ਭਰੋਸਗੀ ਮਤੇ ’ਤੇ ਸਰਕਾਰ ਨੂੰ 93 ਦੀ ਥਾਂ ਪਈਆਂ 91 ਵੋਟਾਂ, ਸਪੀਕਰ ਨੇ ਰਿਕਾਰਡ ਕੀਤਾ ਠੀਕ 
Published : Oct 17, 2022, 2:12 pm IST
Updated : Oct 17, 2022, 2:12 pm IST
SHARE ARTICLE
Punjab Cabinet
Punjab Cabinet

ਵਿਧਾਇਕ ਮਨਪ੍ਰੀਤ ਇਆਲੀ ਤੇ ਬਸਪਾ ਦੇ ਵਿਧਾਇਕ ਡਾ. ਨਛੱਤਰਪਾਲ ਨੇ ਲਿਖਤੀ ਬੇਨਤੀ ਕਰ ਕੇ ਸਪੀਕਰ ਨੂੰ ਕਿਹਾ ਸੀ ਕਿ ਭਰੋਸਗੀ ਮਤੇ ਦਾ ਰਿਕਾਰਡ ਦਰੁੱਸਤ ਕੀਤਾ ਜਾਵੇ

 

ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਵਿਸ਼ਵਾਸ ਮਤੇ ਉਤੇ ਵੋਟਿੰਗ ਦੇ ਮਾਮਲੇ ਵਿਚ ਵਿਧਾਨ ਸਭਾ ਵਿਚ ਰਿਕਾਰਡ ਦਰੁੱਸਤ ਕਰ ਲਿਆ ਗਿਆ ਹੈ। ਇਸ ਮਤੇ ਉਤੇ ਵੋਟਿੰਗ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਸੀ ਕਿ ਕੁੱਲ 93 ਵਿਧਾਇਕ ਵੋਟਿੰਗ ਵੇਲੇ ਹਾਜ਼ਰ ਸਨ ਜਿਨ੍ਹਾਂ ਸਭ ਨੇ ਮਤੇ ਦੇ ਹੱਕ ਵਿਚ ਵੋਟਾਂ ਪਾਈਆਂ ਹਨ।

ਸਪੀਕਰ ਕੁਲਤਾਰ ਸੰਧਵਾਂ ਨੇ ਅਕਾਲੀ ਦਲ ਤੇ ਬਸਪਾ ਦੀ ਵੋਟ ਕੱਟ ਦਿੱਤੀ ਹੈ ਤੇ ਹੁਣ ਸਰਕਾਰ ਦੇ ਹੱਕ ਵਿਚ ਸਿਰਫ਼ 91 ਵੋਟਾਂ ਹੀ ਰਹਿ ਗਈਆਂ ਹਨ। 
ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਬਸਪਾ ਦੇ ਵਿਧਾਇਕ ਡਾ. ਨਛੱਤਰਪਾਲ ਨੇ ਲਿਖਤੀ ਬੇਨਤੀ ਕਰ ਕੇ ਸਪੀਕਰ ਨੂੰ ਕਿਹਾ ਸੀ ਕਿ ਭਰੋਸਗੀ ਮਤੇ ਦਾ ਰਿਕਾਰਡ ਦਰੁੱਸਤ ਕੀਤਾ ਜਾਵੇ, ਉਨ੍ਹਾਂ ਨੇ ਮਤੇ ਦੇ ਹੱਕ ਵਿਚ ਵੋਟਾਂ ਨਹੀਂ ਪਾਈਆਂ। ਹੁਣ ਵਿਧਾਨ ਸਭਾ ਨੇ ਇਸ ਲਿਖਤੀ ਬੇਨਤੀ ਉਤੇ ਰਿਕਾਰਡ ਦਰੁੱਸਤ ਕਰ ਲਿਆ ਹੈ ਜਿਸ ਮੁਤਾਬਕ ਮਤੇ ਦੇ ਹੱਕ ਵਿਚ 91 ਵੋਟਾਂ ਹੀ ਪਈਆਂ ਹਨ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement