ਗੈਂਗਸਟਰ ਹਰਵਿੰਦਰ ਰਿੰਦਾ ਦੇ ਸਾਥੀ ਹਥਿਆਰਾਂ ਸਮੇਤ ਮੁਹਾਲੀ ਤੋਂ ਕਾਬੂ, ਟਾਰਗੇਟ ਕਿਲਿੰਗ ਦੀ ਕਰ ਰਹੇ ਸਨ ਤਿਆਰੀ
Published : Oct 17, 2023, 9:30 pm IST
Updated : Oct 17, 2023, 9:31 pm IST
SHARE ARTICLE
Image: For representation purpose only.
Image: For representation purpose only.

ਗ੍ਰਿਫਤਾਰ ਕੀਤੇ ਗਏ ਸ਼ੂਟਰ ਪ੍ਰਮੁੱਖ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ, ਡੀ.ਜੀ.ਪੀ ਗੌਰਵ ਯਾਦਵ

 

ਐਸ.ਏ.ਐਸ. ਨਗਰ,: ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦੇ ਚਾਰ ਮੁਲਜਮਾਂ ਨੂੰ ਮੁਹਾਲੀ ਤੋਂ ਗ੍ਰਿਫਤਾਰ ਕਰਕੇ ਪ੍ਰਮੁੱਖ ਵਿਅਕਤੀਆਂ ਦੀ ਟਾਰਗੇਟ ਕਿਲਿੰਗ ਨੂੰ ਰੋਕ ਦਿਤਾ ਹੈ। ਰਿੰਦਾ ਅਤੇ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਵਲੋਂ ਉਕਤ ਯੋਜਨਾ ਬਣਾਈ ਗਈ ਸੀ।

ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ਼ ਰਾਜਾ ਬੈਂਸ ਵਾਸੀ ਬਟਾਲਾ ਅਤੇ ਬਾਵਾ ਸਿੰਘ ਵਾਸੀ ਪਿੰਡ ਲੁੱਧਰ, ਗੁਰਕ੍ਰਿਪਾਲ ਸਿੰਘ ਉਰਫ਼ ਗਗਨ ਰੰਧਾਵਾ ਅਤੇ ਅਮਾਨਤ ਗਿੱਲ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਕੀਤੀ ਹੈ। ਉਨ੍ਹਾਂ ਦਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1.32 ਬੋਰ ਦਾ ਪਿਸਤੌਲ ਅਤੇ 10 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦਸਿਆ ਕਿ ਰਿੰਦਾ ਅਤੇ ਹੈਪੀ ਪਾਸੀਆ ਰਾਜ ਦੇ ਕੁਝ ਨਾਮਵਰ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ ਅਤੇ ਇਸ ਕੰਮ ਨੂੰ ਅੰਜਾਮ ਦੇਣ ਲਈ ਦੋ ਨਿਸ਼ਾਨੇਬਾਜ਼ਾਂ ਨੂੰ ਨਿਯੁਕਤ ਕਰਨ ਬਾਰੇ ਖੁਫੀਆ ਸੂਚਨਾਵਾਂ ਤੋਂ ਬਾਅਦ, ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਇਕ ਵਿਸ਼ੇਸ਼ ਮੁਹਿੰਮ ਚਲਾਈ ਅਤੇ ਵਿਕਰਮਜੀਤ ਉਰਫ਼ ਰਾਜਾ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ।

ਮੁਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਗੈਂਗਸਟਰ ਹੈਪੀ ਪਾਸੀਆ ਦਾ ਮੁਲਜ਼ਮ ਵਿਕਰਮਜੀਤ ਨਾਲ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ 15 ਲੱਖ ਰੁਪਏ ਵਿਚ ਸੌਦਾ ਹੋਇਆ ਸੀ, ਜਦੋਂਕਿ ਮੁਲਜ਼ਮ ਵਿਕਰਮਜੀਤ ਨੇ ਸਤੰਬਰ 2023 ਦੇ ਆਖਰੀ ਹਫ਼ਤੇ ਟੀਚੇ ਦੀ ਰੇਕੀ ਵੀ ਕੀਤੀ ਸੀ।  ਡੀ. ਜੀ. ਪੀ ਨੇ ਕਿਹਾ ਕਿ ਅਗਲੀ ਜਾਂਚ ਤੋਂ ਪਤਾ ਚਲਿਆ ਹੈ ਕਿ ਵਿਕਰਮਜੀਤ ਲਈ ਪਿਸਤੌਲ ਅਤੇ ਲਾਈਵ ਰਾਉਂਡ ਦਾ ਪ੍ਰਬੰਧ ਹੈਪੀ ਪਾਸੀਆ ਨੇ ਆਪਣੇ ਸਥਾਨਕ ਸਾਥੀਆਂ ਗੁਰਕਿਰਪਾਲ ਸਿੰਘ ਉਰਫ਼ ਗਗਨ ਰੰਧਾਵਾ, ਹਰੀ ਸਿੰਘ ਉਰਫ਼ ਹੈਰੀ ਅਤੇ ਅਮਾਨਤ ਗਿੱਲ, ਸਾਰੇ ਵਾਸੀ ਅੰਮ੍ਰਿਤਸਰ ਰਾਹੀਂ ਕੀਤਾ ਸੀ।

ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਖੁਲਾਸੇ ਤੋਂ ਬਾਅਦ ਪੁਲਿਸ ਟੀਮਾਂ ਨੇ ਗੁਰਕ੍ਰਿਪਾਲ ਸਿੰਘ ਅਤੇ ਅਮਾਨਤ ਗਿੱਲ ਨੂੰ ਵੀ ਕਾਬੂ ਕਰ ਲਿਆ ਹੈ, ਜਦਕਿ ਹਰੀ ਸਿੰਘ ਵਿਦੇਸ਼ ਭੱਜਣ ਵਿਚ ਕਾਮਯਾਬ ਹੋ ਗਿਆ ਹੈ। ਪੁਲਿਸ ਮੁਤਾਬਕ ਉਕਤ ਮੁਲਜਮਾਂ ਦੀ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਵਿਕਰਮ ਸਿੰਘ ਵਿਰੁਧ ਕਤਲ ਜਾਂ ਕਤਲ ਕਰਨ ਦੀ ਕੋਸ਼ਿਸ਼ ਦੇ ਤਹਿਤ ਮਾਮਲਾ ਪਹਿਲਾਂ ਤੋਂ ਦਰਜ ਹੈ, ਜਿਸ ਬਾਰੇ ਪੁਲਿਸ ਰਿਕਾਰਡ ਹਾਸਲ ਕਰ ਰਹੀ ਹੈ। ਪੁਲਿਸ ਨੇ ਉਕਤ ਦੋਵਾਂ ਮੁਲਜਮਾਂ ਵਿਰੁਧ ਥਾਣਾ ਸਟੇਟ ਆਪਰੇਸ਼ਨ ਸੈਲ ਫੇਜ਼ 1 ਮੁਹਾਲੀ ਵਿਖੇ ਯੂਏਪੀਏ ਐਕਟ ਦੀ ਧਾਰਾ 17, 18 ਅਤੇ 20, (ਆਈਪੀਸੀ) ਦੀ ਧਾਰਾ 115, 153, 153ਏ ਅਤੇ 120ਬੀ ਅਤੇ ਆਰਮਜ਼ ਐਕਟ ਦੀ ਤਹਿਤ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਹੈ।

 

 

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement