Patiala ਦੇ ਨਿੱਜੀ ਸਕੂਲ ਵਿਚ ਪੀਟੀ ਟੀਚਰ ਵਲੋਂ ਨਾਬਾਲਗ਼ ਨਾਲ ਜਬਰ ਜਨਾਹ, ਲੋਕਾਂ ਨੇ ਕੀਤਾ ਰੋਡ ਜਾਮ
Published : Oct 17, 2025, 12:07 pm IST
Updated : Oct 17, 2025, 12:07 pm IST
SHARE ARTICLE
Minor Raped by PT Teacher in Private School in Patiala Latest News in Punjabi
Minor Raped by PT Teacher in Private School in Patiala Latest News in Punjabi

ਸਕੂਲ ਵਿਚ ਮਚੀ ਹੜਕੰਪ, ਪੁਲਿਸ ਨੇ ਕੀਤਾ ਕਾਬੂ

Minor Raped by PT Teacher in Private School in Patiala Latest News in Punjabi  ਪਟਿਆਲਾ : ਪਟਿਆਲਾ ਦੇ ਐਸ.ਐਸ.ਟੀ. ਨਗਰ ਵਿਚ ਸਥਿਤ ਇਕ ਪ੍ਰਸਿੱਧ ਨਿੱਜੀ ਸਕੂਲ ਵਿਚ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸਕੂਲ ਵਿਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਿਹਾ ਪੀਟੀ ਟੀਚਰ ਉੱਤੇ 9 ਸਾਲ ਦੀ ਨਾਬਾਲਗ਼ ਬੱਚੀ ਨਾਲ ਜਬਰ ਜਨਾਹ ਕਰਨ ਦੇ ਗੰਭੀਰ ਇਲਜ਼ਾਮ ਲੱਗੇ ਹਨ। ਇਸ ਮਾਮਲੇ ਨੇ ਨਾ ਸਿਰਫ਼ ਸਕੂਲ ਪ੍ਰਬੰਧਕਾਂ ਨੂੰ ਹਿਲਾ ਦਿਤਾ ਹੈ, ਸਗੋਂ ਪੂਰੇ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਲਾਹੌਰੀ ਗੇਟ ਪੁਲਿਸ ਥਾਣੇ ਵਿਚ ਇਸ ਸਬੰਧੀ ਭਾਰਤੀ ਦੰਡ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਤੁਰਤ ਕਾਰਵਾਈ ਕਰਦਿਆਂ ਮੁਲਜ਼ਮ ਟੀਚਰ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਨੂੰ ਭਲਕੇ ਸਵੇਰੇ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲਈ ਅਰਜ਼ੀ ਦਿਤੀ ਜਾਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ, ਮੁਲਜ਼ਮ ਕਾਫ਼ੀ ਸਮੇਂ ਤੋਂ ਬੱਚੀ ਦਾ ਸ਼ੋਸ਼ਣ ਕਰ ਰਿਹਾ ਸੀ। ਉਹ ਵਾਰ-ਵਾਰ ਬੱਚੀ ਨੂੰ ਸਕੂਲ ਦੇ ਪਖਾਨੇ ਵਿਚ ਲੈ ਜਾ ਕੇ ਉਸ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ। ਜਦੋਂ 9 ਸਾਲ ਦੀ ਬੱਚੀ ਨੇ ਇਹ ਗੱਲ ਅਪਣੇ ਮਾਪਿਆਂ ਨੂੰ ਦੱਸੀ, ਤਾਂ ਉਨ੍ਹਾਂ ਵਲੋਂ ਤੁਰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਬੱਚੀ ਦੇ ਬਿਆਨਾਂ ਅਤੇ ਪ੍ਰਮਾਣਾਂ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਜ਼ਿਕਰਯੋਗ ਹੈ ਕਿ ਲਗਭਗ ਦੋ-ਤਿੰਨ ਮਹੀਨੇ ਪਹਿਲਾਂ ਵੀ ਇਸੇ ਸਕੂਲ ਦੀ ਮੁੱਖ ਸ਼ਾਖਾ ਅਰਬਿੰਦੋ ਸਕੂਲ ਵਿਚ ਇਕ ਵਿਦਿਆਰਥੀ ਨਾਲ ਸ਼ਾਰੀਰੀਕ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਸੀ। ਉਸ ਸਮੇਂ ਵੀ ਪਟਿਆਲਾ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਮੁਲਜ਼ਮ ਵਿਰੁਧ ਕੇਸ ਦਰਜ ਕੀਤਾ ਸੀ ਪਰ ਹੁਣ ਤੱਕ ਔਰੋ ਮੇਰਾ ਸਕੂਲ ਪ੍ਰਬੰਧਨ ਵਲੋਂ ਇਸ ਮਾਮਲੇ ਵਿਚ ਕੋਈ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਇਸ ਮਾਮਲੇ ਬਾਰੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਦਸਿਆ ਕਿ ਪੁਲਿਸ ਵਲੋਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨਿੱਜੀ ਸਕੂਲ ਵਿਚ ਨਾਬਾਲਗ਼ ਬੱਚੀ ਨਾਲ ਜਬਰ ਜਨਾਹ ਹੋ ਰਿਹਾ ਹੈ। ਅਧਿਕਾਰੀ ਨੇ ਕਿਹਾ ਕਿ ਬੱਚੀ ਦੀ ਕਾਉਂਸਲਿੰਗ ਕੀਤੀ ਜਾ ਰਹੀ ਹੈ ਅਤੇ ਉਸ ਦੇ ਮਾਪਿਆਂ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਨਾਲ ਹੀ, ਬੱਚੀ ਦਾ ਮੈਡੀਕਲ ਟੈਸਟ ਵੀ ਕਰਵਾਇਆ ਜਾ ਰਿਹਾ ਹੈ ਤਾਂ ਜੋ ਤੱਥਾਂ ਦੀ ਪੁਸ਼ਟੀ ਹੋ ਸਕੇ।

ਇਸ ਘਟਨਾ ਨੇ ਮਾਪਿਆਂ ਅਤੇ ਸ਼ਹਿਰ ਦੇ ਸਿਖਿਆ ਪ੍ਰੇਮੀਆਂ ਵਿਚ ਗੁੱਸੇ ਦੀ ਲਹਿਰ ਪੈਦਾ ਕਰ ਦਿਤੀ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਤੀ ਜਾਵੇ ਅਤੇ ਸਕੂਲ ਪ੍ਰਬੰਧਕਾਂ ਦੀ ਵੀ ਜਾਂਚ ਹੋਵੇ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਹੋਣ ਤੋਂ ਰੋਕਿਆ ਜਾ ਸਕੇ।

ਸੋ ਇਸੇ ਮਾਮਲੇ ਵਿਚ ਅੱਜ ਸਕੂਲ ਦੇ ਬੱਚਿਆਂ ਦੇ ਮਾਪਿਆਂ ਵਲੋਂ ਰਾਜਪੁਰਾ ਰੋਡ ਜਾਮ ਕੀਤਾ ਗਿਆ, ਜਿਨ੍ਹਾਂ ਵਲੋਂ ਸਾਫ਼ ਤੌਰ ’ਤੇ ਮੰਗ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਸਕੂਲ ਪ੍ਰਬੰਧਕਾਂ ਦੀ ਵੀ ਜਾਂਚ ਹੋਵੇ, ਸਕੂਲ ਦੀ ਮੈਨੇਜਮੈਂਟ ਦੇ ਉੱਪਰ ਵੀ ਮਾਮਲਾ ਦਰਜ ਹੋਣਾ ਚਾਹੀਦਾ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਹੋਣ ਤੋਂ ਰੋਕਿਆ ਜਾ ਸਕੇ। 

(For more news apart from Minor Raped by PT Teacher in Private School in Patiala Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement