ਨੌਜਵਾਨਾਂ ਨੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ; ਪਿੰਡ ਸਤੌਜ ਦੇ ਗੁਰੂ ਘਰ ਵਿਖੇ ਨਤਮਸਤਕ ਹੋਏ ਭਗਵੰਤ ਮਾਨ
Published : Oct 17, 2023, 3:45 pm IST
Updated : Oct 17, 2023, 3:45 pm IST
SHARE ARTICLE
Youth celebrate Chief Minister's birthday by donating blood
Youth celebrate Chief Minister's birthday by donating blood

ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ਵਿਚ ਲੋਕਾਂ ਨਾਲ ਮੁਲਾਕਾਤ ਕਰਕੇ ਬਿਤਾਇਆ ਪੂਰਾ ਦਿਨ

 

ਸਤੌਜ (ਸੰਗਰੂਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਖੂਨ ਦਾਨ ਕਰਕੇ ਸ਼ਿਰਕਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੂਨ ਦਾਨ ਨੂੰ ਸੱਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਹਰੇਕ ਵਿਅਕਤੀ ਅਪਣਾ ਯੋਗਦਾਨ ਪਾ ਸਕਦਾ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਰੇਕ ਖੇਤਰ ਵਿਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਕਰਕੇ ਖੂਨ ਦਾਨ ਕਰਨ ਵਿਚ ਵੀ ਨੌਜਵਾਨਾਂ ਦੇ ਪਿੱਛੇ ਰਹਿ ਜਾਣ ਦੀ ਕੋਈ ਵਜ੍ਹਾ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਵੱਡੀ ਗਿਣਤੀ ਵਿਚ ਨੌਜਵਾਨ ਖੂਨ ਦਾਨ ਕਰਨ ਲਈ ਅੱਗੇ ਆਏ ਹਨ।

 ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਹਰ ਖੂਨ ਦਾਨੀ ਇਕ ਨਾਇਕ ਹੈ ਜਿਸ ਕਰਕੇ ਉਨ੍ਹਾਂ ਨੂੰ ਸਮੇਂ-ਸਮੇਂ ਬਾਅਦ ਖੂਨ ਦਾਨ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਨੂੰ ਸਮੇਂ-ਸਮੇਂ ਸਿਰ ਸਵੈ-ਇੱਛਾ ਨਾਲ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਆਮ ਇਲਾਜ ਖਾਸ ਕਰਕੇ ਐਮਰਜੈਂਸੀ ਇਲਾਜ ਲਈ ਖੂਨ ਦੇ ਲੋੜੀਂਦੇ ਭੰਡਾਰ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸੇ ਵਿਅਕਤੀ ਵੱਲੋਂ ਦਾਨ ਕੀਤੀ ਗਈ ਖੂਨ ਦੀ ਇਕ ਬੂੰਦ ਵੀ ਕਿਸੇ ਮਨੁੱਖ ਦੀ ਜਾਨ ਬਚਾ ਸਕਦੀ ਹੈ, ਜਿਸ ਕਰਕੇ ਖੂਨ ਦਾਨ ਕਰਨਾ ਬਹੁਤ ਮਹੱਤਤਾ ਰੱਖਦਾ ਹੈ।

Bhagwant Mann paid obeisance at Satoj village Gurudwara SahibBhagwant Mann paid obeisance at Satoj village Gurudwara Sahib

ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਆਗਾਮੀ ਇਜਲਾਸ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ 20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੋ ਦਿਨਾਂ ਇਜਲਾਸ ਦੌਰਾਨ ਕਈ ਲੋਕ ਪੱਖੀ ਬਿੱਲ ਪੇਸ਼ ਕੀਤੇ ਜਾਣਗੇ ਜੋ ਸੂਬੇ ਲਈ ਬਹੁਤ ਮਹੱਤਵਪੂਰਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਜਮਹੂਰੀ ਢੰਗ ਨਾਲ ਚੁਣੀ ਹੋਈ ਸੰਸਥਾ ਹੈ ਜੋ ਸਿਰਫ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹੈ ਨਾ ਕਿ ਕਿਸੇ ਵਿਅਕਤੀ ਦੀ ਮਨਮਰਜ਼ੀ ਅਨੁਸਾਰ ਚੱਲਣੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕਈ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿਚ ਚੱਲ ਰਹੇ ਲਗਭਗ 2500 ਭੱਠਿਆਂ ਵਿਚ ਬਾਲਣ ਵਜੋਂ 20 ਫੀਸਦੀ ਕੋਲੇ ਨੂੰ ਝੋਨੇ ਦੀ ਪਰਾਲੀ ਦੀਆਂ ਗੱਟੀਆਂ ਨਾਲ ਬਦਲਣ ਨੂੰ ਨੋਟੀਫਾਈ ਕੀਤਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 23,000 ਹੋਰ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

CM Bhagwant Mann paid obeisance at Satoj village CM Bhagwant Mann paid obeisance at Satoj village

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿਚ ਇਸ ਦੀ ਤੁਰੰਤ ਲਿਫਟਿੰਗ ਲਈ ਵੀ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਦਾਣਾ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਵਿਰੋਧੀ ਧਿਰ ਦੇ ਆਗੂਆਂ ਵੱਲੋਂ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿਚ ਆਪਣੇ ਮਾੜੇ ਗੁਨਾਹਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਭੱਜਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਨਾਲ ਸਰਾਸਰ ਧੋਖਾ ਕੀਤਾ ਹੈ ਜਿਸ ਲਈ ਉਹ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਲੋਕਾਂ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਇਕ ਨਵੰਬਰ ਨੂੰ ਬਹਿਸ ਤੋਂ ਭੱਜਣ ਦਾ ਕੋਈ ਨਾ ਕੋਈ ਬਹਾਨਾ ਘੜ ਰਹੇ ਹਨ।

CM Bhagwant Mann paid obeisance at Satoj village
CM Bhagwant Mann paid obeisance at Satoj village


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੁੱਧਵਾਰ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਤੋਂ ਨਸ਼ਿਆਂ ਦੇ ਵਿਰੁੱਧ ਫੈਸਲਾਕੁੰਨ ਜੰਗ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬਾ ਭਰ ਦੇ ਹਜ਼ਾਰਾਂ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲੈਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਜ਼ਮੀਨੀ ਪੱਧਰ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਲੋਕਾਂ ਦੇ ਪੂਰਨ ਸਹਿਯੋਗ ਨਾਲ ਸੂਬੇ ਵਿੱਚੋਂ ਇਸ ਅਲਾਮਤ ਨੂੰ ਖਤਮ ਕਰ ਦਿਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਪਾਸੇ ਤਾਂ ਨਸ਼ੇ ਦੇ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਨਸ਼ਿਆਂ ਦੀ ਸਪਲਾਈ ਲਾਈਨ ਬੰਦ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਧਿਆਨ ਦਿਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਵੇਂ ਮੈਡੀਕਲ ਕਾਲਜ ਖੋਲ੍ਹ ਕੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਤੋਂ ਇਲਾਵਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਭਰ ਦੇ ਹਸਪਤਾਲਾਂ ਅਤੇ ਸਿਹਤ ਸੰਭਾਲ ਕੇਂਦਰਾਂ ਦੀ ਵੱਡੀ ਪੱਧਰ 'ਤੇ ਕਾਇਆ ਕਲਪ ਕੀਤੀ ਜਾ ਰਹੀ ਹੈ |

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement