ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਅੰਮ੍ਰਿਤਸਰ ਅੰਤਰਰਾਜੀ ਬੱਸ ਅੱਡੇ 'ਤੇ ਅਚਨਚੇਤ ਛਾਪਾ
Published : Oct 17, 2021, 6:25 pm IST
Updated : Oct 17, 2021, 6:25 pm IST
SHARE ARTICLE
Transport Minister Raja Warring
Transport Minister Raja Warring

ਕਿਹਾ, ਟਰਾਂਸਪੋਰਟ ਵਿਭਾਗ ਦੀ ਆਮਦਨ 40 ਲੱਖ ਰੁਪਏ ਰੋਜ਼ਾਨਾ ਵਧੀ; ਮੇਰਾ ਟੀਚਾ ਰੋਜ਼ਾਨਾ ਆਮਦਨ ਇਕ ਕਰੋੜ ਰੁਪਏ ਵਧਾਉਣ ਦਾ

ਵਿਭਾਗ ਵੱਲੋਂ ਦਸਤਾਵੇਜ਼ ਮੁਕੰਮਲ ਨਾ ਹੋਣ ਕਾਰਨ ਆਰਬਿਟ ਐਵੀਏਸ਼ਨ ਦੀ ਇੱਕ ਬਸ ਸਣੇ ਬੱਸ ਸਟੈਂਡ ਦੇ ਅੰਦਰ ਤੇ ਬਾਹਰ ਖੜ੍ਹੀਆਂ ਕੀਤੀਆਂ 20 ਬੱਸਾਂ ਜ਼ਬਤ

 ਕਿਹਾ, ਟਰਾਂਸਪੋਰਟ ਵਿਭਾਗ ਦੀ ਆਮਦਨ 40 ਲੱਖ ਰੁਪਏ ਰੋਜ਼ਾਨਾ ਵਧੀ; ਮੇਰਾ ਟੀਚਾ ਰੋਜ਼ਾਨਾ ਆਮਦਨ ਇਕ ਕਰੋੜ ਰੁਪਏ ਵਧਾਉਣ ਦਾ


ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਦੇ ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਅੱਡੇ ਅਤੇ ਸਿਟੀ ਸੈਂਟਰ, ਜਿੱਥੇ ਕਿ ਜ਼ਿਆਦਾਤਰ ਯਾਤਰੀ ਬੱਸਾਂ ਗ਼ੈਰ-ਕਾਨੂੰਨੀ ਢੰਗ ਨਾਲ ਪਾਰਕ ਕੀਤੀਆਂ ਜਾਂਦੀਆਂ ਹਨ, ਵਿਖੇ ਛਾਪਾ ਮਾਰਿਆ। ਇਸ ਮੌਕੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਵਿਭਾਗ ਦੇ ਅਧਿਕਾਰੀਆਂ ਨੇ ਦਸਤਾਵੇਜ਼ਾਂ ਦੀ ਘਾਟ ਕਾਰਨ 20 ਵੱਖ-ਵੱਖ ਟਰਾਂਸਪੋਰਟ ਕੰਪਨੀਆਂ ਦੀਆਂ ਬੱਸਾਂ ਜ਼ਬਤ ਕੀਤੀਆਂ, ਜਿਨ੍ਹਾਂ ਵਿੱਚ ਆਰਬਿਟ ਐਵੀਏਸ਼ਨ ਦੀ ਇੱਕ ਬੱਸ ਵੀ ਸ਼ਾਮਿਲ ਹੈ।

raja warringraja warring

ਰਾਜਾ ਵੜਿੰਗ ਨੇ ਸਪੱਸ਼ਟ ਸਬਦਾਂ ਵਿੱਚ ਕਿਹਾ ਕਿ ਸਰਕਾਰੀ ਟੈਕਸ ਦੀ ਚੋਰੀ, ਨਾਜਾਇਜ਼ ਚੱਲਦੀਆਂ ਬੱਸਾਂ ਅਤੇ ਬੱਸ ਮਾਫ਼ੀਆ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਬੱਸ ਪੰਜਾਬ ਦੀਆਂ ਸੜਕਾਂ ਉੱਤੇ ਚੱਲੇਗੀ, ਉਹ ਟੈਕਸ ਭਰ ਕੇ ਹੀ ਚੱਲੇਗੀ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਚੱਲਦੀਆਂ ਬੱਸਾਂ ਵਿਰੁੱਧ ਬੀਤੇ ਦਿਨਾਂ ਵਿੱਚ ਕੀਤੀ ਗਈ ਸਖ਼ਤੀ ਨਾਲ ਪਨਬਸ ਅਤੇ ਪੈਪਸੂ ਨੂੰ 40 ਲੱਖ ਰੁਪਏ ਰੋਜ਼ਾਨਾ ਦਾ ਲਾਭ ਹੋਇਆ ਹੈ। ਉਨ੍ਹਾਂ ਕਿਹਾ, "ਮੇਰੀ ਕੋਸ਼ਿਸ਼ ਵਿਭਾਗ ਦੀ ਰੋਜ਼ਾਨਾ ਆਮਦਨ ਇਕ ਕਰੋੜ ਰੁਪਏ ਤੱਕ ਵਧਾਉਣ ਦੀ ਹੈ।"

ਇਹ ਵੀ ਪੜ੍ਹੋ : ਸਿੰਘੂ ਬਾਰਡਰ ਮਾਮਲਾ : ਇਸ ਘਟਨਾ ਦੀ ਹੋਵੇ ਉੱਚ ਪੱਧਰੀ ਜਾਂਚ : ਜਗਜੀਤ ਸਿੰਘ ਡੱਲੇਵਾਲ

ਰਾਜਾ ਵੜਿੰਗ ਨੇ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਬੱਸਾਂ, ਟਰੱਕਾਂ ਅਤੇ ਹੋਰ ਵਾਹਨਾਂ ਦੀ ਟੈਕਸ ਸਬੰਧੀ ਜਾਂਚ ਪੜਤਾਲ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਮੌਜੂਦਾ ਸਥਿਤੀ ਜਿਵੇਂ ਵਾਹਨ ਦੀ ਉਮਰ, ਪ੍ਰਦੂਸ਼ਣ ਪੱਧਰ ਅਤੇ ਸੁਰੱਖਿਆ ਦੇ ਲਿਹਾਜ ਨਾਲ ਵਾਹਨ ਦੀ ਛਾਣਬੀਣ ਵੀ ਲਾਜ਼ਮੀ ਤੌਰ 'ਤੇ ਕਰਨ ਤਾਂ ਕਿ ਸੜਕਾਂ ਉਤੇ ਚੱਲਦੇ ਇਹ ਵਾਹਨ ਕਿਸੇ ਦੀ ਜਾਨ ਲਈ ਖ਼ਤਰਾ ਨਾ ਬਣਨ। 

raja warringraja warring

ਟਰਾਂਸਪੋਰਟ ਮੰਤਰੀ ਨੇ ਬੱਸ ਅੱਡੇ ਉਤੇ ਸਫ਼ਾਈ ਦੀ ਕਮੀ ਨੂੰ ਲੈ ਕੇ ਅਧਿਕਾਰੀਆਂ ਦਾ ਖਿਚਾਈ ਕੀਤੀ ਅਤੇ ਕਈ ਥਾਵਾਂ 'ਤੇ ਆਪ ਸਫ਼ਾਈ ਕੀਤੀ। ਉਨ੍ਹਾਂ ਕਿਹਾ ਕਿ ਬੱਸ ਸਟੈਂਡ ਵਰਗੀਆਂ ਜਨਤਕ ਥਾਵਾਂ ਅਤੇ ਬੱਸਾਂ ਦੀ ਸਫ਼ਾਈ ਵੀ ਉਨੀ ਹੀ ਜ਼ਰੂਰੀ ਹੈ, ਜਿੰਨੀ ਸਾਡੇ ਆਪਣੇ ਘਰ ਦੀ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਪੰਦਰਵਾੜੇ 'ਤੇ ਵਿੱਢੀ ਜਾਂਦੀ ਸਫ਼ਾਈ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਸਰਕਾਰੀ ਬੱਸਾਂ ਦੀ ਹਾਲਤ ਸੁਧਾਰਨ ਬਾਰੇ ਪੁੱਛੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਰਾਜਾ ਵੜਿੰਗ ਨੇ ਦੱਸਿਆ ਕਿ 842 ਨਵੀਆਂ ਬੱਸਾਂ ਛੇਤੀ ਹੀ ਪੰਜਾਬ ਸਰਕਾਰ ਦੇ ਬੇੜੇ ਵਿਚ ਸ਼ਾਮਲ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਆਸ ਹੈ ਕਿ ਮਹੀਨੇ ਤੱਕ ਨਵੀਆਂ ਸਰਕਾਰੀ ਬੱਸਾਂ ਸੜਕਾਂ ਉਤੇ ਉਤਾਰ ਦਿੱਤੀਆਂ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement