ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਿਨ ਨਾਲ ਮੁਲਾਕਾਤ
Published : Oct 17, 2025, 4:57 pm IST
Updated : Oct 17, 2025, 4:57 pm IST
SHARE ARTICLE
Harbhajan Singh ETO and Barinder Kumar Goyal meet Tamil Nadu Chief Minister MK Stalin
Harbhajan Singh ETO and Barinder Kumar Goyal meet Tamil Nadu Chief Minister MK Stalin

ਕੈਬਨਿਟ ਮੰਤਰੀਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ

ਚੰਡੀਗੜ੍ਹ/ਚੇਨਈ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਸ੍ਰੀ ਐਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

ਕੈਬਨਿਟ ਮੰਤਰੀਆਂ ਨੇ ਸ੍ਰੀ ਐਮ.ਕੇ. ਸਟਾਲਿਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਣਗੇ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆਚਾਰਕ ਪ੍ਰੋਗਰਾਮ ਹੋਣਗੇ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜਦਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ 130 ਪਾਵਨ ਅਸਥਾਨਾਂ 'ਤੇ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਮੰਤਰੀਆਂ ਨੇ ਦੱਸਿਆ ਕਿ ਸ੍ਰੀਨਗਰ (ਜੰਮੂ-ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਰਵਾਨਾ ਹੋਣਗੇ, ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਰਹਾਇਸ਼ ਲਈ “ਚੱਕ ਨਾਨਕੀ” ਨਾਮੀ ਵਿਸ਼ਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਸ੍ਰੀ ਐਮ.ਕੇ. ਸਟਾਲਿਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਧਾਰਮਿਕ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ਵਿੱਚ ਏਕਤਾ, ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਜਾਵੇਗਾ। ਉਨ੍ਹਾਂ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮਾਂ ਸਾਰੇ ਦੇਸ਼ ਵਿੱਚ ਗੁਰੂ ਸਾਹਿਬ ਜੀ ਦੇ ਅਮਨ-ਸ਼ਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸ਼ਾਂ ਦਾ ਪਸਾਰ ਕਰਨ ਦਾ ਅਹਿਮ ਯਤਨ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਆ ਕੇ ਗੁਰੂ ਸਾਹਿਬ ਜੀ ਦੀ ਮਹਾਨ ਬਾਣੀ ਤੇ ਜੀਵਨ ਤੋਂ ਪ੍ਰੇਰਣਾ ਲੈਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement