ਨੌਜਵਾਨਾਂ ਲਈ ਪੰਜਾਬ ਸਰਕਾਰ ਲਾਵੇਗੀ ਨੌਕਰੀਆਂ ਦੀ ਝੜੀ!
Published : Nov 17, 2019, 4:46 pm IST
Updated : Nov 17, 2019, 4:46 pm IST
SHARE ARTICLE
Chandigarh government of punjab new year youth jobs
Chandigarh government of punjab new year youth jobs

ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਆਏ ਦਿਨੀਂ ਪੰਜਾਬ ਸਰਕਾਰ ਕੋਈ ਨਾ ਕੋਈ ਐਲਾਨ ਕਰਦੀ ਰਹਿੰਦੀ ਹੈ ਪਰ ਇਸ ਵਾਰ ਸਰਕਾਰ ਨੇ ਪੰਜਾਬ ਦੇ ਭਵਿੱਖ ਨੂੰ ਲੈ ਕੇ ਇਕ ਵੱਡਾ ਐਲਾਨ ਕੀਤਾ ਹੈ। ਇਸ ਨੂੰ ਸੁਣ ਕੇ ਪੰਜਾਬ ਦੇ ਸਾਰੇ ਲੋਕ ਗਦ ਗਦ ਹੋ ਜਾਣਗੇ। ਹਾਲ ਹੀ ਵਿਚ ਸੂਬਾ ਸਰਕਾਰ ਨਵੇਂ ਸਾਲ ਤੋਂ ਨੌਜਵਾਨਾਂ ਨੂੰ ਨੌਕਰੀ ਦਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ।

JobsJobsਅਸਲ ’ਚ ਸੱਤਾ ਵਿਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਢਾਈ ਸਾਲ ਬੀਤ ਜਾਣ ਤੋਂ ਬਾਅਦ ਵੀ  ਸਰਕਾਰ ਆਪਣੇ ਵਾਅਦਿਆਂ 'ਤੇ ਖਰੀ ਨਹੀਂ ਉਤਰੀ। ਹਾਲਾਤ ਅਜਿਹੇ ਹਨ ਪੰਜਾਬ ਦਾ ਹਰ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ। ਇਸ ਨੂੰ ਹੀ ਧਿਆਨ ਵਿਚ ਰੱਖਦੇ ਹੋਏ ਸਰਕਾਰ ਨਵੇਂ ਸਾਲ 'ਤੇ ਵੱਖ-ਵੱਖ ਅਹੁਦਿਆਂ 'ਤੇ 19000 ਨੌਜਵਾਨਾਂ ਦੀ ਭਰਤੀ ਕਰੇਗੀ।

JobsJobsਸ਼ਨੀਵਾਰ ਨੂੰ ਮੁੱਖ ਸਕੱਤਰ ਨੇ ਇਕ ਨਿਰਦੇਸ਼ ਜਾਰੀ ਕਰਕੇ ਪੰਜਾਬ ਦੇ ਸਾਰੇ ਜ਼ਿਲਿਆਂ ਅਤੇ ਹੈਡ ਦਫਤਰ ਤੋਂ ਵੱਖ-ਵੱਖ ਵਿਭਾਗਾਂ ਵਿਚ ਖਾਲ੍ਹੀ ਪਏ ਅਹੁਦਿਆਂ ਦਾ ਬਿਓਰਾ ਜਲਦੀ ਦੇਣ ਨੂੰ ਕਿਹਾ ਹੈ। ਸਬੰਧਤ ਵਿਭਾਗਾਂ ਤੋਂ ਖਾਲ੍ਹੀ ਅਹੁਦਿਆਂ ਦਾ ਬਿਓਰਾ ਆਉਣ ਤੋਂ ਬਾਅਦ ਇਸ ਸਬੰਧ ਵਿਚ ਸੀ.ਐਮ. ਨਾਲ ਬੈਠਕ ਕਰਕੇ ਜਲਦ ਹੀ ਇਸ਼ਤਿਹਾਰ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਏਗੀ ਅਤੇ ਨਵੇਂ ਸਾਲ 2020 ਦੀ ਸ਼ੁਰੂਆਤ ਵਿਚ ਹੀ ਇਸ ਸਬੰਧ ਵਿਚ ਇਸ਼ਤਿਹਾਰ ਜਾਰੀ ਕਰ ਕੇ ਵੱਖ-ਵੱਖ ਅਹੁਦਿਆਂ ਲਈ ਅਰਜ਼ੀਆਂ ਮੰਗੀਆਂ ਜਾਣਗੀਆਂ।

ਐਜੂਕੇਸ਼ਨ, ਖੇਤੀਬਾੜੀ, ਸੋਸ਼ਲ ਵੈਲਫੇਅਰ, ਹੈਲਥ, ਰੈਵੀਨਿਊ ਅਤੇ ਪੁਲਿਸ ਵਿਭਾਗਾਂ 'ਚ ਅਹੁਦੇ ਭਰੇ ਜਾਣਗੇ। ਲੋਕਾਂ ਦੀ ਅਕਸਰ ਸ਼ਿਕਾਇਤ ਰਹਿੰਦੀ ਹੈ ਕਿ ਸਰਕਾਰੀ ਦਫਤਰਾਂ ਵਿਚ ਉਨ੍ਹਾਂ ਦੇ ਕੰਮ ਸਮੇਂ 'ਤੇ ਨਹੀਂ ਹੁੰਦੇ, ਕਿਉਂਕਿ ਕਈ ਵਿਭਾਗਾਂ ਵਿਚ ਕਈ ਕੰਮਾਂ ਲਈ ਇਕ ਹੀ ਵਿਅਕਤੀ ਹੈ। ਉਸ ਕੋਲ ਕੰਮ ਦਾ ਬੋਝ ਜ਼ਿਆਦਾ ਹੋਣ ਕਾਰਨ ਲੋਕਾਂ ਨੂੰ ਆਪਣਾ ਕੰਮ ਕਰਾਉਣ ਲਈ ਕਈ-ਕਈ ਦਿਨ ਲੱਗ ਜਾਂਦੇ ਹਨ। ਇਸ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੁੰਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement