ਕਾਂਗਰਸੀ ਆਗੂ ਮਨੀਸ਼ ਤਿਵਾੜੀ ਕੋਰੋਨਾ ਪੀੜਤ
ਚੰਡੀਗੜ੍ਹ, 16 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਕਾਂਗਰਸੀ ਆਗੂ ਮਨੀਸ਼ ਤਿਵਾੜੀ ਕਰੋਨਾ ਤੋਂ ਪੀੜਤ ਹੋ ਗਏ ਹਨ। ਉਨ੍ਹਾਂ ਟਵੀਟ ਕਰ ਕੇ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਉਨ੍ਹਾਂ ਨੂੰ ਰਾਤ ਨੂੰ ਬੁਖ਼ਾਰ ਹੋਇਆ ਸੀ ਤੇ ਉਨ੍ਹਾਂ ਸੋਮਵਾਰ ਨੂੰ ਕੋਰੋਨਾ ਦਾ ਟੈਸਟ ਕਰਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹੋਰ ਕੋਈ ਲੱ
ਛਣ ਨਹੀਂ ਹੈ। ਉਨ੍ਹਾਂ ਬੀਤੇ ਕੁੱਝ ਦਿਨਾਂ ਦੌਰਾਨ ਸੰਪਰਕ ਵਿਚ ਆਏ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿਤੀ ਹੈ।