ਖ਼ਬਰਾਂ |

ਤਾਜ਼ਾ |

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਬਲਜਿੰਦਰ ਸਿੰਘ ਬੱਲੀ ਦੇ ਘਰ ਪਹੁੰਚੇ
Published : Oct 17, 2026, 2:26 pm IST
Updated : Oct 17, 2026, 2:26 pm IST
SHARE ARTICLE
Punjab Congress President Pargat Singh and Sachin Pilot reached the home of Baljinder Singh Balli.
Punjab Congress President Pargat Singh and Sachin Pilot reached the home of Baljinder Singh Balli.

ਦੋਵੇਂ ਆਗੂਆਂ ਨੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ

ਮੋਗਾ : ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਦਲਵੀ, ਸੀਨੀਅਰ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਕਾਕਾ ਲੋਹਗੜ੍ਹ ਦੇ ਨਾਲ ਪਿੰਡ ਡਾਲਾ ਵਿਖੇ ਪਹੁੰਚ ਕੇ ਬਲਜਿੰਦਰ ਸਿੰਘ ਬੱਲੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।  ਬਲਜਿੰਦਰ ਸਿੰਘ ਬੱਲੀ ਜੀ ਸਿਰਫ਼ ਇੱਕ ਜਨ ਪ੍ਰਤੀਨਿਧੀ ਹੀ ਨਹੀਂ, ਸਗੋਂ ਆਪਣੇ ਇਲਾਕੇ ਦੇ ਲੋਕਾਂ ਦੀ ਆਵਾਜ਼ ਸਨ। ਉਨ੍ਹਾਂ ਦੀ ਹੱਤਿਆ ਨਾਲ ਪਰਿਵਾਰ ਅਤੇ ਇਲਾਕੇ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।  ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਇਨਸਾਫ਼ ਦੀ ਲੜਾਈ ਵਿੱਚ ਇਕੱਲੇ ਨਹੀਂ ਹਨ। ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਤੰਬਰ 2023 ਵਿੱਚ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਸਰਪੰਚ ਸ. ਬਲਜਿੰਦਰ ਸਿੰਘ ਬੱਲੀ ਜੀ ਦੀ ਉਨ੍ਹਾਂ ਦੇ ਘਰ ਵਿੱਚ ਹੀ ਹੱਤਿਆ ਕਰ ਦਿੱਤੀ ਗਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement