Punjab News: ਸ਼ਰਾਬੀ ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ
Published : Oct 17, 2024, 8:42 am IST
Updated : Oct 17, 2024, 8:42 am IST
SHARE ARTICLE
Drunken husband killed his wife by strangling her with a pick
Drunken husband killed his wife by strangling her with a pick

Punjab News: ਅਕਸਰ ਦੋਹਾਂ ’ਚ ਰਹਿੰਦਾ ਸੀ ਝਗੜਾ

 

Punjab News: ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਸ਼ੁਤਰਾਣਾ ਦੀ ਰਹਿਣ ਵਾਲੀ ਇਕ ਔਰਤ ਦਾ ਉਸ ਦੇ ਅਪਣੇ ਹੀ ਪਤੀ ਵਲੋਂ ਕਤਲ ਕਰ ਦਿਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਬਾਅਦ ਦੁਪਹਿਰ ਚਾਰ ਵਜੇ ਦੇ ਕਰੀਬ ਵਾਪਰੀ ਇਸ ਘਟਨਾ ਦਾ ਪਤਾ ਲੱਗਣ ਤੇ ਡੀਐਸਪੀ ਪਾਤੜਾਂ ਇੰਦਰਪਾਲ ਸਿੰਘ ਚੌਹਾਨ ਅਤੇ ਥਾਣਾ ਸ਼ੁਤਰਾਣਾ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਵਲੋਂ ਮੌਕੇ ਉਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਲਾਸ਼ ਨੂੰ ਅਪਣੇ ਕਬਜ਼ੇ ਵਿਚ ਲੈ ਲਿਆ ਗਿਆ।

ਜਾਣਕਾਰੀ ਅਨੁਸਾਰ ਪਿੰਡ ਸ਼ੁਤਰਾਣਾ ਦੀ ਤੁਗੋਪਤੀ ਦਾ ਵਸਨੀਕ ਕਾਲੂ ਰਾਮ ਸ਼ਰਾਬ ਪੀਣ ਦਾ ਆਦੀ ਸੀ ਜਿਸ ਕਰ ਕੇ ਉਸ ਦਾ ਅਪਣੀ ਪਤਨੀ ਊਸ਼ਾ ਰਾਣੀ ਨਾਲ ਸ਼ਰਾਬ ਨੂੰ ਲੈ ਕੇ ਅਕਸਰ ਝਗੜਾ ਚਲਦਾ ਰਹਿੰਦਾ ਸੀ। ਜਿਸ ਦੇ ਚਲਦਿਆਂ ਦੋਨਾਂ ਵਿਚ ਦੁਪਹਿਰ ਸਮੇਂ ਤਲਖ ਕਲਾਮੀ ਹੋ ਗਈ ਅਤੇ ਬਾਅਦ ਦੁਪਹਿਰ 4 ਵਜੇ ਦੇ ਕਰੀਬ ਕਾਲੂਰਾਮ ਨੇ ਗੁੱਸੇ ਵਿੱਚ ਆ ਕੇ ਅਪਣੀ ਪਤਨੀ ਊਸ਼ਾ ਰਾਣੀ (35 ਸਾਲ) ਦਾ ਕਤਲ ਕਰ ਕੇ ਮੌਕੇ ਵਾਲੀ ਥਾਂ ਤੋਂ ਫ਼ਰਾਰ ਹੋ ਗਿਆ। 
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement