
ਕਈ ਦਸਤਾਵੇਜ਼ ਵੀ ਹੋਏ ਬਰਾਮਦ
ਲੁਧਿਆਣਾ: ਪੰਜਾਬ 'ਚ ਲੁਧਿਆਣਾ ਦੀ ਸੀਆਈਏ-2 ਟੀਮ ਨੇ ਭੋਲੇ ਭਾਲੇ ਲੋਕਾਂ ਨੂੰ ਪੁਲਸ 'ਚ ਭਰਤੀ ਕਰਵਾਉਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਠੱਗ ਨੂੰ ਗ੍ਰਿਫਤਾਰ ਕੀਤਾ ਹੈ। ਟੀਮ ਨੇ ਮੁਲਜ਼ਮ ਨੂੰ ਸੋਮਵਾਰ ਨੂੰ ਸਮਰਾਲਾ ਚੌਕ ਤੋਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰੋਬਿਨ ਵਾਸੀ ਸੋਨੀਪਤ, ਹਰਿਆਣਾ ਵਜੋਂ ਹੋਈ ਹੈ। ਉਹ ਦਿੱਲੀ ਪੁਲਿਸ ਵਿੱਚ ਕਾਂਸਟੇਬਲ ਹੈ।
ਹਾਲ ਹੀ 'ਚ ਉਹ ਪੰਜਾਬ ਪੁਲਿਸ ਦੀ ਭਰਤੀ 'ਚ ਲੋਕਾਂ ਨਾਲ ਧੋਖਾਧੜੀ ਕਰਨ ਲਈ ਵੀ ਪੰਜਾਬ ਆਇਆ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਈ ਅਜਿਹੇ ਦਸਤਾਵੇਜ਼ ਬਰਾਮਦ ਕੀਤੇ ਹਨ, ਜਿਨ੍ਹਾਂ ਤੋਂ ਵੱਡੇ ਖੁਲਾਸੇ ਹੋ ਸਕਦੇ ਹਨ। ਮੁਲਜ਼ਮ ਰੌਬਿਨ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੁਲੀਸ ਮੁਲਜ਼ਮ ਦਾ ਰਿਮਾਂਡ ਹਾਸਲ ਕਰੇਗੀ ਤਾਂ ਜੋ ਪਤਾ ਲੱਗ ਸਕੇ ਕਿ ਮੁਲਜ਼ਮ ਨੇ ਕਿਸ ਨਾਲ ਠੱਗੀ ਮਾਰੀ ਹੈ ਅਤੇ ਉਸ ਦੇ ਰੈਕੇਟ ਵਿੱਚ ਕਿੰਨੇ ਲੋਕ ਸ਼ਾਮਲ ਹਨ।
ਦੱਸ ਦਈਏ ਕਿ 2 ਦਿਨ ਪਹਿਲਾਂ ਖੰਨਾ ਪੁਲਿਸ ਨੇ ਵੀ ਡੀਐਸਪੀ ਹੋਣ ਦਾ ਝਾਂਸਾ ਦੇ ਕੇ ਲੋਕਾਂ ਨੂੰ ਪੁਲਿਸ ਵਿੱਚ ਭਰਤੀ ਦਾ ਝਾਂਸਾ ਦੇ ਕੇ ਲੁੱਟਣ ਵਾਲੇ ਇੱਕ ਅਜਿਹੇ ਹੀ ਵਿਅਕਤੀ ਨੂੰ ਕਾਬੂ ਕੀਤਾ ਸੀ। ਇਸ ਮਾਮਲੇ ਵਿੱਚ ਅੱਜ ਜ਼ਿਲ੍ਹਾ ਪੁਲੀਸ ਵੀ ਪ੍ਰੈੱਸ ਕਾਨਫਰੰਸ ਕਰਨ ਜਾ ਰਹੀ ਹੈ।