ਪੰਜਾਬ ਸਰਕਾਰ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ: ਬਲਜੀਤ ਕੌਰ
Published : Oct 17, 2022, 4:59 pm IST
Updated : Oct 17, 2022, 4:59 pm IST
SHARE ARTICLE
Punjab Government will sympathetically consider the legitimate demands of the disabled: Baljit Kaur
Punjab Government will sympathetically consider the legitimate demands of the disabled: Baljit Kaur

ਦਿਵਿਆਂਗਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਅਗਲੀ ਮੀਟਿੰਗ 9 ਨਵੰਬਰ ਨੂੰ ਹੋਵੇਗੀ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਛੇਤੀ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਨਾਲ ਸਬੰਧਤ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ, ਦਿਵਿਆਂਗਾਂ ਲਈ ਬੈਂਕ ਲੋਨ ਸਬੰਧੀ, ਦਿਵਿਆਗਾਂ ਨੂੰ ਮੁਫ਼ਤ ਕਣਕ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ।
ਦਿਵਿਆਂਗਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮੰਤਰੀ ਵੱਲੋਂ ਦਿਵਿਆਂਗ ਐਸੋਸ਼ੀਏਸ਼ਨ ਨਾਲ ਅਗਲੀ ਮੀਟਿੰਗ 9 ਨਵੰਬਰ ਨੂੰ ਰੱਖੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਅਤੇ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨਾਂ ਨੇ ਜੋ ਵੀ ਜਾਇਜ਼ ਮੰਗਾਂ ਸੂਬਾ ਸਰਕਾਰ ਤੋਂ ਕੀਤੀਆਂ ਹਨ, ਨੂੰ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਦਾ ਜਲਦ ਹੱਲ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਲਿੱਲੀ ਚੌਧਰੀ, ਡਿਪਟੀ ਡਾਇਰੈਕਟਰ ਸੰਤੋਸ਼ ਵਿਰਦੀ ਵੀ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement