MP ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖੀ ਚਿੱਠੀ, ਵਿਰਸਾ ਸਿੰਘ ਵਲਟੋਹਾ ਤੇ SAD ਪ੍ਰਧਾਨ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ
Published : Oct 17, 2024, 12:05 pm IST
Updated : Oct 17, 2024, 4:36 pm IST
SHARE ARTICLE
MP Sukhjinder Singh Randhawa wrote a letter to DGP Punjab
MP Sukhjinder Singh Randhawa wrote a letter to DGP Punjab

ਵਿਰਸਾ ਸਿੰਘ ਵਲਟੋਹਾ ਤੇ SAD ਪ੍ਰਧਾਨ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ

MP Sukhjinder Singh Randhawa wrote a letter to DGP Punjab: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਦੇ ਹੱਕ ਵਿੱਚ ਨਿਤਰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ, ਵਿਰਸਾ ਸਿੰਘ ਵਲਟੋਹਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੋਸ਼ਲ ਮੀਡੀਆ ਆਈਟੀ ਵਿੰਗ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਲਈ ਡੀਜੀਪੀ ਪੰਜਾਬ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਡੀਜੀਪੀ ਪੰਜਾਬ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਬਣਦੀ ਕਾਰਵਾਈ ਕਰਨਗੇ। ਅੱਜ ਸਮੁੱਚੀ ਨਾਨਕ ਨਾਮ ਲੇਵਾ ਸਿੱਖ ਸੰਗਤ ਤੁਹਾਡੇ ਵੱਲ ਵੇਖ ਰਹੀ ਹੈ ਕਿ ਤੁਸੀ ਕੀ ਕਾਰਵਾਈ ਕਰਦੇ ਹੋ?

 

  ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰ ਵਿਚ ਲਿਖਿਆ ਕਿ ਜੋ ਸ਼ਬਦ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਵਿਰੁੱਧ ਵਰਤੇ ਗਏ ਨੇ ਉਹ ਕਾਫੀ ਅਪਮਾਨਜਨਕ ਹਨ। ਉਨਾਂ ਵਿਰੁੱਧ ਜਾਤੀ ਸੂਚਕ ਸ਼ਬਦ ਵਰਤਣਾ ਅਤੇ ਉਹਨਾਂ ਦੀਆਂ ਧੀਆਂ ਬਾਰੇ ਮੰਦੇ ਸ਼ਬਦ ਬੋਲਣਾ ਸਿੱਖ ਕੌਮ ਨੂੰ ਕਦੇ ਵੀ ਪ੍ਰਵਾਣਿਤ ਨਹੀਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਭਰੇ ਮਨ ਨਾਲ ਜਜ਼ਬਾਤੀ ਹੋ ਕੇ ਮੀਡੀਆ ਵਿੱਚ ਰੂਬਰੂ ਹੋ ਕੇ ਦੱਸਿਆ ਕਿ ਜਿਸ ਨਾਲ ਇਕੱਲਾ ਮੇਰਾ ਹੀ ਨਹੀਂ ਸਮੁੱਚੀ ਸਿੱਖ ਕੌਮ ਦਾ ਹਿਰਦਾ ਧੁਰ ਅੰਦਰ ਤੱਕ ਵਲੂੰਧਰਿਆ ਗਿਆ।

Letter
Letter

 

ਉਨ੍ਹਾਂ ਅੱਗੇ ਲਿਖਿਆ ਕਿ ਜ਼ਿਕਰਯੋਗ ਹੈ ਕਿ ਇਸ ਸ਼ੋਸ਼ਲ ਮੀਡੀਆ ਦੇ ਆਈ ਟੀ ਵਿੰਗ ਦੀ ਕਮਾਂਡ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਦੇ ਹੱਥਾਂ ਵਿੱਚ ਹੈ। ਮੈਂ ਇੱਕ ਨਿਮਾਣਾ ਗੁਰੂ ਦਾ ਸਿੱਖ ਹੋਣ ਦੇ ਨਾਤੇ, ਭਾਵੇਂ ਇੱਕ ਰਾਜਨੀਤਿਕ ਪਾਰਟੀ ਨਾਲ ਸਬੰਧ ਰੱਖਦਾ ਹਾਂ ਪਰ ਸਭ ਤੋਂ ਪਹਿਲਾਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਅਤੇ ਸਿੱਖ ਕੌਮ ਦੀ ਸਰਵ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਿਪਤ ਹਾਂ। ਮੈਂ ਵੀ ਧੀਆਂ ਦਾ ਬਾਪ ਹਾਂ।

ਮੇਰੇ ਕੋਲੋਂ ਕੱਲ੍ਹ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੋਲੇ ਲਫ਼ਜ਼ ਸਹਿਣ ਨਹੀਂ ਹੋਏ ਤੇ ਸਾਰੀ ਰਾਤ ਬੇਚੈਨੀ ਵਿੱਚ ਗੁ਼ਜ਼ਾਰਣ ਤੋਂ ਬਾਅਦ ਇਹ ਪੱਤਰ ਲਿਖ ਰਿਹਾ ਹਾਂ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਬਿਆਨਾਂ ਅਨੁਸਾਰ ਕਾਨੂੰਨੀ ਤੌਰ 'ਤੇ ਬਣਦੀਆਂ ਧਾਰਾਵਾਂ ਅਨੁਸਾਰ ਵਿਰਸਾ ਵਲਟੋਹਾ, ਅਕਾਲੀ ਦਲ ਆਈ ਟੀ ਵਿੰਗ ਅਤੇ ਅਕਾਲੀ ਸੁਪਰੀਮੋ ਵਿਰੁੱਧ ਪਰਚਾ ਦਰਜ ਕੀਤਾ ਜਾਵੇ, ਮੈਂ ਡੀਜੀਪੀ ਜੀ ਨਿਮਰਤਾ ਸਾਹਿਤ ਬੇਨਤੀ ਕਰਦਾ ਹਾਂ ਕਿ ਇਸ ਬਹੁਤ ਹੀ ਸੰਵੇਦਨਸ਼ੀਲ ਮੁੱਦੇ ਨੂੰ ਰਾਜਨੀਤੀ ਤੋਂ ਪਰੇ ਰੱਖਕੇ ਸਹੀ ਤੇ ਉਚਿਤ ਕਾਰਵਾਈ ਕੀਤੀ ਜਾਵੇ । ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਉਹਨਾਂ ਸਾਰੇ ਛੋਟੇ ਤੇ ਵੱਡੇ ਆਗੂਆਂ ਵਿਰੁੱਧ ਬਣਦੀ ਕਾਰਵਾਈ ਜ਼ਰੂਰ ਕਰੋਗੇ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement