ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਮਾਪਤੀ ਮਗਰੋਂ ਕੂੜੇ ਦੇ ਨਿਪਟਾਰੇ ਲਈ ਜੁਟਿਆ ਵਿਭਾਗ
Published : Nov 17, 2019, 9:10 am IST
Updated : Nov 17, 2019, 9:11 am IST
SHARE ARTICLE
Employees Engaged in Garbage Disposal of 550th Prakash Events
Employees Engaged in Garbage Disposal of 550th Prakash Events

ਸਮਾਗਮਾਂ ਤੋਂ ਬਾਅਦ ਇਥੇ ਸ਼ਰਧਾਲੂਆਂ ਦੀ ਗਿਣਤੀ ਘਟ ਗਈ ਹੈ ਅਤੇ 80 ਪੱਕੇ ਲੰਗਰਾਂ ਵਿਚੋਂ ਇਕ-ਦੋ ਨੂੰ ਛੱਡ ਕੇ ਬਾਕੀ ਲੰਗਰ ਬੰਦ ਹੋ ਚੁੱਕੇ ਹਨ।

ਕਪੂਰਥਲਾ  (ਲਖਵੀਰ ਲੱਖੀ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਸਮਾਗਮਾਂ ਵਿਚ ਰੋਜ਼ਾਨਾ ਵੱਡੀ ਗਿਣਤੀ 'ਚ ਸ਼ਰਧਾਲੂਆਂ ਦੇ ਪੁੱਜਣ ਕਾਰਨ ਪੈਦਾ ਹੋਏ ਕੂੜੇ-ਕਰਕਟ ਅਤੇ ਹੋਰ ਰਹਿੰਦ-ਖੂਹੰਦ ਦੇ ਯੋਗ ਨਿਪਟਾਰੇ ਲਈ ਸਥਾਨਕ ਸਰਕਾਰਾਂ ਵਿਭਾਗ ਜੀ-ਜਾਨ ਜੁਟ ਗਿਆ ਹੈ।

Employees Engaged in Garbage Disposal of 550th Prakash EventsEmployees Engaged in Garbage Disposal of 550th Prakash Events

ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਸ਼੍ਰੀ ਬਰਜਿੰਦਰ ਸਿੰਘ ਨੇ ਦਸਿਆ ਕਿ ਇਥੇ ਪੈਦਾ ਹੋਏ ਕੂੜੇ ਦੇ ਯੋਗ ਨਿਪਟਾਰੇ ਲਈ ਸਥਾਨਕ ਸਰਕਾਰਾਂ ਵਿਭਾਗ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਉਨ੍ਹਾਂ ਦਾ ਵਿਭਾਗ ਕੂੜੇ ਦੇ ਯੋਗ ਪ੍ਰਬੰਧ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਮੁੜ ਬਹਾਲ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ ਅਤੇ ਇਹ ਕੰਮ 300 ਮੁਲਾਜ਼ਮਾਂ ਦੀ ਮਦਦ ਨਾਲ 20 ਨਵੰਬਰ ਤਕ ਮੁਕੰਮਲ ਕਰ ਲਿਆ ਜਾਵੇਗਾ।

Employees Engaged in Garbage Disposal of 550th Prakash EventsEmployees Engaged in Garbage Disposal of 550th Prakash Events

ਉਨ੍ਹਾਂ ਦਸਿਆ ਕਿ ਸਮਾਗਮਾਂ ਤੋਂ ਬਾਅਦ ਇਥੇ ਸ਼ਰਧਾਲੂਆਂ ਦੀ ਗਿਣਤੀ ਘਟ ਗਈ ਹੈ ਅਤੇ 80 ਪੱਕੇ ਲੰਗਰਾਂ ਵਿਚੋਂ ਇਕ-ਦੋ ਨੂੰ ਛੱਡ ਕੇ ਬਾਕੀ ਲੰਗਰ ਬੰਦ ਹੋ ਚੁੱਕੇ ਹਨ। ਲੰਗਰਾਂ ਦੇ ਜਾਣ ਤੋਂ ਬਾਅਦ ਬਹੁਤ ਸਾਰਾ ਕੂੜਾ ਸ਼ਹਿਰ ਦੇ ਗਰਾਊਂਡਾਂ ਵਿਚ ਪਿਆ ਹੈ, ਜਿਸ ਨੂੰ ਚੁੱਕਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਜਿਥੇ ਲਾਈਟ ਐਂਡ ਸਾਊਂਡ ਸ਼ੋਅ ਅਤੇ ਪ੍ਰਦਰਸ਼ਨੀਆਂ ਵੀ ਬੰਦ ਹੋ ਚੁੱਕੀਆਂ ਹਨ ਉਥੇ ਟੈਂਟ ਸਿਟੀ ਵਾਲਿਆਂ ਵਲੋਂ ਵੀ ਅਪਣਾ ਸਾਮਾਨ ਸਮੇਟਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਉਥੇ ਪਈ ਰਹਿੰਦ-ਖੂਹੰਦ ਨੂੰ ਸਾਫ਼ ਕਰਵਾਇਆ ਜਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement