਨੁਸਾਰ ਸ਼ਹਿਰੀ ਖੇਤਰਾਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਏਗੀ ਜਿਸ ਵਿੱਚ ਮਜਬੂਤ ਪਾਣੀ ਦੀ ਸਪਲਾਈ ਅਤੇ ਸੀਵਰੇਜ ਸਿਸਟਮ ਸ਼ਾਮਲ ਹੈ।

ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਖਾਸ ਕਰ ਕੇ ਗ਼ਰੀਬਾਂ ਅਤੇ ਲੋੜਵੰਦਾਂ ਲਈ ਲੋਕ ਪੱਖੀ ਫੈਸਲਿਆਂ ਨੂੰ ਲਾਗੂ ਕਰਨ ਲਈ ਓਵਰਟਾਈਮ ਕੰਮ ਕਰ ਰਹੀ ਹੈ। ਉਨ੍ਹਾਂ ਹਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਲਈ ਮਹੱਤਵਪੂਰਨ ਐਲਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।

CoronavirusCoronavirus

ਕੋਵਿਡ -19 ਮਹਾਂਮਾਰੀ ਦੌਰਾਨ ਯਤੀਮ ਹੋਏ ਬੱਚਿਆਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਚੰਨੀ ਨੇ ਉਨਾਂ ਨੂੰ ਰੋਜ਼ਮਰਾਹ ਵਰਤੋਂ ਦੀਆਂ ਚੀਜਾਂ ਅਤੇ ਕੁਝ ਨਕਦੀ ਵਾਲੇ ਪੈਕਟ ਵੀ ਦਿੱਤੇ। ਮੁੱਖ ਮੰਤਰੀ ਨੂੰ ਸਿੱਖ ਵੈਲਫੇਅਰ ਸੁਸਾਇਟੀ, ਭਾਈ ਘਨੱਈਆ ਵੈਲਫੇਅਰ ਸੁਸਾਇਟੀ, ਭਗਵਾਨ ਵਾਲਮੀਕ ਵੈਲਫੇਅਰ ਸੁਸਾਇਟੀ, ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ, ਸਤਿਗੁਰੂ ਵੈਲਫੇਅਰ ਸੋਸਾਇਟੀ ਅਤੇ ਨਗਰ ਨਿਗਮ ਸਫਾਈ ਯੂਨੀਅਨ ਵੈਲਫੇਅਰ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ।


ਇਸ ਦੌਰਾਨ ਮੁੱਖ ਮੰਤਰੀ ਵਿਧਾਇਕ ਅਰੁਣ ਡੋਗਰਾ ਅਤੇ ਵਿਧਾਇਕ ਪਵਨ ਕੁਮਾਰ ਆਦੀਆ ਦੇ ਘਰ ਵੀ ਗਏ, ਜਿੱਥੇ ਉਨ੍ਹਾਂ ਦੋਵਾਂ ਵਿਧਾਇਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨਾਲ ਗੱਲਬਾਤ ਕੀਤੀ। ਵਿਧਾਇਕ ਆਦੀਆ ਦੀ ਰਿਹਾਇਸ਼ ‘ਤੇ ਮੁੱਖ ਮੰਤਰੀ ਨੇ ਪਿੰਡ ਭੀਖੋਵਾਲ ਦੇ ਯੂਥ ਕਲੱਬ ਨੂੰ ਖੇਡ ਕਿੱਟਾਂ ਵੀ ਵੰਡੀਆਂ।

cm charanjit singh channicm charanjit singh channi

ਬਾਅਦ ਵਿੱਚ ਮੁੱਖ ਮੰਤਰੀ ਨੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਦੀ ਰਿਹਾਇਸ਼ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਵਿਧਾਇਕ ਚੱਬੇਵਾਲ ਦੇ ਮਾਪਿਆਂ ਦਾ ਆਸ਼ੀਰਵਾਦ ਲਿਆ। ਇਸ ਮੌਕੇ ਬੋਲਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਜਲਦੀ ਹੀ ਲਾਗੂ ਕੀਤੇ ਜਾਣ ਵਾਲੇ ਵੱਖ -ਵੱਖ ਭਲਾਈ ਪ੍ਰੋਗਰਾਮਾਂ ‘ਤੇ ਕੰਮ  ਕਰ ਰਿਹਾ ਹੈ। ਡਾ. ਚੱਬੇਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਸਕੀਮ ‘ਲਾਲ ਲਕੀਰ’ ਦੇ ਅੰਦਰ ਆਉਂਦੇ ਲੋੜਵੰਦ ਲੋਕਾਂ ਨੂੰ ਮਾਲਕੀ ਦੇ ਅਧਿਕਾਰ ਦੇਣ ਵਿੱਚ ਬਹੁਤ ਮਦਦਗਾਰ ਹੋਵੇਗੀ।

ਇਨਾਂ ਦੌਰਿਆਂ ਦੌਰਾਨ ਮੌਜੂਦ ਲੋਕਾਂ ਵਿੱਚ ਵਣ ਅਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ, ਮੁਕੇਰੀਆਂ ਦੇ ਵਿਧਾਇਕ ਇੰਦੂ ਬਾਲਾ, ਮੇਅਰ ਸੁਰਿੰਦਰ ਕੁਮਾਰ, ਪ੍ਰਧਾਨ ਜਿਲਾ ਕਾਂਗਰਸ ਕਮੇਟੀ ਡਾ.ਕੁਲਦੀਪ ਨੰਦਾ, ਮੈਂਬਰ ਐਨਆਰਆਈ ਕਮਿਸ਼ਨ ਪੰਜਾਬ ਦਲਜੀਤ ਸਿੰਘ ਸਹੋਤਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜੇਸ਼ ਗੁਪਤਾ ਸ਼ਾਮਲ ਸਨ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement