Giani Harpreet : ਗਿਆਨੀ ਹਰਪ੍ਰੀਤ ਸਿੰਘ ਦੇ ਘਰ ਪਹੁੰਚੇ ਸੁਧਾਰ ਲਹਿਰ ਦੇ ਆਗੂ

By : BALJINDERK

Published : Oct 17, 2024, 6:58 pm IST
Updated : Oct 17, 2024, 7:28 pm IST
SHARE ARTICLE
ਗਿਆਨੀ ਹਰਪ੍ਰੀਤ ਸਿੰਘ ਦੇ ਘਰ ਸੁਧਾਰ ਲਹਿਰ ਦੇ ਆਗੂ ਮੀਟਿੰਗ ਕਰਦੇ ਹੋਏ
ਗਿਆਨੀ ਹਰਪ੍ਰੀਤ ਸਿੰਘ ਦੇ ਘਰ ਸੁਧਾਰ ਲਹਿਰ ਦੇ ਆਗੂ ਮੀਟਿੰਗ ਕਰਦੇ ਹੋਏ

Giani Harpreet : ਸੁਧਾਰ ਲਹਿਰ ਦੇ ਆਗੂ ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਗਈ ਮੀਟਿੰਗ

Giani Harpreet : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ ਤੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਘਰ ਪੁੱਜੇ। ਇਹਨਾਂ ਵੱਲੋਂ ਜਥੇਦਾਰ ਦੇ ਨਾਲ ਮੀਟਿੰਗ ਕੀਤੀ ਗਈ।  ਦੱਸ ਦਈਏ ਕਿ ਅੱਜ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਅਕਾਲੀ ਦਲ ਦੇ 11 ਮੈਂਬਰੀ ਵਫਦ ਨੇ ਸਵੇਰੇ 10 ਵਜੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ ਕਰਨੀ ਸੀ। ਪਰ ਕੱਲ੍ਹ ਸ਼ਾਮ ਦੇ ਘਟਨਾ ਕ੍ਰਮ ਤੋਂ ਬਾਅਦ ਹਾਲਾਤ ਬਦਲ ਗਏ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ, ਅੱਜ ਸਵੇਰ ਸਾਰ ਹੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ, ਦਲਜੀਤ ਸਿੰਘ ਚੀਮਾ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਗੁਪਤ ਮੀਟਿੰਗ ਕਰਨ ਦੇ ਲਈ ਪਹੁੰਚੇ।

ਇਸ ਮੌਕੇ ਅਕਾਲੀ ਸੁਧਾਰ ਲਹਿਰ ਦੇ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦੁਨੀਆਂ ਭਰ ਵਿਚ ਸਿੱਖ ਜਗਤ ਦੀ ਹਾਹਕਾਰ ਮੱਚੀ ਹੋਈ ਹੈ ਅਤੇ ਜੋ ਇੱਕ ਚਿੰਤਾ ਵੀ ਪੈਦਾ ਕਰ ਰਹੀ ਹੈ। ਚੰਦੂਮਾਜਰਾ ਨੇ ਕਿਹਾ ਕਿ ਵਿਦਵਾਨ ਲੋਕ ਜਿਹੜੇ ਪੰਥ ਦੀ ਸਹੀ ਰੂਪ ਵਿਚ ਅਗਵਾਈ ਕਰ ਰਹੇ ਹਨ, ਜੇਕਰ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਡਰਾ ਧਮਕਾ ਕੇ ਤਖਤ ਸਾਹਿਬਾਨਾਂ ਤੋਂ ਲਾਂਭੇ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਤਾਂ ਫਿਰ ਪੰਥ ਜਾਗਣਾ ਪਾਵੇਗਾ ਅਤੇ ਉਨ੍ਹਾਂ ਦੇ ਨਾਲ ਖੜਨਾ ਪਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਅੱਜ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਜਾ ਕੇ  ਵਿਸ਼ਵਾਸ ਦਵਾ ਕੇ ਆਏ ਹਾਂ ਕੇ ਸਾਰੀ ਪੰਥ ਤੁਹਾਡੇ ਨਾਲ ਖੜ੍ਹੀ ਹੈ। ਇਹ ਜੋ ਤੁਹਾਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਇਹ ਇੱਕ ਸਾਜਿਸ ਦੇ ਤਹਿਤ ਹਨ। ਸੋ ਇਨ੍ਹਾਂ ਚੁਣੌਤੀਆਂ ਦਾ ਟਾਕਰਾ ਕਰਨ ਦੀ ਲੋੜ ਹੈ। ਅਕਾਲੀ ਸੁਧਾਰ ਲਹਿਰ ਦੇ ਆਗੂਆਂ ਨੇ ਜਥੇਦਾਰ ਸਾਹਿਬਾਨ ਨੂੰ ਇਹੀ ਅਪੀਲ ਕੀਤੀ ਹੈ।  

ਸਾਨੂੰ ਉਮੀਦ ਹੈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਸਮੁੱਚੇ ਪੰਥ ਦੀ ਭਾਵਨਾ ਦੀ ਕਦਰ ਕਰਨਗੇ।

(For more news apart from leaders of reform movement, Prem Singh Chandumajra News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement