Gurdaspur News : ਗਿਆਨੀ ਹਰਪ੍ਰੀਤ ਸਿੰਘ ਅਤੇ ਵਿਰਸਾ ਸਿੰਘ ਵਲਟੋਹਾ ਦਰਮਿਆਨ ਚੱਲ ਰਹੇ ਵਿਵਾਦ ਸਬੰਧੀ ਬੋਲੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ

By : BALJINDERK

Published : Oct 17, 2024, 6:39 pm IST
Updated : Oct 17, 2024, 6:39 pm IST
SHARE ARTICLE
 ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ
ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ

Gurdaspur News : ਸਿੱਖ ਪੰਥ ਦੀਆਂ ਸਿਰਮੌਰ ਸੰਸਥਾਵਾਂ ਨੂੰ ਕਮਜ਼ੋਰ ਅਤੇ ਬਦਨਾਮ ਕਰਨ ਚ ਲੱਗਾ ਹੈ ਅਕਾਲੀ ਦਲ-ਐਡਵੋਕੇਟ ਸੇਖਵਾਂ

Gurdaspur News : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦਰਮਿਆਨ ਚੱਲ ਰਹੇ ਵਿਵਾਦ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸਿੱਖ ਪੰਥ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਤਖਤ ਸਾਹਿਬਾਨ ਦਾ ਸਰਬਉੱਚ ਦਰਜਾ ਹੈ। ਪਰ ਬੇਹੱਦ ਦੁੱਖ ਅਤੇ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ ਸਮੇਂ ਦੌਰਾਨ ਤਖਤ ਸਾਹਿਬਾਨਾਂ ਦੀ ਮਰਿਆਦਾ ਅਤੇ ਮਾਣ ਸਤਿਕਾਰ ਨੂੰ ਬਹਾਲ ਰੱਖਣ ਵਿੱਚ ਨਾ ਸਿਰਫ ਬੁਰੀ ਤਰ੍ਹਾਂ ਅਸਫਲ ਹੋਇਆ ਹੈ ਸਗੋਂ ਹੈ ਅਕਾਲੀ ਦਲ ਨੇ ਖੁਦ ਇਹਨਾਂ ਪਵਿੱਤਰ ਅਤੇ ਮਹਾਨ ਸੰਸਥਾਵਾਂ ਨੂੰ ਵੱਡੀ ਢਾਹ ਲਾਈ ਹੈ।

ਜਗਰੂਪ ਸਿੰਘ ਸੇਖਵਾਂ ਨੇ ਜਾਰੀ ਬਿਆਨ ਰਾਹੀਂ ਕਿਹਾ ਕਿ ਅਕਾਲੀ ਦਲ ਦਾ ਕੰਮ ਇਨਾਂ ਪਵਿੱਤਰ ਸੰਸਥਾਵਾਂ ਨੂੰ ਮਜਬੂਤ ਕਰਨਾ ਸੀ ਜਦੋਂ ਕਿ ਪੰਜਾਬ ਦੇ ਲੋਕ ਇਸ ਗੱਲ ਦੇ ਗਵਾਹ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਇਸ ਪਾਰਟੀ ਦੀਆਂ ਸਰਕਾਰਾਂ ਨੇ ਪਿਛਲੇ ਸਮੇਂ ਦੌਰਾਨ ਸਿੱਖ ਪੰਥ ਦੀਆਂ ਸਿਰਮੌਰ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੰਮ ਕੀਤੇ ਹਨ। ਇਸੇ ਕਾਰਨ ਇਹ ਸੰਸਥਾਵਾਂ ਦਿਨੋ ਦਿਨ ਕਮਜ਼ੋਰ ਹੋਈਆਂ ਹਨ। ਉਹਨਾਂ ਕਿਹਾ ਕਿ ਸਿੱਖ ਕੌਮ ਦਾ ਪਹਿਲਾਂ ਹੀ ਬਹੁਤ ਵੱਡਾ ਨੁਕਸਾਨ ਹੋ ਚੁੱਕਾ ਹੈ ਅਤੇ ਹੁਣ ਵੀ ਅਕਾਲੀ ਦਲ ਆਪਣੀ ਪੀੜੀ ਹੇਠਾਂ ਸੋਟਾ ਫੇਰਨ ਦੀ ਬਜਾਏ ਇਹਨਾਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਿੱਚ ਹੀ ਲੱਗਾ ਹੋਇਆ ਹੈ। ਉਹਨਾਂ ਕਿਹਾ ਕਿ ਇਸ ਤੋਂ ਵੱਡੀ ਮੰਦਭਾਗੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਡਰਾਉਣ ਧਮਕਾਉਣ ਅਤੇ ਬਦਨਾਮ ਕਰਨ ਲਈ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਸੋਸ਼ਲ ਮੀਡੀਆ ਵਿੰਗ ਵੱਲੋਂ ਜਿਸ ਤਰ੍ਹਾਂ ਜਥੇਦਾਰ ਸਾਹਿਬਾਨਾਂ ਦੇ ਖਿਲਾਫ ਗਲਤ ਸ਼ਬਦਾਵਲੀ ਵਰਤੀ ਗਈ ਹੈ ਉਹ ਬੇਹਦ ਨਿੰਦਣ ਯੋਗ ਹੈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਨਾਂ ਦੀ ਜਾਤੀ ਤੇ ਵੀ ਸਵਾਲ ਚੁੱਕੇ ਗਏ ਹਨ ਅਤੇ ਨਾਲ ਹੀ ਉਹਨਾਂ ਦੇ ਪਰਿਵਾਰ ਬਾਰੇ ਵੀ ਗਲਤ ਬੋਲਿਆ ਹੈ, ਇਸ ਤੋਂ ਸਿੱਧ ਹੁੰਦਾ ਹੈ ਕਿ ਸਿਆਸੀ ਰੋਟੀਆਂ ਸੇਕਣ ਲਈ ਅਕਾਲੀ ਦਲ ਅਤੇ ਇਸ ਦੇ ਸਮਰਥਕ ਕਿਸੇ ਵੀ ਹੱਦ ਤੱਕ ਡਿੱਗ ਸਕਦੇ ਹਨ। ਉਹਨਾਂ ਸਮੁੱਚੇ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਇਸ ਮੌਕੇ ਸਿੱਖ ਕੌਮ ਦੀ ਮਰਿਆਦਾ ਅਤੇ ਤਖਤ ਸਾਹਿਬਾਨਾਂ ਦੇ ਸਤਿਕਾਰ ਨੂੰ ਬਚਾਉਣ ਲਈ ਅੱਗੇ ਆਉਣ ਅਤੇ ਸਿੰਘ ਸਾਹਿਬਾਨ ਦੇ ਨਾਲ ਚਟਾਨ ਵਾਂਗ ਡੱਟ ਕੇ ਖੜੇ ਹੋਣ।ਉਹਨਾਂ ਨਾਲ ਹੀ ਕਿਹਾ ਕਿ ਉਹ ਬਤੌਰ ਸਿੱਖ ਅਤੇ ਇੱਕ ਪਾਰਟੀ ਦੇ ਨੁਮਾਇੰਦੇ ਹੋਣ ਦੇ ਨਾਤੇ ਸਿੰਘ ਸਾਹਿਬਾਨ ਦੇ ਨਾਲ ਚਟਾਨ ਵਾਂਗ ਖੜੇ ਹਨ ਅਤੇ ਨਾਲ ਹੀ ਉਹਨਾਂ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਸਤੀਫੇ ਨਾ ਦੇਣ ਸਗੋਂ ਅਸਤੀਫੇ ਉਹਨਾਂ ਲੋਕਾਂ ਨੂੰ ਦੇਣੇ ਚਾਹੀਦੇ ਹਨ ਜੋ ਗਲਤੀਆਂ ਅਤੇ ਬੱਜਰ ਗੁਨਾਹ ਕਰ ਰਹੇ ਹਨ।

(For more news apart from Advocate Jagrup Singh Sekhwan spoke about ongoing dispute between Giani Harpreet Singh and Virsa Singh Valtoha News in Punjabi, stay tuned to Rozana Spokesman)

   

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement