ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ, ਤਾਪਮਾਨ 'ਚ 7.6 ਡਿਗਰੀ ਦੀ ਗਿਰਾਵਟ
Published : Oct 17, 2023, 11:39 am IST
Updated : Oct 17, 2023, 11:39 am IST
SHARE ARTICLE
Rain
Rain

 24 ਘੰਟਿਆਂ 'ਚ ਗੁਰਦਾਸਪੁਰ 'ਚ ਸਭ ਤੋਂ ਵੱਧ 35MM ਮੀਂਹ ਪਿਆ 

ਚੰਡੀਗੜ੍ਹ - ਮੌਸਮ ਵਿਭਾਗ ਨੇ ਅੱਜ ਵੀ ਉੱਤਰੀ ਭਾਰਤ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੰਜਾਬ ਦੇ 8 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਭਰ ਵਿਚ ਬੀਤੇ ਦਿਨ ਹੋਈ ਬਾਰਿਸ਼ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 7.6 ਡਿਗਰੀ ਘੱਟ ਦਰਜ ਕੀਤਾ ਗਿਆ, ਜਦੋਂ ਕਿ ਮੰਗਲਵਾਰ ਸਵੇਰ ਦਾ ਘੱਟੋ-ਘੱਟ ਤਾਪਮਾਨ ਪਿਛਲੇ ਦਿਨ ਨਾਲੋਂ 1.4 ਡਿਗਰੀ ਘੱਟ ਦਰਜ ਕੀਤਾ ਗਿਆ। 

ਮੌਸਮ ਵਿਭਾਗ ਨੇ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਜਲੰਧਰ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦਾ ਮਤਲਬ ਹੈ ਕਿ ਇੱਥੇ ਭਾਰੀ ਮੀਂਹ ਪਵੇਗਾ, ਜਿਸ ਦੇ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂ ਕਿ ਪੰਜਾਬ ਦੇ ਬਾਕੀ ਹਿੱਸਿਆਂ ਵਿਚ ਅੱਜ ਵੀ ਹਲਕੀ ਬਾਰਿਸ਼ ਜਾਰੀ ਰਹੇਗੀ। ਅੱਜ ਸਵੇਰੇ ਵੀ ਮਾਝੇ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਈ। ਜਿਸ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।     

ਤਿੰਨ ਦਿਨਾਂ ਤੋਂ ਹੋ ਰਹੀ ਬਾਰਿਸ਼ ਨੇ ਤਾਪਮਾਨ 'ਚ ਕਾਫੀ ਬਦਲਾਅ ਲਿਆ ਦਿੱਤਾ ਹੈ। ਬੀਤੇ ਦਿਨ ਦੇ ਮੁਕਾਬਲੇ ਘੱਟੋ-ਘੱਟ ਤਾਪਮਾਨ 1.4 ਡਿਗਰੀ ਘੱਟ ਦਰਜ ਕੀਤਾ ਗਿਆ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 5 ਡਿਗਰੀ ਹੇਠਾਂ ਆ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਗੁਰਦਾਸਪੁਰ ਵਿੱਚ 35.2 ਮਿਲੀਮੀਟਰ, ਪਠਾਨਕੋਟ ਵਿੱਚ 20 ਮਿਲੀਮੀਟਰ, ਐਸਬੀਐਸ ਨਗਰ ਵਿੱਚ 11.5, ਲੁਧਿਆਣਾ ਵਿੱਚ 6.1, ਅੰਮ੍ਰਿਤਸਰ ਵਿਚ 5 ਮਿਲੀਮੀਟਰ ਅਤੇ ਜਲੰਧਰ ਵਿੱਚ 8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।  
ਇਸ ਦੇ ਨਾਲ ਹੀ ਬਰਸਾਤ ਕਾਰਨ ਪੰਜਾਬ ਦੇ ਸ਼ਹਿਰਾਂ ਵਿਚ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਵਿਚ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 15.7 ਡਿਗਰੀ ਦਰਜ ਕੀਤਾ ਗਿਆ। ਲੁਧਿਆਣਾ ਵਿਚ 15.8 ਡਿਗਰੀ, ਐਸਬੀਐਸ ਨਗਰ ਵਿਚ 16.1 ਡਿਗਰੀ, ਫਤਿਹਗੜ੍ਹ ਸਾਹਿਬ ਵਿੱਚ 16.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ।   


 

SHARE ARTICLE

ਏਜੰਸੀ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement