ਕਰਜ਼ਾਈ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਦਿੱਤੀ ਜਾਨ

By : KOMALJEET

Published : Oct 17, 2022, 11:23 am IST
Updated : Oct 17, 2022, 11:23 am IST
SHARE ARTICLE
farmer Jasvir Singh
farmer Jasvir Singh

ਕਿਸਾਨ ਸਿਰ ਸੀ ਸਾਢੇ ਸੱਤ ਲੱਖ ਦਾ ਕਰਜ਼ਾ 

ਪਿੰਡ ਭੰਮੇ ਖੁਰਦ ਦਾ ਰਹਿਣ ਵਾਲਾ ਸੀ 36 ਸਾਲਾ ਜਸਵੀਰ ਸਿੰਘ ਉਰਫ਼ ਜੱਸੀ 
ਸਰਦੂਲਗਡ਼੍ਹ:
ਪਿੰਡ ਭੰਮੇ ਖੁਰਦ ਦੇ ਇੱਕ ਕਿਸਾਨ ਵੱਲੋਂ ਕਰਜ਼ੇ ਤੋ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਪਾਤ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਭੰਮੇ ਖੁਰਦ ਦੇ ਪ੍ਰਧਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਉਰਫ਼ ਜੱਸੀ (36) ਪੱਤਰ ਗੁਰਜੰਟ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ।

ਉਨ੍ਹਾਂ ਦੱਸਿਆ ਕਿ ਜਸਵੀਰ ਸਿੰਘ ਜੱਸੀ ਕੋਲ ਢਾਈ ਏਕੜ ਆਪਣੀ ਜ਼ਮੀਨ ਅਤੇ ਪੰਜ ਏਕੜ ਠੇਕੇ ਤੇ ਜ਼ਮੀਨ ਲੈ ਕੇ ਨਰਮੇ ਅਤੇ ਝੋਨੇ ਦੀ ਬਿਜਾਈ ਕੀਤੀ ਸੀ ਪਰ ਨਰਮੇ ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਅਤੇ ਬੇਮੌਸਮੀ ਬਰਸਾਤ ਕਾਰਨ ਉਸ ਦੀ ਫ਼ਸਲ ਖ਼ਰਾਬ ਹੋ ਗਈ ਸੀ। ਉਸ ਸਿਰ ਪੰਜ ਲੱਖ ਰੁਪਏ ਬੈਂਕ  ਅਤੇ ਢਾਈ ਲੱਖ ਰੁਪਿਆ ਆੜ੍ਹਤੀਆਂ ਦਾ ਕਰਜ਼ਾ ਸੀ। ਜਿਸ ਕਰ ਕੇ ਪਿਛਲੇ ਦਿਨੀਂ ਉਸ ਨੇ ਕੀਟਨਾਸ਼ਕ ਦਵਾਈ ਪੀ ਲਈ ਸੀ ਜਿਸ ਨੂੰ ਮਾਨਸਾ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਹਾਲਤ ਗੰਭੀਰ ਹੁੰਦਾ ਦੇਖ ਡਾਕਟਰਾਂ ਨੇ ਉਸ ਨੂੰ ਅੱਗੇ ਹੋਰ ਹਸਪਤਾਲਾਂ ਲਈ ਰੈਫਰ ਕਰ ਦਿੱਤਾ ਗਿਆ ਸੀ ਪਰ ਅੱਜ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚਿਆਂ ਨੂੰ ਛੱਡ ਗਿਆ ਹੈ। ਸਮੂਹ ਪਿੰਡ ਵਾਸੀਆਂ ਅਤੇ ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਮਾਨਸਾ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀਡ਼ਤ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ, ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement