
ਮੁਹਾਲੀ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਫੇਜ਼ 6 ਵਿਚ ਅਸ਼ੀਸ਼ ਕਪੂਰ ਦਾ ਮੈਡੀਕਲ ਕਰਵਾਇਆ ਗਿਆ
ਮੁਹਾਲੀ: ਵਿਜੀਲੈਂਸ ਨੇ ਰਿਮਾਂਡ ਖਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਏਆਈਜੀ ਅਸ਼ੀਸ਼ ਕਪੂਰ ਨੂੰ ਅਦਾਲਤ ਵਿਚ ਪੇਸ਼ ਕੀਤਾ। ਮੁਹਾਲੀ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਫੇਜ਼ 6 ਵਿਚ ਅਸ਼ੀਸ਼ ਕਪੂਰ ਦਾ ਮੈਡੀਕਲ ਕਰਵਾਇਆ ਗਿਆ। ਇਸ ਤੋਂ ਬਾਅਦ ਜੱਜ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਏਆਈਜੀ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ।
ਇਸ ਨਾਲ ਵਿਜੀਲੈਂਸ ਆਪਣੀ ਜਾਂਚ ਜਾਰੀ ਰੱਖੇਗੀ। ਨਿਆਂਇਕ ਹਿਰਾਸਤ ਦੌਰਾਨ ਅਸ਼ੀਸ਼ ਕਪੂਰ ਨੂੰ ਪਟਿਆਲਾ ਜੇਲ੍ਹ ਵਿਚ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏਆਈਜੀ) ਅਸ਼ੀਸ਼ ਕਪੂਰ ਨੂੰ ਵੱਖ-ਵੱਖ ਚੈੱਕਾਂ ਰਾਹੀਂ ਇਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।