ਸਕਾਲਰਸ਼ਿਪ ਘੋਟਾਲਾ ਮਾਮਲਾ : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕਦੋਂ ਹੋਵੇਗੀ ਕਾਰਵਾਈ?: ਚੀਮਾ
Published : Oct 17, 2021, 5:14 pm IST
Updated : Oct 17, 2021, 5:14 pm IST
SHARE ARTICLE
Harpal Singh Cheema
Harpal Singh Cheema

ਕਿਹਾ,ਚੰਨੀ ਸਰਕਾਰ ਦੇ ਸਮਾਜ ਭਲਾਈ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਕੁੱਝ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਾਉਣ ਦੀ ਕਾਰਵਾਈ ਲੋਕਾਂ ਦੇ ਅੱਖੀਂ ਘੱਟਾ ਪਾਉਣ ਦਾ ਯਤਨ ਹੈ।

ਪੋਸਟ ਮੈਟਿ੍ਰਕ ਸਕਾਲਰਸ਼ਿਪ ਵਿੱਚ ਕਰੋੜਾਂ ਰੁਪਇਆਂ ਦਾ ਘੋਟਾਲਾ ਕਰਨ ਵਾਲੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਚਾਉਣ ਵਿੱਚ ਲੱਗੀ ਚੰਨੀ ਸਰਕਾਰ

ਵਜ਼ੀਫ਼ਾ ਨਾ ਮਿਲਣ ਕਾਰਕੇ 2 ਲੱਖ ਤੋਂ ਜ਼ਿਆਦਾ ਐਸ.ਸੀ ਵਿਦਿਆਰਥੀਆਂ ਨੂੰ ਹੋਣਾ ਪਿਆ ਪੜ੍ਹਾਈ ਤੋਂ ਦੂਰ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ’ਤੇ  ਦੋਸ਼ ਲਾਇਆ ਕਿ ਉਹ ਐਸ.ਸੀ ਵਿਦਿਆਰਥੀਆਂ ਦੇ ਪੋਸਟ ਮੈਟਿ੍ਰਕ ਸਕਾਲਰਸ਼ਿਪ (ਵਜ਼ੀਫ਼ਾ ਰਾਸ਼ੀ) ਵਿੱਚ ਕਰੋੜਾਂ ਰੁਪਇਆਂ ਦਾ ਘੋਟਾਲਾ ਕਰਨ ਵਾਲੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਚਾਉਣ ਦੇ ਯਤਨਾਂ ਵਿੱਚ ਲੱਗੀ ਹੋਈ ਹੈ। ਚੀਮਾ ਨੇ ਕਿਹਾ ਕਿ ਚੰਨੀ ਸਰਕਾਰ ਦੇ ਸਮਾਜ ਭਲਾਈ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਕੁੱਝ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਾਉਣ ਦੀ ਕਾਰਵਾਈ ਕੇਵਲ ਲੋਕਾਂ ਦੇ ਅੱਖੀਂ ਘੱਟਾ ਪਾਉਣ ਦਾ ਯਤਨ ਹੈ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ, ‘‘ਕਾਂਗਰਸ ਪਾਰਟੀ ਦੀ ਕੈਪਟਨ ਸਰਕਾਰ ਵਾਂਗ ਹੀ ਚੰਨੀ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਵਜ਼ੀਫ਼ੇ ਹੜੱਪਣ ਵਾਲੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਬਚਾਅ ਕਰ ਰਹੀ ਹੈ। ਕਾਂਗਰਸ ਪਾਰਟੀ ਵੱਲੋਂ ਆਪਣੀ ਸਰਕਾਰ ਦੇ ਅਲੀ ਬਾਬਾ ਨੂੰ ਤਾਂ ਜ਼ਰੂਰ ਬਦਲਿਆ ਗਿਆ ਹੈ, ਪਰ ਕਾਂਗਰਸ ਸਰਕਾਰ ਦੀ ਘੋਟਾਲੇਬਾਜ਼ਾਂ ਨੂੰ ਬਚਾਉਣ ਦੀ ਨੀਅਤ ਅਤੇ ਨੀਤੀ ਵਿੱਚ ਕੋਈ ਪਰਿਵਰਤਨ ਨਹੀਂ ਹੋਇਆ ਹੈ।’’

Sadhu Singh DharmsotSadhu Singh Dharmsot

ਹਰਪਾਲ ਸਿੰਘ ਚੀਮਾ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਵੇਂ ਮੰਤਰੀ ਮੰਡਲ ਦੇ ਗਠਨ ਤੋਂ ਬਾਅਦ ਨਵੇਂ ਮੰਤਰੀ ਰਾਜ ਕੁਮਾਰ ਵੇਰਕਾ ਨੇ ਵਜ਼ੀਫ਼ਾ ਘੋਟਾਲਾ ਮਾਮਲੇ ਦੀ ਤੁਰੰਤ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਮੰਤਰੀ ਵੀ ਸੱਚੀ ਕਾਰਵਾਈ ਕਰਨ ਤੋਂ ਪਿੱਛੇ ਹੱਟ ਗਏ ਹਨ। ਸਗੋਂ ਕੁੱਝ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦਾ ਡਰਾਮਾ ਕਰਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੋੜੀਦਾਰ ਸਾਧੂ ਸਿੰਘ ਧਰਮਸੋਤ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲੱਗੇ ਹੋਏ ਹਨ।

Captain Amarinder SinghCaptain Amarinder Singh

ਚੀਮਾ ਨੇ ਦੱਸਿਆ ਕਿ ਜਦੋਂ ਸਾਧੂ ਸਿੰਘ ਧਰਮਸੋਤ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਸਮਾਜ ਭਲਾਈ ਵਿਭਾਗ ਚਲਾ ਰਹੇ ਸਨ ਤਾਂ ਉਸ ਸਮੇਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਦਾ ਕਰੋੜਾਂ ਰੁਪਇਆਂ ਜਾਅਲੀ ਕਾਲਜਾਂ ਦੇ ਖਾਤਿਆਂ ਵਿੱਚ ਪਾ ਕੇ ਐਸ.ਸੀ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਸੀ। ਇਸ ਸਮੇਂ ਦੌਰਾਨ ਕਰੀਬ 2 ਲੱਖ ਤੋਂ ਜ਼ਿਆਦਾ ਐਸ.ਸੀ ਵਰਗ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਤੋ ਦੂਰ ਹੋਣਾ ਪਿਆ ਸੀ। 

ਉਨ੍ਹਾਂ ਕਿਹਾ ਕਿ ਉਸ ਸਮੇਂ ਸੀਨੀਅਰ ਅਧਿਕਾਰੀਆਂ ਨੇ ਵਜ਼ੀਫ਼ਾ ਫੰਡਾਂ ਵਿੱਚ ਹੇਰਾਫੇਰੀਆਂ ਹੋਣ ਦੀ ਰਿਪੋਰਟ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਸੀ, ਪਰ ਕੈਪਟਨ ਅਮਰਿੰਦਰ ਸਿੰਘ ਨੇ ਨਾ ਤਾਂ ਆਪਣੇ ਜੋੜੀਦਾਰ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਇਸ ਮਾਮਲੇ ਲਈ ਜ਼ਿੰਮੇਵਾਰ ਉਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ।

Harpal CheemaHarpal Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੰਮੇ ਸਮੇਂ ਤੋਂ ਵਜ਼ੀਫ਼ਾ ਘੋਟਾਲਾ ਕਰਨ ਵਾਲੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਹੋਰਨਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕਰਦੀ ਆ ਰਹੀ ਹੈ ਅਤੇ ਇਸ ਦੇ ਲਈ ਸੜਕ ਤੋਂ ਵਿਧਾਨ ਸਭਾ ਤੱਕ ਪਾਰਟੀ ਵਰਕਰਾਂ ਵੱਲੋਂ ਸੰਘਰਸ਼ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਦਿਖਾਵੇ ਦੇ ਨਾਂ ’ਤੇ ਕੁੱਝ ਕੁ ਅਧਿਕਾਰੀਆਂ ਖ਼ਿਲਾਫ਼ ਤਾਂ ਕਾਰਵਾਈ ਕਰ ਰਹੀ ਹੈ, ਪਰ ਵਿਭਾਗ ਦੇ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਤੋਂ ਟਾਲ਼ਾ ਵੱਟ ਰਹੀ ਹੈ। ਚੀਮਾ ਨੇ ਚੰਨੀ ਸਰਕਾਰ ਤੋਂ ਪੁੱਛਿਆ ਕਿ ਪੰਜਾਬ ਦੇ ਲੱਖਾਂ ਐਸ.ਸੀ ਵਰਗ ਦੇ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਨ ਲਈ ਜ਼ਿੰਮੇਵਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੀ ਅਤੇ ਕਦੋਂ ਕਾਰਵਾਈ ਕੀਤੀ ਜਾਵੇਗੀ?

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement