ਸਿੰਘੂ ਬਾਰਡਰ 'ਤੇ ਲੱਗੀ ਭਿਆਨਕ ਅੱਗ, ਮੰਜੇ, ਬਿਸਤਰੇ ਤੇ ਹੋਰ ਸਮਾਨ ਸੜ ਕੇ ਸੁਆਹ ਹੋਇਆ
Published : Oct 17, 2021, 7:37 am IST
Updated : Oct 17, 2021, 7:37 am IST
SHARE ARTICLE
image
image

ਸਿੰਘੂ ਬਾਰਡਰ 'ਤੇ ਲੱਗੀ ਭਿਆਨਕ ਅੱਗ, ਮੰਜੇ, ਬਿਸਤਰੇ ਤੇ ਹੋਰ ਸਮਾਨ ਸੜ ਕੇ ਸੁਆਹ ਹੋਇਆ


ਨਵੀਂ ਦਿੱਲੀ, 16 ਅਕਤੂਬਰ (ਹਰਜੀਤ ਕੌਰ): ਦਿੱਲੀ ਦੀਆਂ ਬਰੂਹਾਂ 'ਤੇ ਜਾਰੀ ਕਿਸਾਨ ਅੰਦੋਲਨ ਦੌਰਾਨ ਕਈ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ | ਇਸ ਦੌਰਾਨ ਅੱਜ ਤੜਕੇ 4.30 ਵਜੇ ਦੇ ਕਰੀਬ ਇਕ ਝੁੱਗੀ ਨੂੰ  ਅੱਗ ਲੱਗ ਗਈ, ਜਿਸ ਕਾਰਨ ਇਥੇ ਰਹਿ ਰਹੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ | ਅੱਗ ਇੰਨੀ ਭਿਆਨਕ ਸੀ ਕਿ ਇਸ ਵਿਚ ਕਈ ਮੰਜੇ, ਫ਼ਰਿੱਜ, ਪੱਖੇ, ਕਪੜੇ, ਕੂਲਰ, ਬਿਸਤਰੇ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਏ | ਹਾਲਾਂਕਿ ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਅੱਗ ਲੱਗਣ ਦੇ ਕਾਰਨਾਂ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ | ਘਟਨਾ ਵਾਲੀ ਥਾਂ 'ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਵੀ ਪਹੁੰਚੇ | ਉਨ੍ਹਾਂ ਦਸਿਆ ਕਿ ਜਦੋਂ ਝੁੱਗੀ ਨੂੰ  ਅੱਗ ਲੱਗੀ ਤਾਂ ਅੰਦਰ ਤਿੰਨ ਵਿਅਕਤੀ ਸੁੱਤੇ ਹੋਏ ਸਨ, ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ  ਬਾਹਰ ਕੱਢ ਕੇ ਉਨ੍ਹਾਂ ਦੀ ਜਾਨ ਬਚਾਈ ਗਈ | ਉਨ੍ਹਾਂ ਕਿਹਾ ਕਿ ਇਹ ਅੱਗ ਜਾਣ-ਬੁੱਝ ਕੇ ਲਗਾਈ ਗਈ | ਉਨ੍ਹਾਂ ਦਸਿਆ ਕਿ ਫ਼ਾਇਰ ਬਿ੍ਗੇਡ ਅਤੇ ਪੁਲਿਸ ਪ੍ਰਸ਼ਾਸਨ ਨੂੰ  ਫ਼ੋਨ ਕੀਤਾ ਗਿਆ ਪਰ ਕਿਸੇ ਨੇ ਫ਼ੋਨ ਨਹੀਂ ਚੁਕਿਆ | ਇਸ ਭਿਆਨਕ ਅੱਗ ਨੂੰ  ਸਥਾਨਕ ਕਿਸਾਨਾਂ ਨੇ ਬੁਝਾਇਆ ਹੈ | ਪੁਲਿਸ ਅਧਿਕਾਰੀ ਕਾਫ਼ੀ ਦੇਰ ਬਾਅਦ ਘਟਨਾ ਵਾਲੀ ਥਾਂ 'ਤੇ ਪਹੁੰਚੇ |
ਕਿਸਾਨ ਆਗੂ ਨੇ ਕਿਹਾ ਕਿ ਮੋਰਚੇ ਨੂੰ  ਖਦੇੜਨ ਲਈ ਹੁਣ ਤਕ ਕਈ ਵਾਰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ | ਸੰਘਰਸ਼ ਨੂੰ  ਬਦਨਾਮ ਕਰਨ ਲਈ ਕਈ ਲੋਕਾਂ ਨੂੰ  ਵੀ ਭੇਜਿਆ ਗਿਆ ਤੇ ਉਨ੍ਹਾਂ ਵਿਰੁਧ ਮਾਮਲੇ ਦਰਜ ਕਰਵਾਏ ਗਏ ਪਰ ਕੋਈ ਕਾਰਵਾਈ ਨਹੀਂ ਹੋਈ | ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਕਿਸਾਨ ਮੋਰਚੇ ਦੀ ਮੀਟਿੰਗ ਦੌਰਾਨ ਇਨ੍ਹਾਂ ਲੋਕਾਂ ਦੇ ਨੁਕਸਾਨ ਦੀ ਭਰਪਾਈ ਸਬੰਧੀ ਗੱਲ ਰੱਖੀ ਜਾਵੇਗੀ | ਕਿਸਾਨ ਆਗੂ ਨੇ ਦਸਿਆ ਕਿ ਉਨ੍ਹਾਂ ਨੇ ਕਈ ਸ਼ੱਕੀ ਵਿਅਕਤੀ ਫੜ ਕੇ ਪੁਲਿਸ ਹਵਾਲੇ ਕੀਤੇ ਅਤੇ ਉਨ੍ਹਾਂ ਨੇ ਸੱਭ ਕੁੱਝ ਕਬੂਲ ਵੀ ਕੀਤਾ ਪਰ ਕੋਈ ਕਾਰਵਾਈ ਨਹੀਂ ਹੋਈ | ਮੋਰਚੇ ਨੂੰ  ਬਦਨਾਮ ਕਰਨ ਦੀਆਂ ਸਾਜ਼ਸ਼ਾਂ ਰਚੀਆਂ ਜਾ ਰਹੀਆਂ ਹਨ | ਸਰਕਾਰ ਅਤੇ ਪ੍ਰਸ਼ਾਸਨ ਨੂੰ  ਅਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ |
ਇਸ ਦੌਰਾਨ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਮਨੋਹਰ ਲਾਲ ਖੱਟਰ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬਿਆਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਜਪਾ ਆਗੂਆਂ ਵਲੋਂ ਨਫ਼ਰਤ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ ਤੇ ਸੱਭ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਹੈ | ਕਿਸਾਨ ਆਗੂ ਨੇ ਪੰਜਾਬ ਸਰਕਾਰ ਕੋਲ ਮੰਗ ਕੀਤੀ ਕਿ ਲਖਵੀਰ ਸਿੰਘ ਦੇ ਪਿੰਡ ਤੋਂ ਉਸ ਨੂੰ  ਗੱਡੀ ਵਿਚ ਲਿਆਉਣ ਵਾਲੇ ਵਿਅਕਤੀਆਂ ਸਬੰਧੀ ਜਾਂਚ ਕੀਤੀ ਜਾਣੀ ਚਾਹੀਦੀ ਹੈ |

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement