ਕਿਸਾਨ-ਜਥੇਬੰਦੀਆਂ ਵਲੋਂ ਪੱਕੇਮੋਰਚਿਆਂਦਾ47ਵਾਂ ਦਿਨ ਸ਼ਹੀਦਕਰਤਾਰਸਿੰਘ ਸਰਾਭਾਦੇ ਸ਼ਹੀਦੀਦਿਵਸ ਨੂੰ ਸਮਰਪਤ
Published : Nov 17, 2020, 1:21 am IST
Updated : Nov 17, 2020, 1:21 am IST
SHARE ARTICLE
image
image

ਕਿਸਾਨ-ਜਥੇਬੰਦੀਆਂ ਵਲੋਂ ਪੱਕੇ-ਮੋਰਚਿਆਂ ਦਾ 47ਵਾਂ ਦਿਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਨੂੰ ਸਮਰਪਤ

ਨੌਜਵਾਨਾਂ ਨੂੰ ਵੱਡੀ ਗਿਣਤੀ 'ਚ 26-27 ਨਵੰਬਰ ਨੂੰ ਦਿੱਲੀ-ਚੱਲੋ ਦਾ ਸੱਦਾ

ਚੰਡੀਗੜ੍ਹ, 16 ਨਵੰਬਰ (ਨੀਲ ਭਲਿੰਦਰ) : 30 ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਭਰ 'ਚ ਪੱਕੇ-ਮੋਰਚਿਆਂ ਦਾ 47ਵਾਂ ਦਿਨ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ ਵਿਸ਼ਨੂੰ ਗਣੇਸ਼ ਪਿੰਗਲੇ, ਜਗਤ ਸਿੰਘ ਸੁਰ ਸਿੰਘ, ਬਖਸ਼ੀਸ ਸਿੰਘ, ਸੁਰੈਣ ਸਿੰਘ ਵੱਡਾ, ਸੁਰੈਣ ਸਿੰਘ ਛੋਟਾ(ਤਿੰਨੇ ਗਿੱਲਵਾਲੀ, ਅੰਮ੍ਰਿਤਸਰ) , ਭਾਈ ਹਰਨਾਮ ਸਿੰਘ ਸਿਆਲਕੋਟ, ਜਿਨ੍ਹਾਂ ਨੂੰ ਅੰਗਰੇਜ਼ ਹਕੂਮਤ ਵਲੋਂ 16 ਨਵੰਬਰ, 1915 ਨੂੰ ਸੈਂਟਰਲ ਜੇਲ ਲਾਹੌਰ ਵਿਚ ਫਾਂਸੀ ਦਿਤੀ ਗਈ ਸੀ, ਦੇ ਸ਼ਹਾਦਤ ਦਿਵਸ ਨੂੰ ਸਮਰਪਤ ਕੀਤਾ ਗਿਆ ਅਤੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਕਿਸਾਨ-ਜਥੇਬੰਦੀਆਂ ਵਲੋਂ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਕਰਵਾਈ ਗਈ। ਟੋਲ-ਪਲਾਜ਼ਿਆਂ, ਰੇਲਵੇ-ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਲੱਗੇ ਧਰਨਿਆਂ 'ਚੋਂ ਕਾਫ਼ੀ ਥਾਵਾਂ 'ਤੇ ਸਟੇਜ ਵੀ ਕਿਸਾਨ ਨੌਜਵਾਨਾਂ ਨੇ ਸੰਭਾਲੀ।
ਨੌਜਵਾਨ ਕਿਸਾਨ ਆਗੂਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਜਾਰੀ ਕੀਤੇ ਕਾਲੇ-ਕਾਨੂੰਨਾਂ ਵਿਰੁਧ ਚਲ ਰਹੇ ਸਾਂਝੇ ਸੰਘਰਸ਼ ਵਿਚ ਔਰਤਾਂ, ਮਰਦਾਂ ਤੇ ਨੌਜਵਾਨਾਂ ਦੀ ਗਿਣਤੀ ਨਵਾਂ ਇਤਿਹਾਸ ਸਿਰਜ ਰਹੀ ਹੈ। ਨੌਜਵਾਨ ਕਿਸਾਨਾਂ ਅਤੇ ਔਰਤਾਂ ਦੀ ਜਥੇਬੰਦ ਤਾਕਤ ਮੋਦੀ ਹਕੂਮਤ ਦੇ ਸਾਰੇ ਭਰਮ ਭੁਲੇਖੇ ਕੱਢ ਦੇਵੇਗੀ। 26-27 ਨਵੰਬਰ ਦੇ ਇਤਿਹਾਸਕ ਦਿੱਲੀ ਕਿਸਾਨ ਮਾਰਚ ਵਿਚ ਹਜ਼ਾਰਾਂ ਨੌਜਵਾਨਾਂ ਕਿਸਾਨ ਔਰਤਾਂ ਦੇ ਕਾਫ਼ਲੇ ਸ਼ਾਮਲ ਹੋ ਕੇ ਨਵਾਂ ਇਤਿਹਾਸ ਸਿਰਜਣਗੇ।
ਨੌਜਵਾਨ ਕਿਸਾਨ ਆਗੂਆਂ ਨੇ ਕਿਹਾ ਕਿ ਨੌਜਵਾਨ ਕਿਸਾਨ ਸ਼ਹੀਦ ਸਰਾਭੇ ਹੋਰਾਂ ਦੇ ਅਧੂਰੇ ਕਾਰਜ, ਲੁੱਟ ਰਹਿਤ ਸਮਾਜ ਦੀ ਸਿਰਜਣਾ ਦੇ ਸੰਕਲਪ ਦੀ ਸਿਰਜਣਾ (ਆਜ਼ਾਦੀ, ਬਰਾਬਰੀ, ਸਾਂਝੀਵਾਲਤਾ, ਭਾਈਚਾਰਕ ਸਾਂਝ) ਨੂੰ ਪੂਰਾ ਕਰਨ ਲਈ ਅੱਗੇ ਆਉਣ। ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਭਲਕੇ 18 ਨਵੰਬਰ ਨੂੰ ਕਿਸਾਨ ਭਵਨ, ਚੰimageimageਡੀਗੜ੍ਹ ਵਿਖੇ 30 ਕਿਸਾਨ-ਜਥੇਬੰਦੀਆਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ-ਮੰਤਰੀ ਪਿਊਸ਼ ਗੋਇਲ ਨਾਲ 13 ਨਵੰਬਰ ਨੂੰ ਹੋਈ ਮੀਟਿੰਗ ਦਾ ਰਿਵਿਊ ਕਰਦਿਆਂ ਸੰਘਰਸ਼ ਸਬੰਧੀ ਵਿਉਂਤਬੰਦੀ ਕਰਨਗੀਆਂ ਅਤੇ 26-27 ਨਵੰਬਰ ਨੂੰ ਦੇਸ਼-ਭਰ ਦੀਆਂ ਕਰੀਬ 500 ਜਥੇਬੰਦੀਆਂ ਵਲੋਂ ਦਿੱਲੀ ਵਿਖੇ ਕੀਤੇ ਜਾਣ ਇਕੱਠ ਸਬੰਧੀ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੀਆਂ।

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement