
ਦਿਹਾਂਤ ਤੇ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ੍ਰੀ ਮੁਕਤਸਰ ਸਾਹਿਬ ਸ਼੍ਰੋਮਣੀ ਅਕਾਲੀ ਦਲ (ਬਾਦਲ) ਸਟੇਟ ਰਾਜਸਥਾਨ ਦੇ ਆਗੂ ਸਵਰਨ ਸਿੰਘ ਮੰਗਾ ਭੁੱਟੀਵਾਲਾ (ਉਮਰ 49 ਸਾਲ) ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਪਿਛੋਕੜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀਵਾਲਾ ਨਾਲ ਸਬੰਧਿਤ ਹਨ ਅਤੇ ਹੁਣ ਲੰਮੇ ਸਮੇਂ ਤੋਂ ਉਹ ਰਾਜਸਥਾਨ ਦੇ ਕਰਨਪੁਰ ਨੇੜੇ ਪੈਂਦੇ ਪਿੰਡ ਭੁੱਟੀਵਾਲਾ ਵਿਖੇ ਰਹਿੰਦੇ ਸਨ।corona ਉਨ੍ਹਾਂ ਦੇ ਦਿਹਾਂਤ ਤੇ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਰਾਜਸਥਾਨ ਦੇ ਅਕਾਲੀ ਦਲ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ,ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ,ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਜਵੰਧ ਸਿੰਘ ਭੁੱਟੀਵਾਲਾ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।