ਦੋ ਭਰਾਵਾਂ ਵਲੋਂ ਦਰਿਆ 'ਚ ਛਾਲ ਮਾਰਨ ਦਾ ਮਾਮਲਾ: ਫਰਾਰ SHO ਨਵਦੀਪ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ
Published : Oct 17, 2023, 2:42 pm IST
Updated : Oct 17, 2023, 3:46 pm IST
SHARE ARTICLE
Anticipatory bail application of fugitive SHO Navdeep Singh rejected
Anticipatory bail application of fugitive SHO Navdeep Singh rejected

ਫਰਾਰ ਨਵਦੀਪ 'ਤੇ ਲੱਗੇ ਸੀ 2 ਭਰਾਵਾਂ ਨੂੰ ਤੰਗ ਕਰਨ ਦੇ ਇਲਜ਼ਾਮ

 

ਚੰਡੀਗੜ੍ਹ: ਜਲੰਧਰ ਦੇ ਢਿੱਲੋਂ ਭਰਾਵਾਂ (ਮਾਨਵਜੀਤ ਅਤੇ ਜਸ਼ਨਬੀਰ) ਵਲੋਂ ਨਹਿਰ ਵਿਚ ਛਾਲ ਮਾਰਨ ਦੇ ਮਾਮਲੇ ਵਿਚ ਲੋੜੀਂਦੇ ਬਰਖ਼ਾਸਤ ਇੰਸਪੈਕਟਰ ਨਵਦੀਪ ਸਿੰਘ ਦੀ ਅਗਾਊਂ ਜ਼ਮਾਨਤ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਫਰਾਰ ਐਸ.ਐਚ.ਓ. ਨਵਦੀਪ ਸਿੰਘ ਦੀ ਅਗਾਊਂ ਜ਼ਮਾਨਤ ਖਾਰਜ ਕਰ ਦਿਤੀ ਹੈ। ਹਾਲਾਂਕਿ ਮੁਨਸ਼ੀ ਬਲਵਿੰਦਰ ਸਿੰਘ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ।

ਮਾਮਲੇ ਵਿਚ ਲੋੜੀਂਦੇ ਤਿੰਨ ਪੁਲਿਸ ਮੁਲਾਜ਼ਮ ਅਜੇ ਤਕ ਫਰਾਰ ਹੈ। ਗ੍ਰਿਫ਼ਤਾਰੀ ਤੋਂ ਬਚਣ ਲਈ ਬਰਖ਼ਾਸਤ ਇੰਸਪੈਕਟਰ ਨਵਦੀਪ ਸਿੰਘ, ਏ.ਐਸ.ਆਈ. ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਵਲੋਂ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ।

ਇਹ ਵੀ ਪੜ੍ਹੋ: ਅਦਾਲਤ ਨੇ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕੀਤਾ

ਬਿਆਸ ਦਰਿਆ 'ਚ ਛਾਲ ਮਾਰਨ ਵਾਲੇ ਦੋ ਭਰਾਵਾਂ 'ਚੋਂ ਜਸ਼ਨਬੀਰ ਦੀ ਲਾਸ਼ ਦਰਿਆ ਦੇ ਨਾਲ ਲੱਗਦੇ ਖੇਤਾਂ 'ਚੋਂ ਪਾਣੀ ਘਟਣ ਤੋਂ ਬਾਅਦ ਮਿੱਟੀ 'ਚ ਦੱਬੀ ਹੋਈ ਮਿਲੀ ਸੀ। ਮਾਮਲੇ ਵਿਚ ਕਾਰਵਾਈ ਕਰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਖੁਦਕੁਸ਼ੀ ਮਾਮਲੇ ਵਿਚ ਆਈ.ਪੀ.ਸੀ. ਦੀ ਧਾਰਾ 306 ਤਹਿਤ ਕੇਸ ਦਰਜ ਹੁੰਦਿਆਂ ਹੀ ਇੰਸਪੈਕਟਰ ਨਵਦੀਪ ਸਿੰਘ ਨੂੰ ਬਰਖ਼ਾਸਤ ਕਰ ਦਿਤਾ ਸੀ। ਇਲਜ਼ਾਮ ਹਨ ਕਿ ਢਿੱਲੋਂ ਭਰਾਵਾਂ ਜਸ਼ਨਬੀਰ ਸਿੰਘ ਢਿੱਲੋਂ ਅਤੇ ਮਾਨਵਜੀਤ ਸਿੰਘ ਢਿੱਲੋਂ ਨੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੇ ਚਲਦਿਆਂ ਬਿਆਸ ਦਰਿਆ ਵਿਚ ਛਾਲ ਮਾਰ ਦਿਤੀ ਸੀ।

ਇਹ ਵੀ ਪੜ੍ਹੋ: ਗੜ੍ਹਸ਼ੰਕਰ ਦੇ ਮਹਿਲਾ ਦਾ ਕੈਨੇਡਾ 'ਚ ਪਤੀ ਵੱਲੋਂ ਕਤਲ, 4 ਸਾਲ ਪਹਿਲਾਂ ਗਏ ਸੀ ਵਿਦੇਸ਼

ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਦਰਿਆ 'ਚ ਛਾਲ ਮਾਰਨ ਵਾਲੇ ਜਸ਼ਨਬੀਰ ਦੀ ਲਾਸ਼ ਤਾਂ ਮਿਲ ਗਈ ਪਰ ਉਸ ਦੇ ਵੱਡੇ ਭਰਾ ਮਾਨਵਜੀਤ ਦਾ ਅਜੇ ਤਕ ਕੋਈ ਸੁਰਾਗ ਨਹੀਂ ਲੱਗਿਆ ਹੈ। ਦੋਵਾਂ ਭਰਾਵਾਂ ਦੇ ਪਿਤਾ ਨੇ ਹਾਲ ਹੀ ਵਿਚ ਦਾਅਵਾ ਕੀਤਾ ਸੀ ਕਿ ਘਟਨਾ ਤੋਂ ਕਈ ਦਿਨ ਬਾਅਦ ਮਾਨਵਜੀਤ ਦਾ ਮੋਬਾਈਲ ਫੋਨ ਕੁੱਝ ਪਲਾਂ ਲਈ ਸਵਿੱਚ ਆਨ ਹੋ ਗਿਆ। ਉਨ੍ਹਾਂ ਨੂੰ ਸ਼ੱਕ ਹੈ ਕਿ ਐਸ.ਐਚ.ਓ. ਨਵਦੀਪ ਸਿੰਘ ਅਪਰਾਧਕ ਮਾਨਸਿਕਤਾ ਵਾਲਾ ਵਿਅਕਤੀ ਹੈ ਅਤੇ ਉਸ ਨੇ ਉਸ ਦੇ ਲੜਕੇ ਦੀ ਦੇਹ ਨੂੰ ਖੁਰਦ-ਬੁਰਦ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement