ਖ਼ਬਰਾਂ |

ਤਾਜ਼ਾ |

ਬੱਚੇ ਸ਼ੁਭਦੀਪ ਸਿੰਘ ਮੂਸੇਵਾਲਾ ਤੋਂ ਹਿੰਸਕ ਹਾਵ-ਭਾਵ ਕਰਵਾਉਣ ’ਤੇ ਰੋਕ ਲਗਾਉਣ ਦੀ ਮੰਗ
Published : Oct 17, 2026, 5:09 pm IST
Updated : Oct 17, 2026, 5:09 pm IST
SHARE ARTICLE
Demand to stop making child Shubhdeep Singh Moosewala display violent gestures
Demand to stop making child Shubhdeep Singh Moosewala display violent gestures

ਹਿਊਮਨ ਰਾਈਟਸ ਸੰਗਠਨ ਨੇ ਬਾਲ ਸੁਰੱਖਿਆ ਯੂਨਿਟ ਮਾਨਸਾ ਕੋਲ ਦਰਜ ਕਰਵਾਈ ਸ਼ਿਕਾਇਤ

ਮਾਨਸਾ : ਮਨੁੱਖੀ ਅਧਿਕਾਰ ਸੰਗਠਨ ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਵੱਲੋਂ ਜ਼ਿਲ੍ਹਾ ਮੈਜਿਸਟਰੇਟ ਮਾਨਸਾ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮਾਨਸਾ ਕੋਲ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਹੈ । ਇਸ ਸ਼ਿਕਾਇਤ ਰਾਹੀਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਉੱਤੇ ਛੋਟੇ ਬੱਚੇ ਸ਼ੁਭਦੀਪ ਸਿੰਘ ਸਿੱਧੂ ਉਰਫ਼ ਛੋਟਾ ਸਿੱਧੂ ਤੋਂ ਹਿੰਸਕ ਹਾਵ-ਭਾਵ ਕਰਵਾਉਣ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।

ਸੰਗਠਨ ਦੇ ਜਨਰਲ ਸਕੱਤਰ ਐਡਵੋਕੇਟ ਨਵਕਿਰਨ ਸਿੰਘ ਨੇ ਕਿਹਾ ਕਿ ਬੱਚੇ ਨੂੰ ਹਿੰਸਾ ਤੋਂ ਦੂਰ ਰੱਖਿਆ ਜਾਣਾ ਬੇਹੱਦ ਜ਼ਰੂਰੀ ਹੈ । ਉਨ੍ਹਾਂ ਮੁਤਾਬਕ ਹਾਲ ਹੀ ਵਿੱਚ ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਸਟੇਜ ਉੱਤੇ ਇਸ ਕਰੀਬ ਢਾਈ ਸਾਲਾ ਬੱਚੇ ਕੋਲੋਂ ਹਥਿਆਰ ਚਲਾਉਣ ਵਰਗੇ ਇਸ਼ਾਰੇ ਕਰਵਾ ਕੇ ਉਸ ਦੇ ਮਰਹੂਮ ਭਰਾ ਦੀ ਨਕਲ ਕਰਵਾਈ ਗਈ, ਜੋ ਕਿ ਬੱਚੇ ਦੇ ਹਿੱਤ ਵਿੱਚ ਨਹੀਂ ਹੈ।

ਸੰਗਠਨ ਨੇ ਮੰਗ ਕੀਤੀ ਹੈ ਕਿ ਮਾਪਿਆਂ ਨੂੰ ਬੱਚੇ ਦੀ ਉਮਰ ਅਤੇ ਮਾਨਸਿਕ ਸਥਿਤੀ ਦਾ ਗ਼ਲਤ ਇਸਤੇਮਾਲ ਕਰਨ ਤੋਂ ਰੋਕਿਆ ਜਾਵੇ ਅਤੇ ਉਨ੍ਹਾਂ ਦੀ ਕਾਊਂਸਲਿੰਗ ਕਰਵਾਈ ਜਾਵੇ। ਜੇਕਰ ਮਾਪੇ ਇਸ ਤਰ੍ਹਾਂ ਦੇ ਵਤੀਰੇ ਨੂੰ ਬੰਦ ਨਹੀਂ ਕਰਦੇ, ਤਾਂ ਜੁਵੇਨਾਈਲ ਜਸਟਿਸ ਐਕਟ 2015 ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement