15 ਦਿਨਾਂ ਵਿਚ ਟਰਾਂਸਪੋਰਟ ਮਾਫ਼ੀਆ ਹੋਵੇਗਾ ਖ਼ਤਮ : ਅਮਰਿੰਦਰ ਸਿੰਘ ਰਾਜਾ ਵੜਿੰਗ
Published : Oct 17, 2021, 7:26 am IST
Updated : Oct 17, 2021, 7:26 am IST
SHARE ARTICLE
image
image

15 ਦਿਨਾਂ ਵਿਚ ਟਰਾਂਸਪੋਰਟ ਮਾਫ਼ੀਆ ਹੋਵੇਗਾ ਖ਼ਤਮ : ਅਮਰਿੰਦਰ ਸਿੰਘ ਰਾਜਾ ਵੜਿੰਗ

ਗਿੱਦੜਬਾਹਾ ਵਿਖੇ ਪਹਿਲੀ ਵਾਰ ਧੂਮ-ਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਮਲੋਟ, 16 ਅਕਤੂਬਰ (ਸੱਚਵੀਰ ਸਿੰਘ) : ਗਿੱਦੜਬਾਹਾ ਵਿਖੇ ਪਹਿਲੀ ਵਾਰ ਧੂਮ ਧਾਮ ਨਾਲ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਰਾਵਣ, ਮੇਘ ਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ  ਸਾੜਿਆ ਗਿਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ  ਦਸਹਿਰੇ ਦੀ ਵਧਾਈ ਦਿੱਤੀ | ਇਸ ਤੋਂ ਪਹਿਲਾਂ ਰਾਮਲੀਲਾ ਦੇ ਕਲਾਕਾਰਾਂ ਵਲੋਂ ਆਪਣੇ ਜੌਹਰ ਵਿਖਾਏ ਗਏ | ਇਸ ਦੌਰਾਨ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਝਾਕੀਆਂ ਖਿੱਚ ਦਾ ਕੇਂਦਰ ਰਹੀਆਂ | 
ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਬਿਨਾਂ ਭੇਦ-ਭਾਵ ਤੋਂ ਕੰਮ ਕਰ ਰਹੇ ਹਨ ਤੇ ਆਉਣ ਵਾਲੇ ਪੰਦਰਾਂ ਦਿਨਾਂ ਵਿਚ ਟਰਾਂਸਪੋਰਟ ਮਾਫ਼ੀਆ ਬਿਲਕੁਲ ਖ਼ਤਮ ਹੋ ਜਾਵੇਗਾ ਤੇ ਸੜਕਾਂ 'ਤੇ ਤੁਹਾਨੂੰ ਸਰਕਾਰੀ ਬਸਾਂ ਹੀ ਬਸਾਂ ਦਿਖਣਗੀਆਂ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਰਕਾਰੀ ਬਸਾਂ ਵੀ ਨਵੀਆਂ ਆ ਰਹੀਆਂ ਹਨ ਤੇ ਹੋਰ ਨਵੀਆਂ ਬਸਾਂ ਪਾਉਣ ਲਈ ਵੀ ਤਿਆਰੀ ਚਲ ਰਹੀ ਹੈ | ਉਨ੍ਹਾਂ ਕਿਹਾ ਕਿ ਜਿਸ ਟਰਾਂਸਪੋਰਟ ਮਾਫ਼ੀਆ ਦਾ ਏਕਾਧਿਕਾਰ ਸੀ ਉਸ ਨੂੰ  ਖ਼ਤਮ ਕੀਤਾ ਜਾ ਰਿਹਾ ਹੈ | ਲੋਕਾਂ ਵਲੋਂ  ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਪੂਰੀ ਮਿਹਨਤ ਨਾਲ ਨਿਭਾਅ ਰਹੇ ਹਨ |  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਤੇ ਆਉਣ ਵਾਲੇ ਦਿਨਾਂ ਵਿਚ  ਹੋਰ ਜਲ ਯੋਜਨਾਵਾਂ ਦਾ ਲਾਭ ਵੀ ਲੋਕਾਂ ਨੂੰ  ਮਿਲੇਗਾ | 
ਇਸ ਮੌਕੇ 'ਤੇ ਮੁੱਖ ਮਹਿਮਾਨ ਨੂੰ  ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਤ ਕੀਤਾ ਗਿਆ ਅਤੇ ਮੁੱਖ ਮਹਿਮਾਨ ਤੇ ਪ੍ਰਬੰਧਕਾਂ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ  ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਆ ਗਿਆ | 

ਇਸ ਮੌਕੇ 'ਤੇ ਗਾਇਕ ਜਸਬੀਰ ਜੱਸੀ ਤੇ ਹੋਰ ਗਾਇਕਾਂ ਵਲੋਂ ਗਾਇਕੀ ਦੇ ਜੌਹਰ ਵਿਖਾਏ ਗਏ | ਇਸ ਦੌਰਾਨ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਤੇ ਗਿੱਦੜਬਾਹਾ ਹਲਕੇ ਦੇ ਲੋਕ ਹਾਜ਼ਰ ਸਨ | 
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement