ਮੁੱਖ ਮੰਤਰੀ ਪੰਜਾਬ ਨੇ ਬਸੀ ਪਠਾਣਾ ਵਿਖੇ ਵੇਰਕਾ ਮੈਗਾ ਡੇਅਰੀ ਪਲਾਂਟ ਦਾ ਰੱਖਿਆ ਨੀਂਹ ਪੱਥਰ
Published : Nov 17, 2018, 7:52 pm IST
Updated : Nov 17, 2018, 8:24 pm IST
SHARE ARTICLE
CM lays foundation stone of verka mega dairy plant in Bassi Pathana
CM lays foundation stone of verka mega dairy plant in Bassi Pathana

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ...

ਚੰਡੀਗੜ੍ਹ (ਸਸਸ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਪੰਜਾਬ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਵਾਸਤੇ ਸਹਿਕਾਰਤਾ ਅਤੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ  ਦੇ ਆਪਸੀ ਸਹਿਯੋਗ ਵਿਚ ਵਾਧਾ ਕਰਨਾ ਸਭ ਤੋਂ ਜਰੂਰੀ ਹੈ। ਮੁੱਖ ਮੰਤਰੀ ਪੰਜਾਬ ਅੱਜ ਬਸੀ ਪਠਾਣਾ ਵਿਖੇ 358 ਕਰੋੜ ਰੁਪਏ ਦੀ ਲਾਗਤ ਵਾਲੇ ਵੇਰਕਾ ਮੈਗਾ ਡੇਅਰੀ ਪਲਾਂਟ ਦਾ ਨੀਂਹ ਪੱਥਰ ਰੱਖਣ ਉਪਰੰਤ ਵਿਸ਼ਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ACM lays foundation stone of verka mega dairy plant in Bassi Pathanaਉਨ੍ਹਾਂ ਕਿਹਾ ਕਿ 11 ਲੱਖ ਲੀਟਰ ਪ੍ਰਤੀ ਦਿਨ ਦੁੱਧ ਪ੍ਰੋਸੈਸ ਕਰਨ ਦੀ ਸਮਰੱਥਾ ਵਾਲਾ ਇਹ ਪ੍ਰੋਜੈਕਟ ਤਿੰਨ ਪੜਾਵਾਂ ਵਿਚ ਮੁਕੰਮਲ ਹੋਵੇਗਾ, ਜਿਸ ਨਾਲ ਸਿੱਧੇ ਤੌਰ 'ਤੇ 500 ਵਿਅਕਤੀਆਂ ਨੂੰ ਅਤੇ ਅਸਿੱਧੇ ਤੌਰ 'ਤੇ 80 ਹਜ਼ਾਰ ਵਿਅਕਤੀਆਂ ਨੂੰ ਰੋਜ਼ਗਾਰ ਮੁਹੱਈਆ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿਤਾ ਕਿ ਉਹ ਕਣਕ ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਨਿਕਲਣ ਲਈ ਡੇਅਰੀ ਫਾਰਮਿੰਗ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ। ਉਨ੍ਹਾਂ ਕਿਹਾ ਕਿ ਡੇਅਰੀ ਨੂੰ ਉਤਸ਼ਾਹਤ ਕਰਨ ਨਾਲ ਦੁੱਧ ਦੀ ਪੈਦਾਵਾਰ ਵਧੇਗੀ ਜਿਸ ਲਈ ਦੁੱਧ ਦੇ ਹੋਰ ਵਧੇਰੇ ਪ੍ਰੋਸੈਸਿੰਗ ਪਲਾਂਟ ਲਗਾਉਣ ਦੀ ਜਰੂਰਤ ਹੋਵੇਗੀ।

ਉਨ੍ਹਾਂ ਆਖਿਆ ਕਿ ਡੇਅਰੀ ਦੇ ਧੰਦੇ ਨੂੰ ਅਪਣਾ ਕੇ ਕਿਸਾਨ ਅਪਣੀ ਆਰਥਿਕਤਾ ਵਿਚ ਹੋਰ ਸੁਧਾਰ ਲਿਆ ਸਕਦੇ ਹਨ ਕਿਉਂਕਿ ਬੀਜ਼ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਕੀਮਤਾਂ ਲਗਾਤਾਰ ਵਧਣ ਕਾਰਨ ਅਤੇ ਰਵਾਇਤੀ ਫਸਲਾਂ ਦੀਆਂ ਸਹਾਇਕ ਕੀਮਤਾਂ ਲਾਹੇਵੰਦ ਨਾਂ ਹੋਣ ਕਰਕੇ ਕਿਸਾਨ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਹਨ। ਮੁੱਖ ਮੰਤਰੀ ਨੇ ਇਸ ਮੌਕੇ 100 ਕਰੋੜ ਰੁਪਏ ਦੀ ਲਾਗਤ ਨਾਲ ਵੇਰਕਾ ਮੁਹਾਲੀ ਡੇਅਰੀ ਵਿਖੇ ਆਟੋਮੈਟਿਕ ਫਰਮੈਨਟਿੱਡ ਯੂਨਿਟ ਵੀ ਰੀਮੋਟ ਕੰਟਰੋਲ ਨਾਲ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਸਮਰਪਿਤ ਕੀਤਾ।

ਜਿਸ ਦੀ ਰੋਜਾਨਾਂ 100 ਟਨ ਦਹੀਂ,  2.50ਲੱਖ ਲੀਟਰ ਮਿੱਠੀ, ਨਮਕੀਨ ਅਤੇ ਪਲੇਨ ਲੱਸੀ ਅਤੇ 2.50 ਲੱਖ ਲੀਟਰ ਪ੍ਰਤੀ ਦਿਨ ਦੁੱਧ ਪ੍ਰੋਸੈਸ ਕਰਨ ਦੀ ਸਮਰੱਥਾ ਹੋਵੇਗੀ। ਇੱਥੇ ਵਰਨਣਯੋਗ ਹੈ ਕਿ  ਇਹ ਪ੍ਰੋਜੈਕਟ 18 ਮਹੀਨਿਆਂ ਦੇ ਰਿਕਾਰਡ ਸਮੇਂ ਵਿਚ ਮੁਕੰਮਲ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ 14 ਤੋਂ 20 ਨਵੰਬਰ ਤੱਕ ਮਨਾਏ ਜਾ ਰਹੇ ਸਹਿਕਾਰੀ ਸਪਤਾਹ ਦੀ ਲੜੀ ਵਜੋਂ ਇਸ ਆਟੋਮੈਟਿਕ ਮਿਲਕ ਪ੍ਰੋਸੈਸਿੰਗ ਪਲਾਂਟ ਦਾ ਪਹਿਲਾ ਪੜਾਅ 138 ਕਰੋੜ ਦੀ ਲਾਗਤ ਨਾਲ 18 ਮਹੀਨਿਆਂ ਵਿਚ ਮੁਕੰਮਲ ਹੋਵੇਗਾ।

BCM lays foundation stone of verka mega dairy plant in Bassi Pathanaਜਿਸ ਦੀ ਰੋਜ਼ਾਨਾਂ 02 ਲੱਖ ਲੀਟਰ ਦੁੱਧ ਪ੍ਰੋਸੈਸ ਕਰਨ ਦੀ ਸਮਰੱਥਾ ਹੋਵੇਗੀ ਅਤੇ ਇਸ ਦੇ ਸ਼ੁਰੂ ਹੋਣ ਨਾਲ 250 ਵਿਅਕਤੀਆਂ ਨੂੰ ਸਿੱਧਾ ਰੁਜ਼ਗਾਰ ਮਿਲੇਗਾ ਜਦੋਂ ਕਿ 32 ਹਜਾਰ ਵਿਅਕਤੀਆਂ ਨੂੰ ਅਸਿੱਧੇ ਤੌਰ ਤੇ ਰੋਜ਼ਗਾਰ ਮੁਹੱਈਆ ਹੋਵੇਗਾ। ਇਸ ਪ੍ਰੋਜੈਕਟ ਦਾ ਦੂਜਾ ਪੜਾਅ 120 ਕਰੋੜ ਰੁਪਏ ਦੀ ਲਾਗਤ ਨਾਲ 2022 ਤੱਕ ਮੁਕੰਮਲ ਹੋਵੇਗਾ ਜਿਸ ਦੀ ਕਿ ਰੋਜਾਨਾ 03 ਲੱਖ ਲੀਟਰ ਦੁੱਧ ਪ੍ਰੋਸੈਸ ਕਰਨ ਦੀ ਸਮਰੱਥਾ ਹੋਵੇਗੀ। ਇਹ ਪੜਾਅ ਮੁਕੰਮਲ ਹੋਣ ਨਾਲ 250 ਵਿਅਕਤੀਆਂ ਨੂੰ ਸਿੱਧੇ ਤੌਰ 'ਤੇ 48 ਹਜਾਰ ਵਿਅਕਤੀਆਂ ਨੂੰ ਅਸਿੱਧੇ ਤੌਰ 'ਤੇ ਰੋਜਗਾਰ ਹਾਸਲ ਹੋਵੇਗਾ।

ਇਸੇ ਤਰ੍ਹਾਂ ਇਸ ਪ੍ਰੋਜੈਕਟ ਦਾ ਤੀਜਾ ਪੜਾਅ 100 ਕਰੋੜ ਰੁਪਏ ਦੀ ਲਾਗਤ ਨਾਲ 2024 ਤੱਕ ਮੁਕੰਮਲ ਹੋਵੇਗਾ ਜਿਸ ਦੀ ਕਿ 06 ਲੱਖ ਲੀਟਰ ਪ੍ਰਤੀ ਦਿਨ ਦੁੱਧ ਪ੍ਰੋਸੈਸ  ਕਰਨ ਦੀ ਸਮਰੱਥਾ ਹੋਵੇਗੀ ਅਤੇ ਰੋਜਾਨਾਂ 60 ਮੀਟਰਕ ਟਨ ਦੁੱਧ ਪਾਊਡਰ ਤਿਆਰ ਹੋਵੇਗਾ। ਕੁੱਝ ਅਖੌਤੀ ਕਿਸਾਨ ਵਿਰੋਧੀ ਸੰਸਥਾਵਾਂ ਅਤੇ ਪੰਜਾਬ ਵਿਰੋਧੀ ਰਾਜਨੀਤਿਕ ਪਾਰਟੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਝੋਨੇ ਦੀ ਖ਼ਰੀਦ ਨੂੰ ਲੈ ਕੇ ਕੀਤੇ ਜਾ ਰਹੇ ਝੂਠੇ ਕੂੜ ਪ੍ਰਚਾਰ ਦੀ ਸਖਤ ਸ਼ਬਦਾਂ ਵਿਚ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿਚ 160 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ

ਅਤੇ 157 ਲੱਖ ਮੀਟਰਕ ਟਨ ਝੋਨੇ ਦੀ ਮੰਡੀਆਂ ਵਿਚੋਂ ਚੁਕਾਈ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਬਣਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਉਹ ਫਸਲ ਪਈ ਹੈ ਜਿਸ ਵਿਚ ਤੈਅ ਨਮੀ ਤੋਂ ਜ਼ਿਆਦਾ ਮਾਤਰਾ ਵਿਚ ਨਮੀ ਹੈ ਅਤੇ ਇਸ ਦੀ ਵੀ ਜਲਦੀ ਹੀ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਸੁਰੱਖੀਆਂ ਚ ਬਣੇ ਰਹਿਣ ਲਈ ਬਿਨ੍ਹਾਂ ਕਿਸੇ ਮੁੱਦੇ ਤੋਂ ਇਸ ਸਬੰਧੀ ਝੂਠੀ ਬਿਆਨਬਾਜੀ ਕਰ ਰਹੇ ਹਨ। ਜਦੋਂ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਪਹਿਲਾਂ ਹੀ ਨਕਾਰ ਦਿਤਾ ਹੈ ਅਤੇ ਹੁਣ ਉਨ੍ਹਾਂ ਦੇ ਅਪਣੇ ਸੀਨੀਅਰ ਆਗੂ ਪਾਰਟੀ ਛੱਡ ਕੇ ਜਾ ਰਹੇ ਹਨ। 

CCM lays foundation stone of verka mega dairy plant in Bassi Pathanaਮੁੱਖ ਮੰਤਰੀ ਨੇ ਕੁੱਝ ਆਪੇ ਬਣੇ ਕਿਸਾਨ ਆਗੂਆਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਨਿੰਦਾ ਕਰਦਿਆਂ ਕਿਹਾ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਪਰਾਲੀ ਨੂੰ ਨਾ ਸਾੜਨ ਸਬੰਧੀ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਦੀ ਪਾਲਣਾ ਕਰਨਾ ਹਰੇਕ ਵਿਅਕਤੀ ਲਈ ਜਰੂਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿਚ ਪਿਛਲੇ ਸਾਲ ਨਾਲੋਂ ਇਸ ਸਾਲ ਆਈ ਕਮੀ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਕਾਰਨ ਹੋਇਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਸੀ ਕਿ ਕਿਸਾਨਾਂ ਨੂੰ ਝੋਨੇ ਦੇ ਸਮਰਥਨ ਮੁੱਲ ਤੋਂ ਇਲਾਵਾ ਪਰਾਲੀ ਦੀ ਸੰਭਾਲ ਲਈ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜਾ ਦਿਤਾ ਜਾਵੇ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰੰਤੂ ਪ੍ਰਧਾਨ ਮੰਤਰੀ ਵਲੋਂ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਤੇ ਖੇਤੀ ਸੰਦ ਮੁਹੱਈਆ ਕਰਵਾਏ ਗਏ ਹਨ

ਜਿੰਨ੍ਹਾਂ ਵਿਚ 2149 ਰੋਟਾਵੇਟਰ 2174 ਹੈਪੀ ਸੀਡਰ, 192 ਪੈਡੀ ਚੌਪਰ ਕੰਬੋ, 1047 ਪੈਡੀ ਸਟਰਾਅ ਮਲਚਰ, 1052 ਪਲਟਾਵੇਂ ਹਲ ਅਤੇ 1148 ਜੀਰੋ ਟਰਿੱਲ ਡਰਿੱਲ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਦਿੱਲੀ ਸਰਕਾਰ ਵਲੋਂ ਵਾਤਾਵਰਣ ਪ੍ਰਦੂਸ਼ਣ ਲਈ ਪੰਜਾਬ ਸਰਕਾਰ ਤੇ ਦੋਸ਼ ਲਗਾਉਣ ਦੇ ਮੁੱਦੇ ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਵਰਗੇ ਗੰਭੀਰ ਵਿਸ਼ੇ ਤੇ ਰਾਜਨੀਤੀ ਕਰਨ ਅਤੇ ਇਕ ਦੂਜੇ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਅਜਿਹੇ ਦੋਸ਼ ਲਗਾਉਣ ਦੀ ਥਾਂ ਇਸ ਮੁੱਦੇ ਦਾ ਆਪਸ ਵਿਚ ਮਿਲ ਕੇ ਢੁੱਕਵਾ ਹੱਲ ਲੱਭਣਾ ਚਾਹੀਦਾ ਹੈ।

dCM lays foundation stone of verka mega dairy plant in Bassi Pathanaਇਸ ਮੌਕੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਨੇ ਪਿਛਲੀ ਅਕਾਲੀ ਭਾਜਪਾ ਸਰਕਾਰ ਤੇ ਦੋਸ਼ ਲਗਾਉਦਿਆਂ ਕਿਹਾ ਕਿ ਉਨ੍ਹਾਂ ਨੇ ਅਪਣੇ 10 ਸਾਲ ਦੇ ਰਾਜ ਵਿਚ ਸਹਿਕਾਰੀ ਸਭਾਵਾਂ ਨੂੰ ਖਤਮ ਕਰਕੇ ਰੱਖ ਦਿਤਾ ਜਿਨ੍ਹਾਂ ਦਾ 65 ਸਾਲ ਦਾ ਸੁਨਹਿਰਾ ਇਤਿਹਾਸ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਸਹਿਕਾਰੀ ਸਭਾਵਾਂ ਨੂੰ ਮੁੜ ਸੁਰਜੀਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਕਿਹਾ ਕਿ  ਸਹਿਕਾਰੀ ਅਦਾਰਿਆਂ ਮਿਲਕਫੈਡ, ਮਾਰਕਫੈਡ ਅਤੇ ਸੂਗਰਫੈਡ ਦੇ ਨਵੀਨੀਕਰਨ ਅਤੇ ਅਪਗਰੇਡੇਸ਼ਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਵੇਰਕਾ ਮਿਲਕ ਪਲਾਂਟ ਦੇ ਨਵੀਨੀਕਰਨ 'ਤੇ 52 ਕਰੋੜ ਰੁਪਏ ਅਤੇ ਜਲੰਧਰ ਵਿਖੇ 35 ਕਰੋੜ ਰੁਪਏ ਦੀ ਲਾਗਤ ਨਾਲ ਮਿਲਕ ਪਲਾਂਟ ਦਾ ਨਵੀਨੀਕਰਨ ਕੀਤਾ ਜਾਵੇਗਾ ਅਤੇ ਇਹ ਕੰਮ ਫਰਵਰੀ ਤੇ ਮਾਰਚ 2019 ਵਿੱਚ ਮੁਕੰਮਲ ਹੋ ਜਾਵੇਗਾ। ਇਸੇ ਤਰ੍ਹਾਂ ਪਟਿਆਲਾ ਅਤੇ ਲੁਧਿਆਣਾ ਵਿਖੇ ਮਿਲਕ ਪਲਾਟਾਂ ਦੇ ਨਵੀਨੀਕਰਨ ਉਤੇ ਵੀ 20 ਕਰੋੜ ਅਤੇ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ, ਬਟਾਲਾ ਤੇ ਅਜਨਾਲਾ ਦੀਆਂ ਸਹਿਕਾਰੀ ਸੂਗਰ ਮਿੱਲਾਂ ਦਾ ਉਨ੍ਹਾਂ ਦਾ ਗੰਨਾਂ ਪੀੜਨ ਦੀ ਸਮਰੱਥਾ ਨੂੰ ਵਧਾ ਕੇ ਵੀ ਛੇਤੀ ਹੀ ਨਵੀਨੀਕਰਨ ਕੀਤਾ ਜਾਵੇਗਾ।  

ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮਿਲਕ ਪਲਾਟਾਂ ਦੇ ਆਧੁਨਿਕੀਕਰਨ ਨਾਲ ਜਿੱਥੇ ਦੁੱਧ ਤੇ ਦੁੱਧ ਤੋਂ ਬਣੇ ਉਤਪਾਦਾਂ ਦੀ ਗੁਣਵੱਤਾ ਵਿਚ ਵਾਧਾ ਹੋਣ ਨਾਲ ਦੁੱਧ ਉਤਪਾਦਕਾਂ ਨੂੰ ਦੁੱਧ ਤੇ ਲਾਹੇਵੰਦ ਭਾਅ ਮਿਲਣਗੇ ਅਤੇ ਇਸ ਖੇਤਰ ਦੇ ਡੇਅਰੀ ਫਾਰਮਰਾਂ ਨੂੰ ਚੰਗਾ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਸਰਕਾਰ ਵਲੋਂ ਮਿਲਾਵਟੀ ਅਤੇ ਨਕਲੀ ਦੁੱਧ ਦੀ ਵਿਕਰੀ ਦੀ ਰੋਕਥਾਮ ਲਈ ਚੁੱਕੇ ਗਏ ਸਖਤ ਕਦਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਮਿਲਕਫੈਡ ਦੇ ਦੁੱਧ ਦੀ ਵਿਕਰੀ ਵਿਚ 35 ਤੋਂ 40 ਫੀਸਦੀ ਵਾਧਾ ਹੋਇਆ ਹੈ। 

eCM lays foundation stone of verka mega dairy plant in Bassi Pathanaਵਿਧਾਇਕ ਬਸੀ ਪਠਾਣਾ ਸ੍ਰ: ਗੁਰਪ੍ਰੀਤ ਸਿੰਘ ਜੀ ਪੀ ਨੇ ਮੁੱਖ ਮੰਤਰੀ ਪੰਜਾਬ ਵਲੋਂ ਇਸ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਦੀ ਮੰਗ ਦੀ ਪੂਰਤੀ ਕਰਦਿਆਂ ਬਸੀ ਪਠਾਣਾ ਵਿਖੇ ਅਤਿ-ਆਧੁਨਿਕ ਵੇਰਕਾ ਮੈਗਾ ਡੇਅਰੀ ਪਲਾਂਟ ਦਾ ਨੀਂਹ ਪੱਥਰ ਰੱਖਣ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਨੇ ਵੇਰਕਾ ਮੈਗਾ ਡੇਅਰੀ ਕੰਪਲੈਕਸ ਵਿਖੇ ਮਿਸ਼ਨ ਤੰਦਰੁਸ਼ਤ ਪੰਜਾਬ ਅਧੀਨ ਪੌਦੇ ਲਗਾਉਣ ਦੀ ਵੀ ਸ਼ੁਰੂਆਤ ਕੀਤੀ ਅਤੇ ਵੱਖ-ਵੱਖ ਸਹਿਕਾਰੀ ਅਦਾਰਿਆਂ ਮਿਲਕਫੈਡ, ਮਾਰਕਫੈਡ, ਸੂਗਰਫੈਡ, ਪਨਕੋਫੈਡ,

ਸਹਿਕਾਰੀ ਬੈਂਕਾਂ,ਖੇਤੀਬਾੜੀ ਸਹਿਕਾਰੀ ਬੈਕ ਅਤੇ ਸੈਲਫ ਹੈਲਪ ਗਰੁੱਪਾਂ ਵਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਮੁਆਇਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਸਹਿਕਾਰੀ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ 8 ਸਹਿਕਾਰੀ ਸਭਾਵਾਂ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀਆਂ 5 ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ। ਮੁੱਖ ਮੰਤਰੀ ਪੰਜਾਬ ਨੇ ਇਸ ਮੌਕੇ ਵੇਰਕਾ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀ ਕਾਫੀ ਟੇਬਲ ਕਿਤਾਬ ਵੀ ਜਾਰੀ ਕੀਤੀ। 

fCM lays foundation stone of verka mega dairy plant ਇਸ ਮੌਕੇ ਵਿਧਾਇਕ ਫ਼ਤਹਿਗੜ੍ਹ ਸਾਹਿਬ ਸ. ਕੁਲਜੀਤ ਸਿੰਘ ਨਾਗਰਾ, ਵਿਧਾਇਕ ਖੰਨਾ ਸ. ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਪਾਇਲ ਸ. ਲਖਵੀਰ ਸਿੰਘ ਲੱਖਾ, ਵਿਧਾਇਕ ਸਮਰਾਲਾ ਅਮਰੀਕ ਸਿੰਘ ਢਿੱਲੋਂ, ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਸਹਿਕਾਰਤਾ ਤੇ ਵਿਕਾਸ ਵਿਸ਼ਵਜੀਤ ਖੰਨਾ, ਮੁੱਖ ਮੰਤਰੀ ਪੰਜਾਬ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਸ਼੍ਰੀ ਗੁਰਕੀਰਤ ਕ੍ਰਿਪਾਲ ਸਿੰਘ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਮਾਰਕਫੈਡ ਦੇ ਚੇਅਰਮੈਨ ਸ਼੍ਰੀ ਅਮਰਜੀਤ ਸਿੰਘ ਸਮਰਾ, ਐਮ.ਡੀ. ਮਿਲਕਫੈਡ ਮਨਜੀਤ ਸਿੰਘ ਬਰਾੜ ਅਤੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM

ਧਾਕੜ ਅਫ਼ਸਰ ਨੇ Akali Dal ਨੂੰ Bye-Bye ਕਹਿ Congress ਕਰ ਲਈ ਜੁਆਇਨ, Raja Warring ਨੇ Dr Lakhbir Singh ਨੂੰ..

06 May 2024 10:33 AM
Advertisement