ਵਿਧਾਇਕ ਸੁੰਦਰ ਸ਼ਾਮ ਅਰੋੜਾ ਦੇ ਘਰ ਪਹੁੰਚੇ CM ਚੰਨੀ, ਸਮਾਰੋਹ ਨੂੰ ਕੀਤਾ ਸੰਬੋਧਨ 
Published : Oct 17, 2021, 11:38 am IST
Updated : Oct 17, 2021, 11:38 am IST
SHARE ARTICLE
Cm Channi At Sunder Sham Arora's House
Cm Channi At Sunder Sham Arora's House

ਵਿਧਾਇਕਾਂ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਗੁਰਦਾਸਪੁਰ ਲਈ ਰਵਾਨਾ ਹੋਣਗੇ।

 

ਹੁਸ਼ਿਆਰਪੁਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਹੁਸ਼ਿਆਰਪੁਰ ਦੌਰੇ ਲਈ ਰਵਾਨਾ ਹੋਏ। ਅੱਜ ਮੁੱਖ ਮੰਤਰੀ ਦਾ ਵਿਧਾਇਕਾਂ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਹੈ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਮੰਤਰੀ ਅਤੇ ਵਿਧਾਇਕ ਸੁੰਦਰ ਸ਼ਾਮ ਅਰੋੜਾ, ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਅਤੇ ਵਿਧਾਇਕ ਪਵਨ ਆਦੀਆ ਨੂੰ ਮਿਲਣਗੇ। ਮੁੱਖ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਇਨ੍ਹਾਂ ਨੇਤਾਵਾਂ ਦੀ ਰਿਹਾਇਸ਼ 'ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।  ਦੱਸ ਦਈਏ ਕਿ ਸੀਐਮ ਚੰਨੀ ਸਭ ਤੋਂ ਪਹਿਲਾਂ ਜੋਧਮਲ ਰੋਡ 'ਤੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੇ ਘਰ ਪਹੁੰਚੇ।

ਇੱਥੇ ਪਹੁੰਚ ਕੇ ਉਨ੍ਹਾਂ ਨੇ ਇੱਕ ਸਮਾਗਮ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਉਹ ਮਾਡਲ ਟਾਊਨ ਵਿਚ ਵਿਧਾਇਕ ਪਵਨ ਆਦੀਆ ਅਤੇ ਫਿਰ ਅਸਲਾਮਾਬਾਦ-ਉਨਾ ਰੋਡ ਬਾਈਪਾਸ ਰੋਡ 'ਤੇ ਵਿਧਾਇਕ ਡਾ: ਰਾਜਕੁਮਾਰ ਚੱਬੇਵਾਲ ਦੇ ਘਰ ਪਹੁੰਚਣਗੇ। ਵਿਧਾਇਕਾਂ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਗੁਰਦਾਸਪੁਰ ਲਈ ਰਵਾਨਾ ਹੋਣਗੇ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement