
ਬਲਵਿੰਦਰ ਸਿੰਘ ਭੂੰਦੜ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਦਿੱਤਾ ਵੱਡਾ ਬਿਆਨ
ਅੰਮ੍ਰਿਤਸਰ: ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਹੈ ਕਿ ਜਥੇਦਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਹੈ ਜਦੋਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਨਤਮਸਤਕ ਹੁੰਦਾ ਤਾਂ ਸਿੰਘ ਸਾਹਿਬਾਨ ਨਾਲ ਮੁਲਾਕਾਤ ਕੀਤਾ।
ਉਨ੍ਹਾਂ ਨੇ ਕਿਹਾ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿਰਸਾ ਸਿੰਘ ਵਲਟੋਹਾ ਨਾਲ ਸਾਡਾ ਉਸ ਨਾਲ ਕੋਈ ਲਾਗਾ ਤੇਗਾ ਨਹੀਂ, ਵਲਟੋਹੇ ਨੇ ਘਟੀਆ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀ ਅੱਗੇ ਤੋਂ ਸਾਰੇ ਵਰਕਰਾਂ ਨੂੰ ਕਹਿ ਦਿੱਤਾ ਹੈ ਕਿ ਅੱਗੇ ਤੋਂ ਕੋਈ ਵੀ ਜਿਹੀ ਹਰਕਤ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇਕਿਹਾ ਹੈ ਕਿ ਵਲਟੋਹਾ ਨੇ ਮਾੜੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਪਾਰਟੀ ਵੱਲੋਂ ਜਥੇਦਾਰ ਤੋਂ ਖਿਮਾ ਜਾਚਕ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੰਘ ਸਾਹਿਬ ਜੋ ਫੈਸਲੇ ਕਰਦੇ ਹਨ ਉਹ ਸਿਰ ਮੱਥੇ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਬੜੇ ਵੱਡੇ ਵਿਦਵਾਨ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਿੰਘ ਸਾਹਿਬ ਦੀ ਕਾਬਲੀਅਤ ਦਾ ਮੈਂ ਸਨਮਾਨ ਕਰਦਾ ਹਾਂ।