
ਅੰਮ੍ਰਿਤਸਰ ਬੱਸ ਸਟੈਂਡ ਦਾ ਅਚਨਚੇਤ ਦੌਰਾ
ਅੰਮ੍ਰਿਤਸਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਐਕਸ਼ਨ ਮੋਡ ਵਿੱਚ ਹਨ। ਇਸੇ ਕੜੀ ਵਿੱਚ ਉਹ ਅੱਜ ਸਵੇਰੇ ਅੰਮ੍ਰਿਤਸਰ ਬੱਸ ਅੱਡੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਬੱਸ ਅੱਡੇ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ।
Amrinder Singh Raja Warring
ਲੁਧਿਆਣਾ ਅਤੇ ਪਟਿਆਲਾ ਤੋਂ ਬਾਅਦ ਹੁਣ ਰਾਜਾ ਵੜਿੰਗ ਅੰਮ੍ਰਿਤਸਰ ਦੇ ਬੱਸ ਅੱਡੇ ਦਾ ਕੂੜਾ ਚੁੱਕਦੇ ਹੋਏ ਨਜ਼ਰ ਆਏ। ਉਨ੍ਹਾਂ ਬੱਸ ਅੱਡੇ ’ਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਂਚ ਕੀਤੀ।
Amrinder Singh Raja Warring
ਇਸਦੇ ਨਾਲ, ਉਹਨਾਂ ਨੇ ਬੱਸ ਸਟੈਂਡ 'ਤੇ ਸਫਾਈ ਵਿਵਸਥਾ ਦੀ ਜਾਂਚ ਕੀਤੀ ਅਤੇ ਸੰਤੁਸ਼ਟ ਦਿਖਾਈ ਦਿੱਤੇ। ਹਾਲਾਂਕਿ ਉਹਨਾਂ ਨੇ ਜਿਥੇ ਜਿਥੇ ਗੰਦਗੀ ਨੂੰ ਦੇਖਿਆ ਉਥੋ ਖੁਦ ਕੂੜਾ ਚੁੱਕਿਆ।
Amrinder Singh Raja Warring
ਟਰਾਂਸਪੋਰਟ ਮੰਤਰੀ ਨੇ ਬੱਸ ਅੱਡੇ 'ਤੇ ਯਾਤਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਨਣ ਦੀ ਕੋਸ਼ਿਸ਼ ਕੀਤੀ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।