ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਡਾ. ਐੱਸ. ਪੀ. ਸਿੰਘ ਓਬਰਾਏ ਦਾ ਇੱਕ ਹੋਰ ਵੱਡਾ ਐਲਾਨ
Published : Nov 17, 2019, 12:08 pm IST
Updated : Nov 17, 2019, 12:12 pm IST
SHARE ARTICLE
sp singh oberoi
sp singh oberoi

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿ) ਦੇ ਦਰਸ਼ਨਾਂ ਲਈ ਆਪਣੇ ਖਰਚੇ 'ਤੇ ਨਾ ਜਾ ਸਕਣ ਵਾਲੇ ਸ਼ਰਧਾਲੂਆਂ ਦਾ ਖਰਚ ਆਪਣੇ ਕੋਲੋਂ ਕਰਨ ਦਾ ਪਹਿਲਾਂ ਹੀ ਐਲਾਨ...

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿ) ਦੇ ਦਰਸ਼ਨਾਂ ਲਈ ਆਪਣੇ ਖਰਚੇ 'ਤੇ ਨਾ ਜਾ ਸਕਣ ਵਾਲੇ ਸ਼ਰਧਾਲੂਆਂ ਦਾ ਖਰਚ ਆਪਣੇ ਕੋਲੋਂ ਕਰਨ ਦਾ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਕਰਨ ਵਾਲੇ ਨਾਮਵਰ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਲੋਕਾਂ ਦੀ ਸਾਰੀ ਕਾਗਜ਼ੀ ਕਾਰਵਾਈ ਦੀ ਨਿਸ਼ਕਾਮ ਸੇਵਾ ਕਰਨ ਦਾ ਬੀੜਾ ਵੀ ਚੁੱਕ ਲਿਆ ਹੈ।

sp singh oberoisp singh oberoi

ਇਸ ਸਬੰਧੀ ਡਾ. ਓਬਰਾਏ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਬਹੁਤ ਸਾਰੀਆਂ ਥਾਵਾਂ 'ਤੇ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਨੂੰ ਆਪਣੀ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਲਈ ਜਿਥੇ ਫਾਰਮ ਆਦਿ ਭਰਨ ਲਈ ਖੁੱਲ੍ਹ ਚੁੱਕੀਆਂ ਦੁਕਾਨਾਂ 'ਤੇ ਲੋੜ ਤੋਂ ਵੱਧ ਪੈਸੇ ਖਰਚ ਕਰਨੇ ਪੈ ਰਹੇ ਹਨ। ਉਥੇ ਹੀ ਜਾਣਕਾਰੀ ਦੀ ਘਾਟ ਕਾਰਣ ਉਨ੍ਹਾਂ ਦੀ ਬੇਲੋੜੀ ਖੱਜਲ-ਖੁਆਰੀ ਵੀ ਹੋ ਰਹੀ ਹੈ।

sp singh oberoisp singh oberoi

ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਇਸ ਮੁਸ਼ਕਲ ਨੂੰ ਦੇਖਦਿਆਂ ਉਨ੍ਹਾਂ ਫੈਸਲਾ ਲਿਆ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 1 ਦਸੰਬਰ ਤੋਂ ਸੂਬੇ ਵਿਚਲੇ ਆਪਣੇ ਸਾਰੇ ਹੀ ਜ਼ਿਲਾ ਦਫ਼ਤਰਾਂ 'ਚ ਇਹ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਆਰੰਭਣ ਤੋਂ ਇਲਾਵਾ ਹਰ ਜ਼ਿਲੇ 'ਚ ਸ਼ਰਧਾਲੂਆਂ ਦੀ ਸਹੂਲਤ ਲਈ ਟਰੱਸਟ ਵੱਲੋਂ ਹਰੇਕ ਮਹੀਨੇ ਵੱਖ-ਵੱਖ ਥਾਵਾਂ 'ਤੇ 2 ਵਿਸ਼ੇਸ਼ ਕੈਂਪ ਵੀ ਲਾਏ ਜਾਣਗੇ। ਉਨ੍ਹਾਂ ਦਰਸ਼ਨ ਕਰਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਟਰੱਸਟ ਵਲੋਂ ਦਿੱਤੀ ਜਾ ਰਹੀ ਇਸ ਨਿਸ਼ਕਾਮ ਸੇਵਾ ਦਾ ਲਾਭ ਲੈਣ ਲਈ ਆਪਣੇ ਜ਼ਿਲਿਆਂ 'ਚ ਬਣੀਆਂ ਟਰੱਸਟ ਦੀਆਂ ਇਕਾਈਆਂ ਦੇ ਅਹੁਦੇਦਾਰਾਂ ਨਾਲ ਸੰਪਰਕ ਕਰ ਸਕਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement