Amritsar News: ਕਲਯੁੱਗੀ ਪੁੱਤ ਨੇ ਆਪਣੀ ਹੀ ਮਾਂ ਦਾ ਕੀਤਾ ਕਤਲ, ਕਤਲ ਤੋਂ ਬਾਅਦ ਘਰ ਵਿਚ ਹੀ ਦੱਬੀ ਲਾਸ਼
Published : Oct 17, 2024, 3:54 pm IST
Updated : Oct 17, 2024, 3:54 pm IST
SHARE ARTICLE
Amritsar Son killed his Mother News in punjabi
Amritsar Son killed his Mother News in punjabi

Amritsar News: ਪੁਲਿਸ ਨੇ ਮੁਲਜ਼ਮ ਕੀਤਾ ਗ੍ਰਿਫਤਾਰ

Amritsar Son killed his Mother News in punjabi : ਅੰਮ੍ਰਿਤਸਰ ਦਿਹਾਤੀ ਦੇ ਥਾਣਾ ਖਲਚੀਆਂ ਅਧੀਨ ਪੈਂਦੇ ਪਿੰਡ ਵਡਾਲਾ ਖੁਰਦ (Wadala Khurd)  ਵਿਚ ਇੱਕ ਕਲਯੁਗੀ ਪੁੱਤ ਵੱਲੋਂ ਕਥਿਤ ਤੌਰ ਉੱਤੇ ਆਪਣੀ ਹੀ ਬਜ਼ੁਰਗ ਮਾਂ ਦਾ ਕਤਲ ਕਰ ਦੇਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦੇ ਨਜ਼ਦੀਕੀ ਬਲਬੀਰ ਸਿੰਘ ਨੇ ਦੱਸਿਆ ਕਿ ਤੜਕਸਾਰ ਗਲੀ ਵਿੱਚ ਰੌਲਾ ਪੈ ਰਿਹਾ ਸੀ ਕਿ ਸਵਿੰਦਰ ਸਿੰਘ ਵੱਲੋਂ ਆਪਣੀ ਮਾਂ ਨੂੰ ਮਾਰ ਦਿੱਤਾ ਗਿਆ ਹੈ ਅਤੇ ਘਰ ਵਿੱਚ ਹੀ ਨੱਪ ਦਿੱਤਾ ਗਿਆ ਹੈ।

ਉਹਨਾਂ ਦੱਸਿਆ ਕਿ ਕਥਿਤ ਮੁਲਜ਼ਮ ਦਿਮਾਗੀ ਦੌਰ ਉੱਤੇ ਠੀਕ ਨਹੀਂ ਹੈ। ਉਹਨਾਂ ਦੱਸਿਆ ਕਿ ਉਕਤ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਅਧਿਕਾਰੀ ਮੌਕੇ ਉੱਤੇ ਪੁੱਜੇ ਅਤੇ ਉਹਨਾਂ ਵੱਲੋਂ ਵਿਹੜੇ ਵਿੱਚ ਮਾਰ ਕੇ ਨੱਪੀ ਗਈ ਬਜ਼ੁਰਗ ਔਰਤ ਦੀ ਲਾਸ਼ ਨੂੰ ਬਰਾਮਦ ਕਰਕੇ ਕਥਿਤ ਮੁਲਜ਼ਮ ਨੂੰ ਗਿਰਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਖਲਚੀਆਂ ਦੇ ਮੁਖੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸਵੇਰੇ ਰਣਜੀਤ ਕੌਰ ਪਤਨੀ ਸੁਲੱਖਣ ਸਿੰਘ ਵਾਸੀ ਵਡਾਲਾ ਬਾਂਗਰ ਨੇ ਦੱਸਿਆ ਕਿ ਉਹ ਆਪਣੀ ਮਾਤਾ ਨੂੰ ਮਿਲਣ ਆਏ ਸਨ। ਰਾਤ ਨੂੰ ਉਹ ਦੋਨੋਂ ਅਲੱਗ-ਅਲੱਗ ਕਮਰਿਆਂ ਵਿਚ ਸੌ ਗਏ।

ਜਿਸ ਤੋਂ ਬਾਅਦ ਤੜਕੇ ਉਸ ਦੇ ਮਾਂ ਦੇ ਚੀਕਣ ਦੀ ਆਵਾਜ਼ ਆਈ ਤਾਂ ਉਸ ਨੇ ਦੇਖਿਆ ਕਿ ਉਸ ਦਾ ਭਰਾ ਸਵਿੰਦਰ ਸਿੰਘ ਉਸ ਦੀ ਮਾਂ ਨੂੰ ਮਧੋਲ ਰਿਹਾ ਸੀ। ਜਿਸ ਦੌਰਾਨ ਕਥਿਤ ਤੌਰ 'ਤੇ ਉਸ ਦੀ ਮਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਜਦੋਂ ਉਹਨਾਂ ਦੇਖਿਆ ਤਾਂ ਸਵਿੰਦਰ ਸਿੰਘ ਵੱਲੋਂ ਉਸ ਦੀ ਮਾਤਾ ਨੂੰ ਮਾਰਨ ਤੋਂ ਬਾਅਦ ਲਾਸ਼ ਨੂੰ ਵਿਹੜੇ ਵਿੱਚ ਮਿੱਟੀ ਅਤੇ ਪੱਤਿਆਂ ਦੇ ਵਿੱਚ ਦੱਬ ਕੇ ਲਕੋਣ ਦੀ ਕੋਸ਼ਿਸ਼ ਕੀਤੀ ਗਈ।

ਉਹਨਾਂ ਦੱਸਿਆ ਇਹ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ ਉੱਤੇ ਪਹੁੰਚ ਕੇ ਪੁਲਿਸ ਪਾਰਟੀ ਵੱਲੋਂ ਮੇਰੇ ਮਾਤਾ ਦੀ ਲਾਸ਼ ਨੂੰ ਬਰਾਮਦ ਕਰ ਲਿਆ ਗਿਆ ਹੈ ਅਤੇ ਨਾਲ ਹੀ ਕਥਿਤ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਸ ਸਬੰਧੀ ਮੁਲਜ਼ਮ ਖਿਲਾਫ ਥਾਣਾ ਖਲਚੀਆਂ ਵਿਚ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement