ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਭੜਕੇ ਲੋਕਾਂ ਨੇ ਰੋਡ ਕੀਤਾ ਜਾਮ
Published : Nov 17, 2019, 5:39 pm IST
Updated : Nov 17, 2019, 5:39 pm IST
SHARE ARTICLE
Death of Dalit youth Jagmeel
Death of Dalit youth Jagmeel

ਸੰਗਰੂਰ ਵਿਚ ਲੋਕਾਂ ਵੱਲੋਂ ਕੀਤਾ ਗਿਆ ਜ਼ਬਰਦਸਤ ਰੋਸ ਪ੍ਰਦਰਸ਼ਨ

ਸੰਗਰੂਰ: ਸੰਗਰੂਰ ਲਾਗਲੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ (37) ਦੀ ਮੌਤ ਤੋਂ ਬਾਅਦ ਆਮ ਸਥਾਨਕ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਗਮੇਲ 'ਤੇ ਢਾਹੇ ਗਏ ਅਥਾਹ ਤਸ਼ੱਦਦ ਵਿਰੁੱਧ ਅੱਜ ਦਲਿਤਾਂ ਨੇ ਲਹਿਰਾ ਵਿਖੇ ਸੁਨਾਮ ਨੂੰ ਜਾਂਦੀ ਸੜਕ ਜਾਮ ਕਰ ਦਿੱਤੀ। ਮੁਜ਼ਾਹਰਾਕਾਰੀਆਂ ਵੱਲੋਂ ਪੀੜਤ ਦਲਿਤ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਜਗਮੇਲ ਦੀ ਵਿਧਵਾ ਨੂੰ ਪੈਨਸ਼ਨ ਲਾਉਣ ਦੀ ਮੰਗ ਕੀਤੀ ਗਈ।

PhotoPhoto ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਦਲਿਤ ਨੌਜਵਾਨ ਜਗਮੇਲ ਨਾਲ ਜੋ ਕੁੱਝ ਕੀਤਾ ਗਿਆ, ਉਹ ਅਣਮਨੁੱਖੀ ਕਾਰਾ ਹੈ। ਇਸ ਦੇ ਵਿਰੁੱਧ ਉਹ ਪਾਰਲੀਮੈਂਟ ਵਿਚ ਆਵਜ਼ ਬੁਲੰਦ ਕਰਨਗੇ ਤਾਂ ਜੋ ਮੰਗਾਂ ਪੂਰੀਆਂ ਕਰਵਾਉਣ ਲਈ ਪੰਜਾਬ ਸਰਕਾਰ 'ਤੇ ਦਬਾਅ ਪਾਇਆ ਜਾ ਸਕੇ। ਦੱਸ ਦਈਏ ਕਿ ਜਗਮੇਲ ਸਿੰਘ ਦੀ ਸ਼ਨਿੱਚਰਵਾਰ ਨੂੰ ਤੜਕੇ ਚਾਰ ਵਜੇ ਪੀਜੀਆਈ ਚੰਡੀਗੜ੍ਹ ਵਿਚ ਮੌਤ ਹੋ ਗਈ ਸੀ।

PhotoPhoto ਉਸ ਨੂੰ ਬੀਤੀ 7 ਨਵੰਬਰ ਨੂੰ ਚਾਰ ਜਣਿਆਂ ਹੱਥੋਂ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਸੀ। ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਜਗਮੇਲ ਸਿੰਘ ਨੂੰ ਚਾਰ ਨੌਜਵਾਨਾਂ ਨੇ ਤਿੰਨ ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ ਸੀ। ਇੰਨਾ ਹੀ ਨਹੀਂ ਬਲਕਿ ਕਥਿਤ ਦੋਸ਼ੀਆਂ ਨੇ ਪੀੜਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਸੀ ਅਤੇ ਪਾਣੀ ਦੀ ਥਾਂ ਪਿਸ਼ਾਬ ਪਿਲਾਇਆ ਸੀ।

PhotoPhotoਇਸ ਮਗਰੋਂ ਪੁਲਿਸ ਨੇ ਚਾਰ ਕਥਿਤ ਮੁਲਜ਼ਮਾਂ ਰਿੰਕੂ, ਅਮਰਜੀਤ ਸਿੰਘ, ਲੱਕੀ ਉਰਫ਼ ਗੋਲੀ ਤੇ ਬੀਟਾ ਉਰਫ਼ ਬਿੰਦਰ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਇਹ ਮਾਮਲਾ ਕਾਫ਼ੀ ਜ਼ਿਆਦਾ ਗਰਮਾਇਆ ਹੋਇਆ ਹੈ। ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਲੋਕਾਂ ਦੀਆਂ ਮੰਗਾਂ ਪੂਰੀਆਂ ਕਰਦੀ ਐ ਜਾਂ ਨਹੀਂ?

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement