ਕਾਰਪੋਰੇਟਾਂ ਦੇ ਖਿਲਾਫ਼ ਨਹੀਂ ਹਾਂ ਪਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵੀ ਜ਼ਰਰੀ: ਮੁੱਖ ਮੰਤਰੀ
Published : Nov 17, 2020, 11:32 pm IST
Updated : Nov 19, 2020, 2:29 pm IST
SHARE ARTICLE
cm punjab
cm punjab

ਅਮਰੀਕੀ-ਪੰਜਾਬ ਨਿਵੇਸ਼ਕਾਂ ਦੀ ਗੋਲਮੇਜ਼ ਕਾਨਫਰੰਸ ਦਾ ਉਦਘਾਟਨ, ਅਮਰੀਕੀ ਨਿਵੇਸ਼ਕਾਂ ਨੂੰ ਸੂਬੇ ਦੇ ਕਾਰੋਬਾਰ ਪੱਖੀ ਮਾਹੌਲ ਦਾ ਲਾਭ ਉਠਾਉਣ ਦਾ ਸੱਦਾ

ਚੰਡੀਗੜ :ਖੇਤੀਬਾੜੀ ਬਿੱਲਾਂ ਉਤੇ ਸੂਬਾ ਅਤੇ ਕੇਂਦਰ ਸਰਕਾਰਾਂ ਦਰਮਿਆਨ ਮਤਭੇਦਾਂ ਉਤੇ ਚਿੰਤਾ ਜਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਸ਼ਬਦਾਂ ਕਿਹਾ ਕਿ ਅਸੀਂ ਕਾਰਪੋਰੇਟਾਂ ਦੇ ਖਿਲਾਫ ਨਹੀਂ ਹਾਂ ਪਰ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਅਤੇ ਉਹਨਾਂ ਦੇ ਆੜ•ਤੀਆਂ ਨਾਲ ਲੰਮੇ ਸਮੇਂ ਤੋਂ ਚੱਲ ਰਹੇ ਰਿਸ਼ਤੇ ਦੀ ਕਾਇਮੀ ਲਈ ਕੋਈ ਵਿਧੀ-ਵਿਧਾਨ ਤਾਂ ਬਣਾਉਣਾ ਪਵੇਗਾ। ਉਨਾਂ ਕਿਹਾ ਕਿ ਇਸ ਪ੍ਰਣਾਲੀ ਨੂੰ ਖਤਮ ਕਰਨ ਦੀ ਕੋਈ ਵੀ ਕੋਸ਼ਿਸ਼ ਕੰਮ ਨਹੀਂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆਂਦੇ ਹਨ ਅਤੇ ਇਸ ਤੋਂ ਇਲਾਵਾ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰਨਾਂ ਕੋਲ ਵੀ ਉਠਾਇਆ ਹੈ।ਯੂ.ਐਸ.ਏ.-ਪੰਜਾਬ ਨਿਵੇਸ਼ਕ ਗੋਲਮੇਜ਼ ਕਾਨਫਰੰਸ-2020 ਦੇ ਵਰਚੁਅਲ ਉਦਘਾਟਨੀ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਇਆ ਜੋ ਅੱਜ ਕਾਫੀ ਹੈ, ਹੋ ਸਕਦਾ ਭਲਕੇ ਨਾ ਹੋਵੇ। ਭਾਵੇਂ ਭਾਰਤ ਅੱਜ ਅਨਾਜ ਨੂੰ ਬਰਾਮਦ ਕਰ ਰਿਹਾ ਹੈ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਵਾਧੂ ਅਨਾਜ ਸਦਾ ਹੀ ਰਹੇਗਾ। ਉਨਾਂ ਕਿਹਾ ਕਿ ਮੁਲਕ ਨੂੰ ਆਪਣੇ ਅੰਨ ਭੰਡਾਰ ਰੱਖਣੇ ਹੋਣਗੇ।

Narendra ModiNarendra Modiਪੰਜਾਬ ਜੋ ਭਾਰਤ ਦੇ ਜ਼ਮੀਨੀ ਖੇਤਰ ਦਾ 1.5 ਫੀਸਦੀ ਹੋਣ ਦੇ ਬਾਵਜੂਦ ਭਾਰਤ ਦੀ ਜੀ.ਡੀ.ਪੀ. ਵਿੱਚ 3 ਫੀਸਦੀ ਯੋਗਦਾਨ ਪਾਉਂਦਾ ਹੈ, ਵਿੱਚ ਅਮਰੀਕੀ ਕੰਪਨੀਆਂ ਦੀ ਵਧ ਰਹੀ ਦਿਲਚਸਪੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਪਹਿਲਾਂ ਹੀ ਖੇਤੀ ਪ੍ਰਧਾਨ ਸੂਬਾ ਹੈ ਅਤੇ ਭਾਰਤੀ ਹਰੀ ਕ੍ਰਾਂਤੀ ਦਾ ਘਰ ਹੈ ਪਰ ਉਹਨਾਂ ਦੀ ਸਰਕਾਰ ਵਿਦੇਸ਼ੀ ਮਾਰਕੀਟ ਵਿੱਚ ਵਧੇਰੇ ਵਾਧੇ ਨਾਲ ਖੇਤੀਬਾੜੀ ਨੂੰ ਵੱਧ ਮੁੱਲ ਵਾਲਾ ਸੈਕਟਰ ਬਣਾਉਣਾ ਚਾਹੁੰਦੀ ਹੈ। ਨਿਵੇਸ਼ਕਾਰਾਂ ਨੂੰ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਸੂਬੇ ਦੇ ਵਿਲੱਖਣ ਕਾਰੋਬਾਰ ਪੱਖੀ ਸੱਭਿਆਚਾਰ ਦਾ ਲਾਭ ਉਠਾਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੂ.ਐਸ.ਏ., ਪੰਜਾਬ ਅਧਾਰਿਤ ਕੰਪਨੀਆਂ ਲਈ ਬਰਾਮਦ ਦਾ ਚੋਟੀ ਦਾ ਟਿਕਾਣਾ ਹੈ ਜੋ ਕਿ ਸਾਲ 2019-2020 ਵਿੱਚ 685 ਮਿਲੀਅਨ ਅਮਰੀਕੀ ਡਾਲਰ ਦੇ ਰੂਪ ਵਿੱਚ ਪੰਜਾਬ ਦੀ ਕੁੱਲ ਬਰਾਮਦ ਦਾ 12 ਫੀਸਦੀ ਬਣਦਾ ਹੈ।Captain Amrinder Singh CM PunjabCaptain Amrinder Singh CM Punjabਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਅਮਰੀਕਾ ਨੂੰ ਆਪਣੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਅਤੇ ਜੋਅ ਬਾਇਡਨ ਅਤੇ ਕਮਲਾ ਹੈਰਿਸ ਨੂੰ ਕ੍ਰਮਵਾਰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਚੁਣਨ ਲਈ ਵਧਾਈ ਦਿੱਤੀ। ਉਨਾਂ ਨੇ ਉਮੀਦ ਜ਼ਾਹਰ ਕੀਤੀ ਕਿ ਅਮਰੀਕਾ ਅਤੇ ਪੰਜਾਬ ਦਰਮਿਆਨ ਮਿਲਵਰਤਣ ਅਤੇ ਮਿੱਤਰਤਾ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।ਅਮਰੀਕਾ ਵਿੱਚ ਵੱਡੀ ਗਿਣਤੀ ਵਿੱਚ ਗਤੀਸ਼ੀਲ ਪੰਜਾਬੀ ਐਨ.ਆਰ.ਆਈ. ਵਸੋਂ ਵੱਲੋਂ ਨਿਭਾਈ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਮੁਲਕਾਂ ਦੀ ਸਫਲਤਾ ਲਈ ਸਖਤ ਮਿਹਨਤ ਕਰ ਰਹੇ ਹਨ ਅਤੇ ਇਸ ਵੇਲੇ ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਅਮਰੀਕਾ ਅਤੇ ਪੰਜਾਬ ਦਰਮਿਆਨ ਬਣੇ ਤਾਲਮੇਲ ਦੀ ਪ੍ਰਮੁੱਖ ਮਿਸਾਲ ਹੈ।

farmer protestfarmer protestਮੁੱਖ ਮੰਤਰੀ ਨੇ ਕਿਹਾ ਕਿ ਇਨਵੈਸਟ ਪੰਜਾਬ (ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ) ਆਪਣੀ ਕਿਸਮ ਦਾ ਇਕ ਅਜਿਹਾ 'ਯੂਨੀਫਾਈਡ ਰੈਗੂਲੇਟਰ' ਮਾਡਲ ਹੈ ਜਿੱਥੇ ਸਿੰਗਲ ਵਿੰਡੋ ਸਰਵਿਸ ਪੋਰਟਲ ਉਤੇ 12 ਤੋਂ ਵੱਧ ਵਿਭਾਗਾਂ ਦੀਆਂ 66 ਤੋਂ ਵੱਧ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਨਵੈਸਟਮੈਂਟ ਬਿਊਰੋ ਦੇ ਸੀ.ਈ.ਓ. ਨੂੰ ਸੂਬਾ ਪੱਧਰ ਦੀਆਂ ਪ੍ਰਵਾਨਗੀਆਂ ਦੇਣ ਲਈ ਸ਼ਕਤੀਆਂ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਨਵੀਂ ਨੀਤੀ ਵਿੱਚ ਵਿਸਥਾਰ ਕਰਨ ਅਤੇ ਨਵੇਂ ਯੂਨਿਟਾਂ ਲਈ ਬਰਾਬਰ ਪ੍ਰੋਤਸਾਹਨ ਦਿੱਤਾ ਗਿਆ ਹੈ ਜਿਸ ਵਿੱਚ ਵਿਲੱਖਣ ਪੁਲਿਸ ਪਹਿਲਕਦਮੀਆ ਜਿਵੇਂ ਕਿ ਜੀ.ਐਸ.ਟੀ. ਦੀ ਭਰਪਾਈ ਅਤੇ ਉਦਾਰਵਾਦੀ ਰੋਜ਼ਗਾਰ ਸਬਸਿਡੀ (ਬਿਨਾਂ ਕਿਸੇ ਨਿਵਾਸ ਦੀ ਪਾਬੰਦੀ ਦੇ) ਵੀ ਸ਼ਾਮਲ ਹਨ।photophotoਪੰਜਾਬ ਦੇ ਉਦਯੋਗਾਂ ਵਿੱਚ ਪ੍ਰਚੱਲਿਤ ਲਿੰਗ ਨਿਰਪੱਖਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹਰ ਕਿਸਮ ਦੇ ਉਦਯੋਗਾਂ- ਨਿਰਮਾਣ ਤੇ ਸੇਵਾ ਖੇਤਰ ਵਿੱਚ ਪੁਰਸ਼ਾਂ ਤੇ ਮਹਿਲਾਵਾਂ ਲਈ 24 ਘੰਟੇ ਦੀ ਸ਼ਿਫਟ ਦੀ ਇਜਾਜ਼ਤ ਹੈ।ਸੰਮੇਲਨ ਦੀ ਸ਼ੁਰੂਆਤ ਕਰਦਿਆਂ ਯੂ.ਐਸ.ਆਈ.ਐਸ.ਪੀ.ਐਫ ਦੇ ਪ੍ਰਧਾਨ ਅਤੇ ਸੀ.ਈ.ਓ ਮੁਕੇਸ਼ ਅਗਨੀਹੋਤਰੀ ਨੇ ਪੰਜਾਬ ਵੱਲੋਂ ਅਮਰੀਕੀ ਕੰਪਨੀਆਂ ਲਈ ਪੇਸ਼ ਕੀਤੀਆਂ ਨਿਵੇਸ਼ ਸੰਭਾਵਨਾਵਾਂ ਬਾਰੇ ਬੋਲਦਿਆਂ ਕਿਹਾ ਕਿ ਰਾਜ ਸਰਕਾਰ ਵਲੋਂ ਕਾਰੋਬਾਰ ਸਥਾਪਨਾ ਲਈ ਸੁਖਾਲੀ ਅਤੇ ਪਾਰਦਰਸ਼ਿਤ ਪ੍ਰਣਾਲੀ ਨੂੰ ਉਤਸ਼ਾਹਤ ਕਰਨ ਦੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਿਵੇਸ਼ਕ ਤੇ ਕਾਰੋਬਾਰੀ ਭਾਈਚਾਰੇ ਤੋਂ ਪ੍ਰਾਪਤ ਹੋਈ ਪ੍ਰਤੀਕਿਰਿਆ ਬਹੁਤ ਸਕਾਰਾਤਮਕ ਹੈ।ਆਪਣੇ ਸਮਾਪਤੀ ਭਾਸ਼ਨ ਵਿੱਖ ਪੰਜਾਬ ਦੇ ਉਦਯੋਗ ਸਕੱਤਰ ਅਲੋਕ ਸ਼ੇਖਰ ਨੇ ਕਿਹਾ ਕਿ ਪੰਜਾਬ ਅਮਰੀਕਾ ਦੀਆਂ ਬਹੁਤ ਸਾਰੀਆਂ ਕੰਪਨੀਆਂ ਦੀ ਮਨਪਸੰਦ ਥਾਂ ਰਹੀ ਹੈ ਜਿਨਾਂ ਵਿੱਚੋਂ ਕਈਆਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਮਹੱਤਵਪੂਰਨ ਢੰਗ ਨਾਲ ਕਾਰਜਾਂ ਦਾ ਵਿਸਥਾਰ ਕੀਤਾ ਹੈ। ਉਨਾਂ ਨੇ ਅਮਰੀਕਾ ਨੂੰ ਅਪੀਲ ਕੀਤੀ ਕਿ ਇਸ ਭਾਈਵਾਲੀ  ਨੂੰ ਹੋਰ ਉਤਸ਼ਾਹਤ ਕਰਨ ਲਈ ਮੁਹਾਲੀ ਵਿੱਚ ਇੱਕ ਵਪਾਰ ਕੇਂਦਰ ਸਥਾਪਤ ਕੀਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement